ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫੇਜ਼-2 ਵੱਲੋਂ ਕੈਬਨਿਟ ਮੰਤਰੀ ਸਿੱਧੂ ਦਾ ਵਿਸ਼ੇਸ਼ ਸਨਮਾਨ

ਗਊਸ਼ਾਲਾਵਾਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਇੱਥੋਂ ਦੇ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫੇਜ਼-2 ਵੱਲੋਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਦੀ ਅਗਵਾਈ ਹੇਠ ਸ੍ਰੀ ਸਿੱਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਐਲਾਨ ਕੀਤਾ ਕਿ ਮੁਹਾਲੀ ਸ਼ਹਿਰ ਵਿੱਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ ਅਤੇ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਨੂੰ ਮਿਥੇ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਅਤੇ ਪਾਲਤੂ ਪਸ਼ੂਆਂ ਦੀ ਸਮੱਸਿਆਵਾਂ ਨਾਲ ਨਜਿੱਠਣ ਲਈ ਲਾਲੜੂ ਗਊਸ਼ਾਲਾ ਨੂੰ ਅਪਗਰੇਡ ਕੀਤਾ ਜਾਵੇਗਾ ਅਤੇ ਮੁਹਾਲੀ ਵਿੱਚ ਸਥਿਤ ਗਊਸ਼ਾਲਾ ਦਾ ਵੀ ਦਾਇਰਾ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਮੰਤਰੀ ਨੇ ਆਪਣੇ ਅਖ਼ਤਿਆਰੀ ਕੋਟੇ ’ਚੋਂ ਐਸੋਸੀਏਸ਼ਨ ਨੂੰ 21 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਨਮਾਨ ਸਮਾਗਮ ਵਿੱਚ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ, ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਐਸੋਸੀਏਸ਼ਨ ਦੇ ਚੇਅਰਮੈਨ ਕੈਪਟਨ ਅਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਆਰ.ਐਨ. ਕਾਲੜਾ, ਮੀਤ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਵਿਨੋਦ ਮਮਿਕ, ਸਕੱਤਰ ਸੁਖਵਿੰਦਰ ਸਿੰਘ ਅਤੇ ਗੁਰਚਰਨ ਸਿੰਘ ਭੰਵਰਾ, ਜੀ.ਐਸ. ਰਿਆੜ, ਆਰ.ਆਰ. ਬਾਂਸਲ, ਨਿੱਪੀ ਵਾਲੀਆ, ਸੰਜੇ ਕੁਮਾਰ, ਹਰਪਾਲ ਸਿੰਘ ਬਿੱਟੂ, ਵਿਪਨ ਜੋਸ਼ੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…