Nabaz-e-punjab.com

ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂ ਵੱਲੋਂ ਵੱਖਰੇ ਢੰਗ ਨਾਲ ਕੀਤਾ ਜਾ ਰਿਹੈ ਚੋਣ ਪ੍ਰਚਾਰ

ਪਿੰਡਾਂ ਚੋਣ ਪ੍ਰਚਾਰ ਦੇ ਨਾਲ ਨਾਲ ਡਾਕਟਰ ਰਾਣੂ ਕਰ ਰਹੇ ਹਨ ਲੋਕਾਂ ਦੀ ਸਿਹਤ ਦੀ ਵੀ ਜਾਂਚ

ਡਾ. ਪਰਮਜੀਤ ਸਿੰਘ ਰਾਣੂ ਨੇ ਆਮ ਲੋਕਾਂ ਨੂੰ ਹੋਮਿਓਪੈਥੀ ਇਲਾਜ ਅਪਨਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ ਵੱਲੋਂ ਹੋਰਨਾਂ ਉਮੀਦਵਾਰਾਂ ਨਾਲੋਂ ਥੋੜ੍ਹਾ ਹਟ ਕੇ ਵੱਖਰੇ ਢੰਗ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਡਾਕਟਰ ਰਾਣੂ ਚੋਣ ਪ੍ਰਚਾਰ ਦੇ ਨਾਲ ਨਾਲ ਪਿੰਡਾਂ ਦੀਆਂ ਸੱਥਾਂ ਵਿੱਚ ਇਕੱਠੇ ਹੋਏ ਲੋਕਾਂ ਦੀ ਸਿਹਤ ਦੀ ਜਾਂਚ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਨੂੰ ਤਵੱਜੋ ਦੇਣ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਨੂੰ ਤਰਜ਼ੀਹ ਦਿੱਤੀ ਗਈ ਅਤੇ ਹੁਣ ਕੈਪਟਨ ਸਰਕਾਰ ਨੇ ਵੀ ਉਸੇ ਰਾਹ ਚੱਲਦਿਆਂ ਵਿਕਾਸ ਨੂੰ ਅੱਖੋਂ ਪਰੋਖੇ ਕਰਕੇ ਮੁਲਾਹਜ਼ੇਦਾਰੀਆਂ ਪੁਗਾਈਆਂ ਜਾ ਰਹੀਆਂ ਹਨ ਜਦੋਂਕਿ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਸ ਗਏ ਹਨ। ਉਨ੍ਹਾਂ ਆਪਣੇ ਚੋਣ ਪ੍ਰਚਾਰ ਦੌਰਾਨ ਆਮ ਲੋਕਾਂ ਨੂੰ ਹੋਮਿਓਪੈਥੀ ਇਲਾਜ ਅਪਨਾਉਣ ਲਈ ਪ੍ਰੇਰਿਆ।
ਡਾਕਟਰ ਰਾਣੂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵੱਖ ਵੱਖ ਸ਼ਹਿਰਾਂ, ਛੋਟੇ ਕਸਬਿਆਂ ਅਤੇ ਪਿੰਡਾਂ ਪਿੰਡ ਜਾਣ ਦਾ ਮੌਕਾ ਮਿਲਿਆ। ਉਨ੍ਹਾਂ ਦੇਖਿਆ ਕਿ ਸਰਕਾਰੀ ਡਿਸਪੈਂਸਰੀਆਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦੀ ਵੱਡੀ ਘਾਟ ਹੈ ਅਤੇ ਲੋਕ ਇਲਾਜ ਨੂੰ ਤਰਸ ਰਹੇ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦਾ ਬਹੁਤ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕਈ ਗਰੀਬ ਲੋਕ ਛੋਟੀ ਛੋਟੀ ਬਿਮਾਰੀਆਂ ਤੋਂ ਪੀੜਤ ਹਨ ਪ੍ਰੰਤੂ ਬਿਮਾਰੀ ਜ਼ਿਆਦਾ ਪੁਰਾਣੀ ਹੋਣ ਅਤੇ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਹੁਣ ਜ਼ਿਆਦਾ ਵੱਧ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਉਹ ਪਹਿਲ ਦੇ ਆਧਾਰ ’ਤੇ ਸਿਹਤ ਸੇਵਾਵਾਂ ਦੀ ਕਮੀ ਨੂੰ ਪੂਰਾ ਕਰਨ ਲਈ ਯੋਗ ਪੈਰਵੀ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…