Nabaz-e-punjab.com

ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾ. ਪਰਮਜੀਤ ਰਾਣੂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਕਾਂਗਰਸ ਸਮੇਤ ਹੋਰ ਦੂਜੀਆਂ ਵੱਡੀਆਂ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋਇਆ: ਡਾ. ਰਾਣੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਕੇ ਸਿਆਸੀ ਫਿਜ਼ਾ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਹ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਚਲਾਉਣ ਦੀ ਜ਼ਿੰਮੇਵਾਰੀ ਕੌਮੀ ਜਨਰਲ ਸਕੱਤਰ ਜਗਤਾਰ ਸਿੰਘ ਧਾਲੀਵਾਲ ਸੰਭਾਲਣਗੇ। ਜਿਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।
ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਰਾਣੂ ਨੇ ਕਿਹਾ ਕਿ ਸਹਿਜਧਾਰੀ ਸਿੱਖਾਂ ਦੀ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਹੈ ਅਤੇ ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਸਹਿਜਧਾਰੀ ਸਿੱਖਾਂ ਵੋਟ ਅਧਿਕਾਰ ਲਈ ਲੜਾਈ ਲੜਦੇ ਆ ਰਹੇ ਹਨ ਅਤੇ 20 ਸਾਲਾਂ ਤੋਂ ਕਾਂਗਰਸ ਦੀ ਬਿਨਾਂ ਸ਼ਰਤ ਹਮਾਇਤ ਕਰਦੇ ਆ ਰਹੇ ਹਨ ਪ੍ਰੰਤੂ ਕਾਂਗਰਸ ਨੇ ਪਾਰਲੀਮੈਂਟ ਵਿੱਚ ਸੋਧ ਬਿੱਲ ਮੌਕੇ ਤਹਿ ਦਿਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਜਿਸ ਕਾਰਨ ਹੁਣ ਇਹ ਮਾਮਲਾ ਅਦਾਲਤ ਵਿੱਚ ਹੈ। ਡਾ. ਰਾਣੂ ਦੱਸਿਆ ਕਿ ਉਨ੍ਹਾਂ ਨੇ ਕਾਂਗਰਸ ਤੋਂ ਦੋ ਹਾਰੀਆਂ ਹੋਈਆਂ ਸੀਟਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਸੰਗਰੂਰ ’ਚੋਂ ਇਕ ਸੀਟ ’ਤੇ ਟਿਕਟ ਦੀ ਮੰਗ ਕੀਤੀ ਸੀ ਪਰ ਕਾਂਗਰਸ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਅਣਗੌਲਿਆ ਕਰਕੇ ਸਹਿਜਧਾਰੀ ਸਿੱਖਾਂ ਨਾਲ ਵੱਡਾ ਧ੍ਰੋਹ ਕੀਤਾ ਹੈ।
ਡਾ. ਰਾਣੂ ਨੇ ਕਿਹਾ ਕਿ ਰਵਾਇਤੀ ਫਸਲਾਂ ਵਿੱਚ ਖਸ-ਖਸ ਦੀ ਖੇਤੀ ਨੂੰ ਪੰਜਾਬ ਵਿੱਚ ਇਜਾਜ਼ਤ ਮਿਲਣੀ ਚਾਹੀਦੀ ਹੈ, ਜੋ ਮੈਡੀਕਲ ਨਸ਼ੇ ਦਾ ਹਰਬਲ ਬਦਲ ਹੋ ਸਕਦੀ ਹੈ। ਉਨ੍ਹਾਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਭਗੌੜਾ ਦੱਸਦਿਆਂ ਕਿਹਾ ਕਿ ਸਰਕਾਰ ਅਕਾਲੀਆਂ ਨਾਲ ਦੋਸਤਾਨਾ ਮੈਚ ਖੇਡ ਰਿਹਾ ਹੈ। ਇਕ ਪਾਸੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੇਬਲ ਮਾਫੀਆ ਦੇ ਨਾਮ ’ਤੇ ਦੁਹਾਈ ਪਾ ਰਹੇ ਹਨ, ਦੂਜੇ ਪਾਸੇ ਮਨੀਸ਼ ਤਿਵਾੜੀ ਨੇ ਕੇਂਦਰ ਵਿੱਚ ਵਜ਼ੀਰ ਹੁੰਦਿਆਂ ਕੇਬਲ ਮਨੋਪਲੀ ਦਾ ਸਾਥ ਦਿੱਤਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ।
