Nabaz-e-punjab.com

ਸਿੱਖ ਬੱਚਿਆਂ ਨੂੰ ਤੰਗ ਪੇ੍ਰਸ਼ਾਨ ਦਾ ਦੋਸ਼: ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀ ਦਾ ਤਬਾਦਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ-ਬਡਾਲਾ ਦੇ ਪ੍ਰਿੰਸੀਪਲ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆਲਬਾ ਵਿੱਚ ਕੀਤੀ ਗਈ ਹੈ। ਇਸ ਸਬੰਧੀ ਯੂਨਾਈਟਿਡ ਸਿੱਖ ਪਾਰਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰਿੰਸੀਪਲ ’ਤੇ ਸਿੱਖ ਬੱਚਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਸਿੱਖਿਆ ਵਿਭਾਗ, ਡੀਸੀ ਅਤੇ ਪੁਲੀਸ ਮੁਖੀ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੀ ਸ਼ਿਕਾਇਤ ’ਤੇ ਸਿੱਖਿਆ ਵਿਭਾਗ ਵੱਲੋਂ ਨਿਆ ਸ਼ਹਿਰ ਬਡਾਲਾ ਦੇ ਪ੍ਰਿੰਸੀਪਲ ਦੀ ਬਦਲੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਨੇ ਵੀ ਸ਼ਿਕਾਇਤ ਦੇ ਮੱਦੇਨਜ਼ਰ ਪ੍ਰਿੰਸੀਪਲ ਦੀ ਬਦਲੀ ਕਰਨ ਦੀ ਪੁਸ਼ਟੀ ਕੀਤੀ ਹੈ।
ਭਾਈ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਪ੍ਰਿੰਸੀਪਲ ਸਿੱਖ ਬੱਚਿਆਂ ਨੂੰ ਦਸਤਾਰ ਅਤੇ ਕੜਾ ਪਾਉਣ ਤੋਂ ਰੋਕਦਾ ਹੈ ਅਤੇ ਸਿੱਖ ਬੱਚਿਆਂ ਨੂੰ ਸਿੱਖ ਧਰਮ ਦੇ ਚਿੰਨ੍ਹਾਂ ਖ਼ਿਲਾਫ਼ ਅਪਸ਼ਬਦ ਬੋਲਦੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਜਥੇਬੰਦੀ ਵੱਲੋਂ ਲਗਾਏ ਗਏ ਦੋਸ਼ ਸਹੀ ਸਾਬਤ ਹੋਏ ਹਨ। ਜਿਸ ਕਾਰਨ ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਦੀ ਬਦਲੀ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਭਾਈ ਕੁਲਵੰਤ ਸਿੰਘ ਬਡਾਲਾ, ਭਾਈ ਸਤਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆ ਨੇ ਸਿੱਖਿਆ ਵਿਭਾਗ ਦੀ ਇਸ ਕਾਰਵਾਈ ਲਈ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…