Nabaz-e-punjab.com

ਸਿੱਖ ਕਤਲੇਆਮ: ਅਦਾਲਤ ਦੇ ਫੈਸਲੇ ’ਤੇ ਰਾਜਸੀ ਧਿਰਾਂ ਸਿਆਸੀ ਰੋਟੀਆਂ ਸੇਕਣ ਤੋਂ ਬਾਜ ਆਉਣ

ਹਿੰਦੂਆਂ ਨੂੰ ਇਨਸਾਫ਼ ਦਿਵਾਉਣ ਤੇ ਮੋਦੀ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਜੰਤਰ ਮੰਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ

ਭਾਜਪਾ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਨੂੰ ਭਾਜਪਾ ਆਪਣੀ ਪ੍ਰਾਪਤੀ ਤੇ ਚੋਣ ਮੁੱਦਾ ਬਣਾਉਣ ਦੀ ਤਾਕ ’ਚ: ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਸ਼ਿਵ ਸੈਨਾ (ਹਿੰਦ) ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਸਿੱਖ ਕਤਲੇਆਮ ਸਬੰਧੀ ਕਰੀਬ 34 ਸਾਲਾਂ ਬਾਅਦ ਅਦਾਲਤ ਦੇ ਫੈਸਲੇ ’ਤੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਸਿਆਸੀ ਰੋਟੀਆਂ ਸੇਕਣ ਤੋਂ ਬਾਜ ਆਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਰਾਜਸੀ ਧਿਰਾਂ ਇੱਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਕੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਭਾਜਪਾ ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਲੋਕਾਂ ਨੂੰ ਭੜਕਾ ਕੇ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਹਾਈ ਕੋਰਟ ਦੇ ਫੈਸਲੇ ਨੂੰ ਆਪਣੀ ਪ੍ਰਾਪਤੀ ਦਸ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਦਿੱਲੀ ਹਾਈ ਕੋਰਟ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦੇ ਹਨ ਪ੍ਰੰਤੂ ਭਾਜਪਾ ਸ਼ਾਇਦ ਇਹ ਭੁੱਲ ਗਈ ਹੈ ਕਿ ਸਿਰਫ਼ ਸੱਜਣ ਕੁਮਾਰ 3 ਹਜ਼ਾਰ ਲੋਕਾਂ ਦਾ ਕਾਤਲ ਨਹੀਂ ਹੋ ਸਕਦਾ, ਸੈਂਕੜੇ ਹੋਰ ਵਿਅਕਤੀ ਵੀ ਦੋਸ਼ੀ ਹਨ। ਜਿਨ੍ਹਾਂ ਨੂੰ ਸਜਾ ਮਿਲਣੀ ਅਜੇ ਬਾਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇਸ ਫੈਸਲੇ ਨੂੰ 34 ਸਾਲ ਲੱਗ ਗਏ ਅਤੇ ਇਨ੍ਹਾਂ ਦੰਗਿਆਂ ਦੇ ਹੋਰ ਦੋਸ਼ੀ ਨੂੰ ਸਜਾ ਕਦੋਂ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੈਠੇ ਖ਼ਾਲਿਸਤਾਨ ਪੱਖੀ ਲੋਕ ਸੂਬੇ ਵਿੱਚ ਸ਼ਿਵ ਸੈਨਾ ਦੇ ਆਗੂਆਂ ਅਤੇ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਦੀ ਹੱਤਿਆ ਕਰਵਾ ਰਹੇ ਹਨ। ਪਿਛਲੇ ਦਿਨੀਂ ਜੇਲ੍ਹ ਵਿੱਚ ਉਨ੍ਹਾਂ ਦਾ ਕਤਲ ਕਰਨ ਦਾ ਵੀ ਯਤਨ ਕੀਤਾ ਗਿਆ ਸੀ ਪ੍ਰੰਤੂ ਭਾਜਪਾ ਇਸ ਮੁੱਦੇ ’ਤੇ ਚੁੱਪ ਹੈ ਅਤੇ ਪੰਜਾਬ ਵਿੱਚ ਅਕਾਲੀ ਦਲ ਨਾਲ ਭਾਈਵਾਲੀ ਨਿਭਾਉਣ ਲਈ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਨੂੰ ਚੋਣ ਮੁੱਦਾ ਬਣਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਿੰਦੂਆਂ ਨੂੰ ਇਨਸਾਫ਼ ਦਿਵਾਉਣ ਅਤੇ ਮੋਦੀ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਖਾੜਕੂਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਲਈ ਸ਼ਿਵ ਸੈਨਾ ਜਲਦੀ ਹੀ ਦਿੱਲੀ ਦੇ ਜੰਤਰ ਮੰਤਰ ਦੇ ਬਾਹਰ ਵੱਡੇ ਪੱਧਰ ’ਤੇ ਰੋਸ ਮੁਜ਼ਾਹਰਾ ਕਰੇਗੀ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਖੂਨ ਦਾ ਕਟੋਰਾ ਸੌਂਪ ਕੇ ਖਾੜਕੂਆਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…