ਵਿਧਾਇਕ ਸਿੱਧੂ ਵੱਲੋਂ ਮੁਹਾਲੀ ਦੇ ਮਸਲਿਆਂ ਦੇ ਹੱਲ ਲਈ ਗਮਾਡਾ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਮੁਹਾਲੀ ਵਿੱਚ ਟਰਾਂਸਪੋਰਟ ਨਗਰ, ਮਿਲਕ ਕਲੋਨੀ ਸਥਾਪਿਤ ਕਰਨ, ਮੋਟਰ ਮਾਰਕੀਟਾਂ ਨੂੰ ਇੱਕੋ ਥਾਂ ’ਤੇ ਸ਼ਿਫ਼ਟ ਕਰਨ ’ਤੇ ਹੋਈ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਅਤੇ ਵਧੀਕ ਮੁੱਖ ਪ੍ਰਸਾਸ਼ਕ ਰਾਜੇਸ਼ ਧੀਮਾਨ, ਮੁੱਖ ਇੰਜਨੀਅਰ ਸੁਨੀਲ ਕਾਂਸਲ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਗਮਾਡਾ ਦੇ ਮੁੱਖ ਦਫ਼ਤਰ ਵਿੱਚ ਕੀਤੀ। ਜਿਸ ਵਿੱਚ ਮੁਹਾਲੀ ਵਿਖੇ ਟਰਾਂਸਪੋਰਟ ਨਗਰ, ਮਿਲਕ ਕਲੋਨੀ ਸਥਾਪਿਤ ਕਰਨ ਅਤੇ ਮੋਟਰ ਮਾਰਕਿਟਾਂ ਨੂੰ ਸ਼ਹਿਰ ਤੋਂ ਬਾਹਰ ਇੱਕੋ ਥਾਂ ਤੇ ਤਬਦੀਲ ਕਰਨ ਤੇ ਗੰਭੀਰਤਾ ਨਾਲ ਵਿਚਾਰਾਂ ਹੋਈਆਂ ਤਾਂ ਜੋ ਦਰਪੇਸ਼ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਹੋ ਸਕੇ।
ਸ੍ਰੀ ਸਿੱਧੂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਮੀਟਿੰਗ ਵਿਚ ਸ਼ਹਿਰ ਦੀਆਂ ਮੋਟਰ ਮਾਰਕਿਟਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਤੇ ਵਿਚਾਰ ਕੀਤਾ ਗਿਆ ਅਤੇ ਚੰਡੀਗੜ੍ਹ ਯੂ.ਟੀ. ਦੀ ਤਰਜ਼ ਤੇ ਟਰਾਂਸਪੋਰਟ ਨਗਰ ਅਤੇ ਮਿਲਕ ਕਲੋਨੀ ਸਥਾਪਿਤ ਕਰਨ ਤੇ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਦੀ ਸਹੂਲਤ ਲਈ ਮਿਲਕ ਕਲੋਨੀ ਵਿਖੇ ਵੱਡਾ ਪਸ਼ੂ ਹਸਪਤਾਲ ਬਣਾਉਣ ਦੀ ਤਜ਼ਵੀਜ ਤੇ ਵੀ ਵਿਚਾਰ ਕੀਤਾ ਗਿਆ। ਜਿਸ ਨਾਲ ਸੁਹਾਣਾ ਕੁੰਭੜਾ ਅਤੇ ਮਟੌਰ ਦੇ ਪਸ਼ੂ ਪਾਲਕਾਂ ਨੂੰ ਮਿਲਕ ਕਲੌਨੀ ਸਥਾਪਤ ਹੋਣ ਨਾਲ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਸੁਹਾਣਾ, ਬਾਕਰਪੁਰ, ਬਲੌਂਗੀ ਮੌਲੀ ਅਤੇ ਲਖਨੌਰ ਦੇ ਸੀਵਰੇਜ਼ ਦੀ ਸਮੱਸਿਆ ਦਾ ਜਲਦੀ ਹੱਲ ਕੱਢਣ ਲਈ ਵੀ ਆਖਿਆ ਗਿਆ। ਇਸ ਤੋਂ ਇਲਾਵਾ ਗਮਾਡਾ ਵੱਲੋਂ ਕਿਸਾਨਾਂ ਦੀ ਐਕੁਆਇਰ ਕੀਤੀ ਜ਼ਮੀਨ ਦੇ ਬਕਾਇਆ ਰਾਸ਼ੀ ਨੂੰ ਵੀ ਜਲਦੀ ਤੋਂ ਜਲਦੀ ਦੇਣ ਲਈ ਹਦਾਇਤ ਕੀਤੀ ਗਈ।
ਮੀਟਿੰਗ ਸਬੰਧੀ ਹੋਰ ਵੇਰਵੇ ਦਿੰਦਿਆਂ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਬਾਕਰਪੁਰ ਦੇ ਐਰੋਸਿਟੀ ਵਿੱਚ ਲੈਂਡ ਪੁਲਿੰਗ ਤਹਿਤ 121 ਗਜ਼ ਦੇ ਪਲਾਟਾਂ ਦੇ ਮਾਮਲੇ ਨੂੰ ਵੀ ਜਲਦੀ ਤੋਂ ਜਲਦੀ ਨਿਪਟਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸੈਕਟਰ 76 ਤੇ ਸੈਕਟਰ 80 ਦੀਆਂ ਸੜ੍ਹਕਾਂ ਦੇ ਸ਼ੁਰੂ ਕੀਤੇ ਮੁਰੰਮਤ ਦੇ ਕੰਮ ਨੂੰ ਜਲਦੀ ਤੋਂ ਜਲਦੀ ਨੇਪਰੇ ਚੜ੍ਹਾਉਣ ਲਈ ਗਮਾਡਾ ਦੇ ਅਧਿਕਾਰੀਆਂ ਨੂੰ ਆਖਿਆ ਗਿਆ। ਇਸ ਤੋਂ ਇਲਾਵਾ ਮੀਟਿੰਗ ਵਿਚ ਸ਼ਹਿਰ ਦੀਆਂ ਹੋਰ ਦਰਪੇਸ਼ ਸਮੱਸਿਆਵਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕਰਨ ਲਈ ਆਖਿਆ ਗਿਆ। ਉਨ੍ਹਾਂ ਹੋਰ ਦੱਸਿਆ ਕਿ ਸੈਕਟਰ 57 ਦੇ ਵਾਸੀਆਂ ਦੀ ਮੰਗ ਤੇ ਸੈਕਟਰ ਵਿਚ ਮਿੰਨੀ ਮਾਰਕਿਟ ਬਣਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…