Nabaz-e-punjab.com

ਦੇਸ਼ ਵਿੱਚ ਸਿੱਖਾਂ ਨਾਲ ਵਧੀਕੀਆਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਅੱਜ ਇੱਥੋਂ ਦੇ ਫੇਜ਼-11 ਵਿੱਚ ਵਰਕਰ ਮਿਲਣੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉੜੀਸਾ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਨੂੰ ਢਾਹੁਣਾ, ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ 55 ਸਿੱਖਾਂ ਦੇ ਨਗਰ ਕੀਰਤਨ ਦੌਰਾਨ ਕੇਸ ਦਰਜ ਕਰਨਾ ਅਤੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਊਪੁਰ ਦੇ ਪਿੰਡਾਂ ਵਿੱਚ ਦਹਾਕਿਆਂ ਤੋਂ ਵਸਦੇ ਸਿੱਖ ਪਰਿਵਾਰਾਂ ਨੂੰ ਸਰਕਾਰੀ ਸ਼ਹਿ ’ਤੇ ਗੁੰਡਾ ਅਨਸਰਾਂ ਵੱਲੋਂ ਉਜਾੜਨ ਵਰਗੀਆਂ ਘਟਨਾਵਾਂ ਨੂੰ ਸਿੱਖ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।
ਸ੍ਰੀ ਬੱਬੀ ਬਾਦਲ ਨੇ ਇਨ੍ਹਾਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੰਥ ਦਰਦੀ ਆਗੂਆਂ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੋਂ ਮੰਗ ਕੀਤੀ ਕਿ ਸਿੱਖਾਂ ’ਤੇ ਦਰਜ ਕੇਸ ਰੱਦ ਕਰਕੇ ਸਿੱਖ ਜਗਤ ਤੋਂ ਮੁਆਫ਼ੀ ਮੰਗੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਸਬੰਧੀ ਐਸਜੀਪੀਸੀ ਉਸਾਰੂ ਭੂਮਿਕਾ ਨਿਭਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਬਾਕੀ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੇ ਮਸਲਿਆਂ ਵਿੱਚ ਗੰਭੀਰਤਾ ਦਿਖਾਈ ਜਾਵੇ।
ਇਸ ਮੌਕੇ ਬਾਬਾ ਨਰਿੰਦਰ ਸਿੰਘ, ਦਲਜੀਤ ਸਿੰਘ, ਮੁਖਤਿਆਰ ਸਿੰਘ, ਤਜਿੰਦਰ ਸਿੰਘ, ਜਸਪਾਲ ਸਿੰਘ, ਰਣਧੀਰ ਸਿੰਘ ਪ੍ਰੇਮਗੜ੍ਹ, ਇਕਬਾਲ ਸਿੰਘ ਜੁਝਾਰ ਨਗਰ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਝਾਮਪੁਰ, ਰਣਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਕਮਲਜੀਤ ਸਿੰਘ, ਮੰਗਲ ਸਿੰਘ, ਜਗਰੂਪ ਸਿੰਘ, ਸੁਖਪ੍ਰੀਤ ਸਿੰਘ ਬਾਕਰਪੁਰ, ਗੁਰਪ੍ਰੀਤ ਸਿੰਘ ਹਾਜ਼ਰ ਸਨ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…