nabaz-e-punjab.com

ਕਾਂਗਰਸ ਖ਼ਿਲਾਫ਼ ਪੰਜਾਬ ਭਰ ਵਿੱਚ ਕੂੜ ਪ੍ਰਚਾਰ ਕਰੇਗੀ ਸਿੱਖ ਕਤਲੇਆਮ ਪੀੜਤ ਸੁਸਾਇਟੀ: ਭਾਟੀਆ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਅਤੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਕਾਂਗਰਸ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾਵੇਗਾ। ਅੱਜ ਇੱਥੇ ਇਨ੍ਹਾਂ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਵਾ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿਢੇਰੀ ਕਰਵਾਉਣ ਅਤੇ ਨਵੰਬਰ 1984 ਵਿੱਚ ਸਿੱਖਾਂ ਦਾ ਸ਼ਰ੍ਹੇਆਮ ਕਤਲੇਆਮ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਹਾਦਸਿਆਂ ਨੂੰ ਲੰਮਾ ਅਰਸਾ ਬੀਤ ਚੁੱਕਾ ਹੈ ਪ੍ਰੰਤੂ ਸਿੱਖਾਂ ਅਤੇ ਦੰਗਾ ਪੀੜਤ ਪਰਿਵਾਰਾਂ ਦੇ ਜ਼ਖ਼ਮ ਹਾਲੇ ਵੀ ਅੱਲੇ ਹਨ।
ਸ੍ਰੀ ਸੁਖਵਿੰਦਰ ਭਾਟੀਆ ਨੇ ਕਿਹਾ ਕਿ ਚਾਰ ਦਹਾਕੇ ਬੀਤ ਜਾਣ ਦੇ ਬਾਵਜੂਦ ਨਵੰਬਰ 1984 ਦੇ ਸਿੱਖ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਅਤੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਸਿੱਖਾਂ ਦੇ ਜਜਬਾਤਾਂ ਨਾਲ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਪਤਨੀ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਦੇ ਪੰਜੇ ਨਾਲ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਕਾਂਗਰਸੀ ਆਗੂ ਜਾਂ ਵਰਕਰ ਨੇ ਇਸ ਦਾ ਵਿਰੋਧ ਨਹੀਂ ਕੀਤਾ ਸਗੋਂ ਚੁੱਪ ਧਾਰ ਲਈ ਗਈ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਭਾਵੇਂ ਰਾਜਾ ਵੜਿੰਗ ਦੀ ਪਤਨੀ ਨੇ ਆਪਣੀ ਗਲਤੀ ਲਈ ਮੁਆਫ਼ੀ ਮੰਗ ਲਈ ਹੈ ਪ੍ਰੰਤੂ ਕਾਂਗਰਸੀ ਸ਼ੁਰੂ ਤੋਂ ਪਹਿਲਾਂ ਕੋਈ ਵਿਵਾਦ ਖੜ੍ਹਾ ਕਰਦੇ ਹਨ ਅਤੇ ਬਾਅਦ ਵਿੱਚ ਮਾਮਲਾ ਭਖਣ ’ਤੇ ਮੁਆਫ਼ੀ ਮੰਗਣ ਦੇ ਮਾਹਰ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਆਉਂਦੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਕਾਂਗਰਸ ਦਾ ਵਿਰੋਧ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…