ਸਿੱਖ ਬੱਚਿਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਵਿੱਚ ਬੈਠਣ ਦੀ ਆਗਿਆ ਦਿੱਤੀ ਜਾਵੇ: ਭਾਈ ਜੇਪੀ ਸਿੰਘ

ਦਿੱਲੀ ਵਿੱਚ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਤੋਂ ਰੋਕਣ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਬੀਤੇ ਦਿਨੀਂ ਨਵੀਂ ਦਿੱਲੀ ਵਿੱਚ ਇਕ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਕਕਾਰਾਂ ਸਮੇਤ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖਾਂ ਅਤੇ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਮੁੱਚੇ ਭਾਰਤ ਅੰਦਰ ਸਾਰੇ ਸੂਬਿਆਂ ਵਿੱਚ ਸਿੱਖ ਬੱਚਿਆਂ ਨੂੰ ਵੱਖ ਵੱਖ ਕੋਰਸਾਂ ਅਤੇ ਪ੍ਰੀਖਿਆ ਦੇਣ ਦੇਣ ਸਮੇਂ ਕਕਾਰਾਂ ਸਮੇਤ ਪ੍ਰੀਖਿਆ ਵਿੱਚ ਅਪੀਅਰ ਹੋਣ ਦੀ ਆਗਿਆ ਦਿੱਤੀ ਜਾਵੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਵਿੱਚ ਇਕ ਸਿੱਖ ਵਿਦਿਆਰਥਣ ਨੂੰ ਪ੍ਰੀਖਿਆ ਦੇਣ ਤੋਂ ਸਿਰਫ਼ ਇਸ ਕਰਕੇ ਰੋਕ ਦਿੱਤਾ ਗਿਆ ਕਿਉਂਕਿ ਉਸਨੇ ਸਿੱਖ ਧਰਮ ਦੇ ਕਕਾਰ ਧਾਰਨ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅਜਿਹੀ ਘਟਨਾ ਵਾਪਰਨਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅੰਦੋਲਨ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੇ ਦਿੱਤੀਆਂ ਹਨ ਅਤੇ ਹੁਣ ਵੀ ਵੱਡੀ ਗਿਣਤੀ ਸਿੱਖ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਇਸ ਦੇ ਬਾਵਜੂਦ ਅਕਸਰ ਹੀ ਵੱਖ ਵੱਖ ਸੂਬਿਆਂ ਵਿੱਚ ਸਿੱਖ ਬੱਚਿਆਂ ਨੂੰ ਕਕਾਰ ਪਾਏ ਹੋਣ ਕਰਕੇ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਜਾਂਦਾ ਹੈ, ਜੋ ਕਿ ਲੋਕਤੰਤਰ ਦੇ ਖ਼ਿਲਾਫ਼ ਹੈ। ਇਸ ਨਾਲ ਸਿੱਖ ਵਿਦਿਆਰਥੀਆਂ ਦੀ ਪੜਾਈ ਅਤੇ ਕੈਰੀਅਰ ਖਰਾਬ ਹੋਣ ਦਾ ਖ਼ਦਸ਼ਾ ਹੈ।
ਭਾਈ ਜੇਪੀ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਪਹਿਲਾਂ ਹੀ ਅਨੇਕਾਂ ਸਿੱਖ ਬੱਚੇ ਸਿੱਖੀ ਸਰੂਪ ਤੋਂ ਦੂਰ ਜਾ ਰਹੇ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ। ਜਿਸ ਅਧੀਨ ਭਾਰਤ ਦੇ ਸਾਰੇ ਸੂਬਿਆਂ ਵਿੱਚ ਸਿੱਖ ਬੱਚਿਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਕਕਾਰਾਂ ਸਮੇਤ ਪ੍ਰੀਖਿਆਵਾਂ ਅਤੇ ਟੈੱਸਟ ਦੇਣ ’ਤੇ ਕਿਸੇ ਕਿਸਮ ਦੀ ਪਾਬੰਦੀ ਨਾ ਹੋਵੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …