ਸਿੱਧੂ ਮੂਸੇਵਾਲਾ ਕੇਸ: ਲਾਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਦੇ ਦੋ ਮੈਂਬਰ ਅਸਲੇ ਸਣੇ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 14 ਜੂਨ:
ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਅਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।
ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁਹਾਲੀ ਦੇ ਅੈਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਅਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ਼ ਗੱਗੀ ਵਾਸੀ ਪਿੰਡ ਕਿੰਗਰਾ, ਥਾਣਾ ਡੱਬਵਾਲੀ, ਜਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ ਦੋ .32 ਕੈਲੀਵਰ ਪਿਸਟਲ, 8 ਜਿੰਦਾ ਕਾਰਤੂਸ ਅਤੇ ਸਕਾਰਪੀਓ ਕਾਰ ਨੰਬਰੀ HR-25 4845 ਦੇ ਦਾਰਾ ਸਟੂਡੀਓ, ਜੁਝਾਰ ਨਗਰ, ਮੁਹਾਲੀ ਤੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ: 73 ਮਿਤੀ 14.06.2022 ਅ/ਧ 25(7), 8 ਅਸਲਾ ਐਕਟ (ਸੋਧ ਅਸਲਾ ਐਕਟ 2019), ਥਾਣਾ ਬਲੌਗੀ, ਮੁਹਾਲੀ ਦਰਜ ਰਜਿਸਟਰ ਕੀਤਾ ਗਿਆ ਹੈ।
ਐਸਐਸਪੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਟੋਇਟਾ ਕਾਰ ਮੁਹੱਈਆ ਕਰਵਾਈ ਸੀ, ਰਾਂਹੀ ਕਨੇਡਾ ਬੈਠੇ ਗੈਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਦੋਵੇਂ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਵਿਦੇਸ਼ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ਤੇ ਇਹਨਾਂ ਹਥਿਆਰਾਂ ਦੀ ਸ਼ੂਟਰਾਂ ਨੂੰ ਸਪਲਾਈ ਕਰਦੇ ਸੀ।
ਐਸਐਸਪੀ ਸੋਨੀ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ ਤੇ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅਸਲੇ ਅਤੇ ਐਮੂਨੇਸ਼ਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਉਹ ਇਹਨਾਂ ਹਥਿਆਰਾਂ ਦੀ ਖੇਪ ਪਹੁਚਾਉਣ ਲਈ ਜਾ ਰਹੇ ਸਨ।ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।

Load More Related Articles

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …