ਪੰਥਕ ਮਸਲਿਆਂ ਦੇ ਹੱਲ ਲਈ ਸਿੱਖ ਜਥੇਬੰਦੀਆਂ ਇੱਕ ਪਲੇਟਫਾਰਮ ਤੇ ਇਕੱਠੀਆਂ ਹੋਣ: ਭਾਈ ਖਾਲਸਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਅਪਰੈਲ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 2 ਵਿਖੇ ਕਰਵਾਏ ਇੱਕ ਸਾਦੇ ਸਮਾਰੋਹ ਦੌਰਾਨ ਪੰਥ ਦੇ ਸਿਰਮੌਰ ਢਾਡੀ ਗਿਆਨੀਂ ਮਲਕੀਤ ਸਿੰਘ ਪਪਰਾਲੀ ਵਾਲਿਆਂ ਨੇ ਸਿੱਖ ਕੌਮ ਦੇ ਮਹਾਨ ਵਿਦਵਾਨ ਸੰਤ ਬਾਬਾ ਮਹਿੰਦਰ ਸਿੰਘ ਭੜੀ ਵਾਲਿਆਂ ਦੇ ਸਪੁੱਤਰ ਭਾਈ ਸਿਮਰਜੋਤ ਸਿੰਘ ਖਾਲਸਾ ਭੜੀ ਵਾਲਿਆਂ ਦਾ ਸਿਰੋਪਾਉ, ਸ਼ਾਲ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਸਿਮਰਜੋਤ ਸਿੰਘ ਖਾਲਸਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਸਿੱਖ ਕੌਮ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਗੁਜਰ ਰਹੀ ਹੈ ਜਿਸ ਦੇ ਹੱਲ ਲਈ ਸਮੂਹ ਸਿੱਖ ਜਥੇਬੰਦੀਆਂ ਇੱਕ ਪਲੇਟਫਾਰਮ ਤੇ ਇਕੱਠੀਆਂ ਹੋ ਕੇ ਕੌਮ ਨੂੰ ਸਹੀ ਸੇਧ ਦੇਣ ਦੀ ਲੋੜ ਹੈ ਜੋ ਸਿੱਖ ਕੌਮ ਦੀ ਇੱਕਜੁਟਤਾ ਨੂੰ ਕਾਇਮ ਰੱਖਿਆ ਜਾ ਸਕੇ।
ਇਸ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਵਾਲਿਆਂ ਅਤੇ ਪਰਮਜੀਤ ਸਿੰਘ ਛੰਮਾ ਪ੍ਰਧਾਨ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰੱਸਟ ਨੇ ਭਾਈ ਸਿਮਰਜੋਤ ਸਿੰਘ ਖਾਲਸਾ ਭੜੀ ਵਾਲਿਆਂ ਦਾ ਵਿਸ਼ੇਸ ਸਨਮਾਨ ਕੀਤਾ। ਇਸ ਮੌਕੇ ਗਿਆਨੀ ਮਨਦੀਪ ਸਿੰਘ, ਸੁਖਵਿੰਦਰ ਸਿੰਘ ਸੱੁਖੀ ਪ੍ਰਧਾਨ ਨਿਊ ਚੰਡੀਗੜ੍ਹ ਪ੍ਰੈਸ ਕਲੱਬ, ਸਰਨਜੀਤ ਸਿੰਘ, ਭਾਈ ਅਮਰਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…