
ਸਿੱਧੂ ਮੂਸੇਵਾਲਾ ਦੇ ਮੈਨੇਜਰ ਨੇ ਹਾਈ ਕੋਰਟ ਦਾ ਬੂਹਾ ਖੜਕਾਇਆ
ਸਗਨਪ੍ਰੀਤ ਸਿੰਘ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੋਂ ਜਾਨ ਨੂੰ ਖਤਰਾ ਦੱਸਿਆ
ਵਿੱਕੀ ਮਿੱਡੂਖੇੜਾ ਕਤਲ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ ਸਗਨਪ੍ਰੀਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 29 ਜੂਨ:
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸਗਨ
ਸਗਨ ਪ੍ਰੀਤ ਨੇ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਇਸ ਸਬੰਧੀ ਸਗਨ ਪ੍ਰੀਤ ਨੇ ਹਾਈ ਕੋਰਟ ਵਿੱਚ ਦੋ ਅਰਜ਼ੀਆਂ ਦਾਇਰ ਕੀਤੀਆਂ ਹਨ। ਇੱਕ ਅਰਜ਼ੀ ਉਸ ਨੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਦੂਜੀ ਅਰਜ਼ੀ ਵਿੱਚ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਹੈ।
ਉਧਰ, ਇੱਥੋਂ ਦੇ ਸੈਕਟਰ-70 ਦੀ ਮਾਰਕੀਟ ਵਿੱਚ ਕਰੀਬ 10 ਮਹੀਨੇ ਪਹਿਲਾਂ ਹੋਏ ਐਸਓਆਈ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਮਿੱਡੂਖੇੜਾ ਦੇ ਮਾਮਲੇ ਦੀ ਫਾਈਲ ਮੁੜ ਖੁੱਲ੍ਹ ਸਕਦੀ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸਗਨ ਪ੍ਰੀਤ ਸਿੰਘ ਨੇ ਆਪਣੀ ਚੁੱਪੀ ਤੋੜਦੇ ਹੋਏ ਜਾਂਚ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਹੈ, ਬਸ਼ਰਤੇ ਪੰਜਾਬ ਪੁਲੀਸ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਏ।
ਆਸਟਰੇਲੀਆ ਵਿੱਚ ਬੈਠੇ ਸਗਨ ਪ੍ਰੀਤ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਉਹ ਭਾਰਤ ਆਵੇ ਤਾਂ ਮੁਹਾਲੀ ਪਹੁੰਚਣ ‘ਤੇ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਲਈ ਜਿੱਥੇ ਵੀ ਸੱਦੇਗੀ, ਉਹ ਉੱਥੇ ਪਹੁੰਚ ਜਾਣਗੇ।
ਉਧਰ, ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲੀਸ ਫਿਰ ਤੋਂ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਲਿਆਂਦਾ ਗਿਆ ਹੈ। ਉਹ ਹੋਰ ਕਿਸੇ ਪੁਰਾਣੇ ਵਿੱਚ ਅੰਮ੍ਰਿਤਸਰ ਪੁਲੀਸ ਕੋਲ ਪੁਲੀਸ ਰਿਮਾਂਡ ‘ਤੇ ਸੀ।