ਸਿੱਖ ਪ੍ਰੀਖਿਆਰਥੀਆਂ ਨੇ ਸ੍ਰੀ ਸਾਹਿਬ ਤੇ ਕੜਾ ਧਾਰਨ ਕਰਕੇ ਦਿੱਤਾ ਇਮਤਿਹਾਨ: ਜੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ
ਹਰਿਆਣਾ ਸਰਕਾਰ ਵੱਲੋਂ ਬੀਤੇ ਦਿਨੀਂ ਉਥੋਂ ਦੇ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵੱਲੋਂ ਸਪਰਵਾਈਜਰ (ਮਹਿਲਾ) ਭਰਤੀ ਲਈ ਲਿਖਿਤ ਪ੍ਰੀਖਿਆ ਵਿੱਚ ਸਿੱਖ ਪ੍ਰੀਖਿਆਰਥੀਆਂ ਨੂੰ ਧਾਰਮਿਕ ਕਕਾਰਾਂ ਸਮੇਤ ਦਾਖ਼ਲ ਹੋਣ ਤੋਂ ਰੋਕਣ ਦਾ ਹੁਕਮ ਦਿੱਤਾ ਗਿਆ ਸੀ। ਜਿਸ ਦਾ ਪੰਜਾਬ ਦੇ ਕਲਗੀਧਰ ਸੇਵਕ ਜਥਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਚਿੱਠੀਆਂ ਲਿਖ ਕੇ ਮੰਗ ਕੀਤੀ ਸੀ ਕਿ ਉਹ ਤੁਰੰਤ ਹਰਿਆਣਾ ਦੇ ਮੁੱਖ ਮੰਤਰੀ ਨਾਲ ਸੰਪਰਕ ਕਰਕੇ ਇਸ ਸਮੱਸਿਆ ਦਾ ਹੱਲ ਕਰਵਾਉਣ।
ਅੱਜ ਇੱਥੇ ਭਾਈ ਜਤਿੰਦਰਪਾਲ ਸਿੰਘ ਨੇ ਹਰਿਆਣਾ ਦੇ ਸਿੱਖਾਂ ਨੂੰ ਨਾਲ ਲੈ ਕੇ ਹਰਿਆਣਾ ਦੇ ਜ਼ਿਲ੍ਹਾ ਯੁਮਨਾ ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਹੋਤਾਸ਼ ਖਰਬ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਅਜਿਹੇ ਸਿੱਖ ਵਿਰੋਧੀ ਫੁਰਮਾਨ ਜਾਰੀ ਕਰਨ ਨਾਲ ਸਿੱਖ ਕੌਮ ’ਚ ਉੱਠੇ ਰੋਸ ਤੋਂ ਜਾਣੂ ਕਰਵਾਇਆ। ਜੇਪੀ ਸਿੰਘ ਨੇ ਦੱਸਿਆ ਕਿ ਮਾਮਲਾ ਵੱਧਦਾ ਦੇਖ ਜ਼ਿਲ੍ਹਾ ਯੁਮਨਾ ਨਗਰ ਦੇ ਡੀਸੀ ਨੇ ਪ੍ਰੀਖਿਆ ਸਬੰਧੀ ਡਿਊਟੀ ਦੇਣ ਵਾਲੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਧਾਰਮਿਕ ਕਕਾਰਾਂ ਕਿਰਪਾਨ ਅਤੇ ਕੜਾ ਪਾ ਕੇ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀ ਨਹੀਂ ਰੋਕਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …