14 ਮਾਰਚ ਨੂੰ ਮਨਾਇਆ ਜਾਵੇਗਾ ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਸਿੱਖ ਵਾਤਾਵਰਨ ਦਿਵਸ: ਜੇ ਪੀ ਸਿੰਘ

ਆਰਗੈਨਿਕ ਸਮਾਨ ਦੀ ਲੱਗੇਗੀ ਵਿਸ਼ਾਲ ਪ੍ਰਦਰਸਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਨਾਨਕਸ਼ਾਹੀ ਨਵੇਂ ਸਾਲ ਦੀ ਖੁਸ਼ੀ ਵਿੱਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਤੇ ਕਲਗੀਧਰ ਸੇਵਕ ਜਥਾ, ਧਰਮ ਪ੍ਰਚਾਰ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4 ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਤਰਰਾਸਟਰੀ ਸਿੱਖ ਵਾਤਾਵਰਨ ਲਹਿਰ ਦੇ ਤਹਿਤ ਅੰਤਰਾਸਟਰੀ ਸਿੱਖ ਵਾਤਾਵਰਨ ਦਿਵਸ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ 14 ਮਾਰਚ ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਇਹ ਸਮਾਗਮ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋ ਕੇ ਦੇਰ ਰਾਤ ਦੇ 10 ਵਜੇ ਤੱਕ ਚੱਲਣਗੇ।
ਸ੍ਰੀ ਜੇ.ਪੀ. ਸਿੰਘ ਨੇ ਦੱਸਿਆ ਕਿ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਗੁਰਸ਼ਬਦ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਉਚੇ ਚੇ ਤੌਰ ਤੇ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਦਵਿੰਦਰ ਸਿੰਘ ਖਾਲਸਾ ਸੋਹਾਣਾ,ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਤੇਜਿੰਦਰ ਸਿੰਘ ਹਜੂਰੀ ਰਾਗੀ, ਭਾਈ ਸਤਪਾਲ ਸਿੰਘ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਹਨਾਂ ਦਸਿਆ ਕਿ ਇਸ ਅੰਤਰਰਾਸਟਰੀ ਸਿੱਖ ਵਾਤਾਵਰਨ ਦਿਵਸ ਮੌਕੇ ਆਪਣੇ ਵਾਤਾਵਰਨ ਨੁੰ ਸ਼ੁੱਧ ਰੱਖਣ ਲਈ ਸੰਗਤਾਂ ਨੁੰ ਮੁਫਤ ਫਲਾਂ ਅਤੇ ਫੁੱਲਾ ਦੇ ਪੌਦੇ ਵੰਡੇ ਜਾਣਗੇ। ਇਸ ਦੌਰਾਨ ਇਕ ਵਿਸੇਸ ਆਰਗੈਨਿਕ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਵਿਚ ਦੇਸੀ ਘਿਓ, ਸ਼ਹਿਦ, ਆਟਾ, ਸਬਜੀਆਂ, ਫਲ ਅਤੇ ਹੋਰ ਕਈ ਤਰਾਂ ਦਾ ਸਮਾਨ ਹੋਵੇਗਾ। ਉਹਨਾਂ ਦਸਿਆ ਕਿ ਿ ੲਸ ਮੌਕੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਨੂੰ ਸਮਰਪਿਤ ਇਕ ਵਿਸੇਸ ਆਯੁਰਵੈਦਿਕ ਮੈਡੀਕਲ ਕੈਂਪ ਅਤੇ ਹੋਮਿਓਪੈਥਿਕ ਕੈਂਪ ਵੀ ਲਗਾਏ ਜਾਣਗੇ,ਜਿਸ ਵਿਚ ਦਵਾਈਆਂ ਮੁਫਤ ਦਿਤੀਆਂ ਜਾਣਗੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਮਹਿੰਦਰ ਸਿੰਘ ਅਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…