nabaz-e-punjab.com

ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਡਾਇਰੈਕਟਰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਨੂੰ ਕੜਕੜਡੂੰਮਾ ਅਦਾਲਤ ਨਵੀਂ ਦਿੱਲੀ ਨੇ 2 ਹਫ਼ਤਿਆ ਲਈ ਅਸਟ੍ਰੇਲੀਆ, ਸਿੰਘਾਪੁਰ ਮਲੇਸ਼ੀਆ ਅਤੇ ਬਾਲੀ ਜਾਣ ਦੀ ਇਜਾਜ਼ਤ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਰਿਆੜ ਅਤੇ ਜਗਰੂਪ ਸਿੰਘ ਚੀਮਾ ਨੇ ਕਿਹਾ ਹੈ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਇਸ ਦੌਰੇ ਦੌਰਾਨ ਮੈਲਬੋਰਨ, ਸਿਡਨੀ , ਬ੍ਰਿਸਬੇਨ, ਐਡੀਲੇਡ ਵਿੱਚ ਜਾਣਗੇ। ਜਿੱਥੇ ਉਹ ਪਰਿਵਾਰਕ ਅਤੇ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੇ ਨਾਲ ਨਾਲ ਸਿੱਖ ਪਰਿਵਾਰਾਂ ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਪੀਰ ਮੁਹੰਮਦ ਨਵੰਬਰ 1984 ਸਿੱਖ ਨਸਲਕੁਸ਼ੀ ਵਿਰੁੱਧ ਅਸਟ੍ਰੇਲੀਆ ਦੇ ਕੁਝ ਰਾਜਸੀ ਨੇਤਾਵਾ ਨਾਲ ਮੁਲਾਕਾਤ ਕਰਨਗੇ ਇਸ ਤੋ ਇਲਾਵਾ ਇੰਟਰਨੈਸ਼ਨਲ ਪੰਜਾਬੀ ਸਟੂਡੈਂਟਸ ਨਾਲ ਵੀ ਗੱਲਬਾਤ ਕਰਕੇ ਉਹਨਾਂ ਦੀਆ ਸਮੱਸਿਆਵਾ ਬਾਰੇ ਉਥੇ ਦੀਆ ਸਿੱਖ ਤੇ ਪੰਜਾਬੀ ਭਾਈਚਾਰੇ ਨਾਲ ਤਾਲਮੇਲ ਕਾਇਮ ਕਰਨਗੇ। ਇਸ ਵਿਦੇਸ਼ ਦੌਰੇ ਦੌਰਾਨ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਵੀ ਨਾਲ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…