ਸਿੱਧੂ ਮੂਸੇਵਾਲਾ ਦੇ ਪਿਤਾ ਦੀ ਤਬੀਅਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 15 ਸਤੰਬਰ:
ਪੰਜਾਬ ਦੇ ਮਸ਼ਹੂਰ ਗਾਇਕ ਰਹੇ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਨੂੰ ਪਟਿਆਲਾ ਸਥਿਤ ਦਿਲ ਦੇ ਰੋਗਾਂ ਦੇ ਹਸਪਤਾਲ (ਪਟਿਆਲਾ ਹਾਰਟ ਹਸਪਤਾਲ) ਵਿੱਚ ਵੀਰਵਾਰ ਨੂੰ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਦੀ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਭਲਕੇ ਸ਼ੁੱਕਰਵਾਰ ਨੂੰ ਹਾਰਟ ਦੀ ਸਰਜਰੀ ਹੋਵੇਗੀ। ਉਸ ਦੇ ਸਟੰਟ ਪਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਬਲਕੌਰ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…