ਸਿੱਖ ਅਜਾਇਬਘਰ ਲਈ ਬੁੱਤਸਾਜ ਨੇ ਗੁਰਦੁਆਰਾ ਅੰਬ ਸਾਹਿਬ ਨੇੜੇ ਪੱਕੀ ਜ਼ਮੀਨ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਸਿੱਖ ਅਜਾਇਬਘਰ ਮੁਹਾਲੀ ਤੋਂ ਮੁੱਖ ਪ੍ਰਬੰਧਕ ਬੁੱਤਸਾਜ ਪਰਵਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਇੱਕ ਸਾਂਝਾ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਸਿੱਖ ਅਜਾਇਬਘਰ ਲਈ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਪੱਕੇ ਤੌਰ ’ਤੇ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਥੇ ਇੱਕ ਖ਼ੂਬਸੂਰਤ ਸਿੱਖ ਅਜਾਇਬਘਰ ਬਣਾ ਕੇ ਸਿੱਖ ਇਤਿਹਾਸ ਨਾਲ ਸਬੰਧਤ ਅਤੇ ਸਿੰਘ ਸ਼ਹੀਦਾਂ ਦੇ ਮਾਡਲ ਬਣਾ ਕੇ ਰੱਖੇ ਜਾਣਗੇ।
ਬੁੱਤਸਾਜ ਪਰਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਿੱਖ ਇਤਿਹਾਸ ਨੂੰ ਭੁੱਲਦੀ ਜਾ ਰਹੀ ਹੈ। ਉਨ੍ਹਾਂ ਨੂੰ ਮਾਡਲਾਂ ਰਾਹੀਂ ਸਿੱਖਾਂ ਦੇ ਗੌਰਵਮਈ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 5 ਅਗਸਤ 2018 ਨੂੰ ਸਿੱਖ ਅਜਾਇਬਘਰ ਵਿੱਚ ਉਨ੍ਹਾਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਮਾਡਲ ਦਾ ਉਦਘਾਟਨ ਕਰਨ ਸਮੇਂ ਇੱਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਗਰਾਂਟ ਨਹੀਂ ਮਿਲੀ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਐਲਾਨੀ ਇੱਕ ਲੱਖ ਦੀ ਗਰਾਂਟ ਦਿੱਤੀ ਜਾਵੇ ਤਾਂ ਸਿੱਖ ਅਜਾਇਬ ਘਰ ਦੇ ਸੈੱਡ ਦੀ ਮੁਰੰਮਤ ਕੀਤੀ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਅਤੇ ਦਰਸ਼ਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…