nabaz-e-punjab.com

ਗੁਰੂ ਘਰਾਂ ਦੀ ਸੁਰੱਖਿਆ ਲਈ ਅੱਗੇ ਆਵੇ ਸਿੱਖ ਸੰਗਤ: ਮੁੰਧੋਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਅਗਸਤ:
ਡੇਰਾ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਸਾਧਵੀ ਬਲਾਤਕਾਰ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਪੰਜਾਬ ਅੰਦਰ ਕਈ ਗਲਤ ਅਨਸਰ ਮਾਹੌਲ ਖਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਸਕਦੇ ਹਨ ਜਿਸ ਲਈ ਸਿੱਖ ਸੰਗਤਾਂ ਪਿੰਡਾਂ ਅੰਦਰ ਗੁਰੂ ਘਰਾਂ ਦੀ ਸੁਰੱਖਿਆ ਕਰਨ ਲਈ ਵਾਰੀ ਵਾਰੀ ਪਹਿਰਾ ਦੇਣ। ਇਹ ਪ੍ਰਗਟਾਵਾ ਸਾਬਕਾ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਮੁੰਧੋਂ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਸੂਬੇ ਅੰਦਰ ਬਣੀ ਨਾਜ਼ੁਕ ਸਥਿਤੀ ਦੌਰਾਨ ਕਈ ਗਲਤ ਅਨਸਰ ਸੂਬੇ ਦਾ ਮਹੌਲ ਖਰਾਬ ਕਰਨ ਲਈ ਗੁਰੂਘਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ ਇਸ ਲਈ ਪਿੰਡਾਂ ਵਿਚ ਗੁਰਦੁਆਰਿਆਂ ਦੀਆਂ ਲੋਕਲ ਕਮੇਟੀਆਂ, ਗ੍ਰੰਥੀ, ਪੰਚਾਇਤਾਂ ਵੱਲੋਂ ਆਪ ਜਥੇ ਬਣਾਕੇ ਰਾਤ ਅਤੇ ਦਿਨ ਦੇ ਸਮੇਂ ਸੁਰੱਖਿਆ ਕੀਤੀ ਜਾਵੇ ਤਾਂ ਜੋ ਮਹੌਲ ਅਮਨ ਅਤੇ ਸ਼ਾਂਤੀ ਵਾਲਾ ਬਣਿਆ ਰਹੇ। ਉਨ੍ਹਾਂ ਸਿੱਖ ਭਾਈਚਾਰੇ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਪਰਹੇਜ ਕੀਤਾ ਜਾਵੇ ਕਿਉਂਕਿ ਮਾਮਲੇ ਵਿਚ ਮਾਨਯੋਗ ਅਦਾਲਤ ਨੇ ਫੈਸ਼ਲਾ ਦੇ ਦਿੱਤਾ ਹੈ। ਮੁੰਧਂੋ ਨੇ ਕਿਹਾ ਆਉਣ ਵਾਲੇ ਦਿਨਾਂ ਵਿਚ ਮਨਾਏ ਜਾਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸੜਕਾਂ ਕਿਨਾਰੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…