ਡਾ. ਰਾਣੂ ਨੇ ਕਿਹਾ ਕਿ ਕਾਂਗਰਸ ਸਮੇਤ ਦੂਜੀ ਵੱਡੀਆਂ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਨਸਾਫ਼ ਲਈ ਸਰਕਾਰੀ ਦਫ਼ਤਰਾਂ ਅਤੇ ਪੁਲੀਸ ਥਾਣਿਆਂ ਵਿੱਚ ਲੋਕ ਖੱਜਲ ਖੁਆਰ ਹੋ ਰਹੇ ਹਨ ਅਤੇ ਅੌਰਤਾਂ ਉੱਤੇ ਵੀ ਅਤਿਆਚਾਰਾਂ ਦੇ ਮਾਮਲਿਆਂ ’ਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀਆਂ ਕਈ ਵੱਡੀਆਂ ਜਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ। ਇਸ ਮੌਕੇ ਜਸਟਿਸ ਇਕਬਾਲ ਸਿੰਘ ਸਾਬਕਾ ਗੁਰਦੁਆਰਾ ਚੋਣ ਕਮਿਸ਼ਨਰ ਸਮੇਤ ਮਹਿਲਾ ਵਿੰਗ ਦੇ ਕੌਮੀ ਪ੍ਰਧਾਨ ਵਕੀਲ ਜਗਪ੍ਰੀਤ ਕੌਰ ਗਰੇਵਾਲ, ਪੰਜਾਬ ਦੇ ਪ੍ਰਧਾਨ ਬਲਜਿੰਦਰ ਕੌਰ ਢਿੱਲੋਂ, ਕੌਮੀ ਜਨਰਲ ਸਕੱਤਰ ਬਾਬਾ ਜਸਵੀਰ ਸਿੰਘ ਚਹਿਲ, ਸਕੱਤਰ ਜਨਰਲ ਪ੍ਰਿਤਪਾਲ ਸਿੰਘ, ਕਿਸਾਨ ਵਿੰਗ ਦੇ ਪ੍ਰਧਾਨ ਜਗਜੀਤ ਸਿੰਘ ਸਮਾਓ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਆਗੂ ਮੌਜੂਦ ਸਨ।
(ਬਾਕਸ ਆਈਟਮ)
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਹੁਕਮਰਾਨ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਘੇਰਦਿਆਂ ਡਾ. ਰਾਣੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪੰਜਾਬ ਦੇ ਲੱਖਾਂ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ। ਹਾਲਾਂਕਿ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦਾ ਝੂਠਾ ਵਾਅਦਾ ਕਰ ਕੇ ਕਾਂਗਰਸ ਨੇ ਸੱਤਾ ਹਾਸਲ ਕੀਤੀ ਹੈ ਪ੍ਰੰਤੂ ਪਿਛਲੇ ਦੋ ਸਾਲਾਂ ਵਿੱਚ ਨਸ਼ਿਆਂ ਦੇ ਅਨੇਕਾਂ ਹੀ ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਛਡਾਉਣ ਦੀ ਆੜ ਵਿੱਚ ਵੱਡੀ ਸਾਜ਼ਿਸ਼ ਤਹਿਤ ਨੌਜਵਾਨਾਂ ਨੂੰ ਮੈਡੀਕਲ ਨਸ਼ਾ ‘ਬੁਪਰਾਨਾਰਫ਼ਿਨ’ ਵਰਗੀਆਂ ਦਵਾਈਆਂ ’ਤੇ ਲਗਾ ਕੇ ਉਨ੍ਹਾਂ ਦੀ ਮਰਦਾਨਾ ਤਾਕਤ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਲਗਭਗ ਇਕ ਲੱਖ ਨੌਜਵਾਨ ਮੁੰਡੇ ਕੁੜੀਆਂ ਇਸ ਗੋਲੀ ਦੇ ਆਦੀ ਹੋ ਚੁੱਕੇ ਹਨ ਅਤੇ ਹੁਣ ਕੇਂਦਰ ਸਰਕਾਰ ਨੇ ਇਕ ਨਵਾਂ ਹੁਕਮ ਜਾਰੀ ਕਰ ਕੇ ਇਸ ਦਵਾਈ ਦੀ ਵਿਕਰੀ ਮਨੋਰੋਗੀ ਮਾਹਰਾਂ ਦੇ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਆਮ ਕਰਨ ਨੂੰ ਪ੍ਰਵਾਨਗੀ ਦਿੱਤੀ ਜਦੋਕਿ ਇਸ ਤੋਂ ਪਹਿਲਾਂ ਸਾਲ 2010 ਵਿੱਚ ਇਸ ਦਵਾਈ ਦੀ ਆਮ ਵਿਕਰੀ ’ਤੇ ਰੋਕ ਲਗਾਈ ਸੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …