ਸਿੱਧੂ ਭਰਾਵਾਂ ਦੀ ਗਊਸ਼ਾਲਾ ਜ਼ਮੀਨ ਦੀ ਲੀਜ਼ ਰੱਦ ਹੋਣ ’ਤੇ ਲੱਡੂ ਵੰਡ ਕੇ ਜਸ਼ਨ ਮਨਾਇਆ

ਪੰਜਾਬ ਅਗੇਂਸਟ ਕਰੱਪਸ਼ਨ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਸੰਸਥਾ ਬਾਲ ਗੋਪਾਲ ਗਊਸ਼ਾਲਾ ਨੂੰ ਕਾਂਗਰਸ ਸਰਕਾਰ ਸਮੇਂ ਪਿੰਡ ਬਲੌਂਗੀ ਦੀ ਬਹੁ-ਕਰੋੜੀ ਸ਼ਾਮਲਾਤ ਜ਼ਮੀਨ ਦੀ ਲੀਜ਼ ਰੱਦ ਹੋਣ ’ਤੇ ਪੰਜਾਬ ਅਗੇਂਸਟ ਕਰੱਪਸ਼ਨ ਦੇ ਮੈਂਬਰਾਂ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ। ਗਊਸ਼ਾਲਾ ਦਾ ਪਹਿਲੇ ਦਿਨ ਤੋਂ ਵਿਰੋਧ ਕਰ ਰਹੇ ਵਿਅਕਤੀ ਐਤਵਾਰ ਨੂੰ ਗਊਸ਼ਾਲਾ ਦੇ ਬਾਹਰ ਇਕੱਠੇ ਹੋਏ ਢੋਲ ਵਜ੍ਹਾ ਕੇ ਭੰਗੜੇ ਪਾਏ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਤੇ ਤਰਕਸ਼ੀਲ ਆਗੂ ਸਤਨਾਮ ਸਿੰਘ ਦਾਊਂ ਅਤੇ ਐਡਵੋਕੇਟ ਦਲਜੀਤ ਸਿੰਘ ਪੂਨੀਆ ਅਤੇ ਹੋਰਨਾਂ ਵਿਅਕਤੀਆਂ ਨੇ ਕਿਹਾ ਕਿ ਸਿੱਧੂ ਭਰਾਵਾਂ ਨੇ ਕੈਪਟਨ ਵਜ਼ਾਰਤ ਸਮੇਂ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਦੇ ਹੋਏ ਟੇਢੇ ਮੇਢੇ ਢੰਗ ਨਾਲ ਗਊਸ਼ਾਲਾ ਦੇ ਨਾਂ ’ਤੇ ਬਲੌਂਗੀ ਦੀ ਬਹੁ-ਕਰੋੜੀ 10 ਏਕੜ ਸ਼ਾਮਲਾਤ ਜ਼ਮੀਨ ਲੀਜ਼ ’ਤੇ ਲੈ ਲਈ ਸੀ। ਹਾਲਾਂਕਿ ਉਨ੍ਹਾਂ ਦੀ ਸੰਸਥਾ ਅਤੇ ਬਲੌਂਗੀ ਦੇ ਵਸਨੀਕ ਪਹਿਲੇ ਹੀ ਦਿਨ ਤੋਂ ਸਖ਼ਤ ਵਿਰੋਧ ਕਰਦੇ ਆ ਰਹੇ ਹਨ ਪ੍ਰੰਤੂ ਅਧਿਕਾਰੀਆਂ ਨੇ ਲੋਕਾਂ ਦੇ ਇਤਰਾਜ਼ਾਂ ਨੂੰ ਪਾਸੇ ਰੱਖ ਕੇ ਉਕਤ ਜ਼ਮੀਨ ਗਊਸ਼ਾਲਾ ਨੂੰ ਦੇ ਦਿੱਤੀ।
ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੀ ਆਪ ਸਰਕਾਰ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਗਊਸ਼ਾਲਾ ਨੂੰ ਦਿੱਤੀ ਜ਼ਮੀਨ ਦੀ ਲੀਜ਼ ਰੱਦ ਕਰ ਦਿੱਤੀ ਹੈ ਪ੍ਰੰਤੂ ਕਿਤੇ ਨਾ ਕਿਤੇ ਉੱਚ ਅਧਿਕਾਰੀਆਂ ਨੇ ਲੀਜ਼ ਰੱਦ ਕਰਨ ਸਮੇਂ ਕਈ ਚੋਰ ਮੋਰੀਆਂ ਛੱਡ ਦਿੱਤੀਆਂ ਹਨ। ਜਿਨ੍ਹਾਂ ਦਾ ਸਹਾਰਾ ਲੈ ਕੇ ਸਿੱਧੂ ਭਰਾਵਾਂ ਨੂੰ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਕੋਈ ਗਊ ਭਗਤ ਨਹੀਂ ਹਨ ਬਲਕਿ ਉਹ ਕਥਿਤ ਤੌਰ ’ਤੇ ਸ਼ਾਮਲਾਤ ਜ਼ਮੀਨ ਹੜੱਪਣਾ ਚਾਹੁੰਦੇ ਸਨ। ਲੋਕਾਂ ਨੇ ਪੰਜਾਬ ਸਰਕਾਰ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁਹਾਲੀ ਦੇ ਆਪ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਪਹਿਲਕਦਮੀ ਕਰਦਿਆਂ ਗਊਸ਼ਾਲਾ ਦੇ ਨਾਂ ’ਤੇ ਹੜੱਪੀ ਜਾਣ ਵਾਲੀ ਜ਼ਮੀਨ ਦੀ ਲੀਜ਼ ਰੱਦ ਕਰਵਾਈ ਗਈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਂਗਰਸ ਸਰਕਾਰ ਸਮੇਂ ਤਾਇਨਾਤ ਸਬੰਧਤ ਅਧਿਕਾਰੀ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ। ਕਿਉਂ ਜੋ ਉਨ੍ਹਾਂ ਨੇ ਗਊਸ਼ਾਲਾ ਨੂੰ ਜ਼ਮੀਨ ਲੀਜ਼ ’ਤੇ ਦੇਣ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਕਿਸੇ ਹੋਰ ਪਾਰਟੀ ਨੂੰ ਬੋਲੀ ਦੇਣ ਦਾ ਮੌਕਾ ਨਹੀਂ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …