nabaz-e-punjab.com

2020 ਰੈਫਰੰਡਮ: ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਵਿਜੈ ਸਾਂਪਲਾ

ਆਯੂਸ਼ਮਾਨ ਬੀਮਾ ਯੋਜਨਾ ਰਾਹੀਂ 10 ਕਰੋੜ ਪਰਿਵਾਰਾਂ ਦਾ 5-5 ਲੱਖ ਦਾ ਕੀਤਾ ਬੀਮਾ

ਨਵਾਂ ਬਿੱਲ: ਹੁਣ ਵੱਡੇ ਹਸਪਤਾਲਾਂ ਵਿੱਚ ਮਰੀਜ਼ ਨੂੰ ਰੈਫਰ ਕਰਨ ’ਤੇ ਡਾਕਟਰ ਨੂੰ ਵੀ ਮਰੀਜ਼ ਨਾਲ ਪਵੇਗਾ ਜਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤ ਰਾਜ ਮੰਤਰੀ ਵਿਜੈ ਸਾਂਪਲਾ ਨੇ 2020 ਸਿੱਖ ਰੈਫਰੰਡਮ ਦੇ ਮੁੱਦੇ ’ਤੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਲੋਕ ਦੇਸ਼ ਦੇ ਦੁਸ਼ਮਣ ਹਨ। ਅੱਜ ਇੱਥੇ ਸੈਕਟਰ-80 ਵਿੱਚ ਕੇਂਦਰੀ ਵਿਦਿਆਲਿਆ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਪੁੱਜੇ ਕੇਂਦਰੀ ਮੰਤਰੀ ਨੂੰ ਮੀਡੀਆ ਵੱਲੋਂ 2020 ਸਿੱਖ ਰੈਫਰੰਡਮ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਅਜੋਕੇ ਸਮੇਂ ਵਿੱਚ ਕੋਈ ਵੀ ਸਿੱਖ ਦੇਸ਼ ਦੇ ਵਿਰੁੱਧ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਸਿੱਖ ਆਪਣੇ ਦੇਸ਼ ਨੂੰ ਨਫ਼ਰਤ ਨਹੀਂ ਕਰ ਸਕਦਾ ਕਿਉਂਕਿ ਗੁਰੂ ਸਾਹਿਬਾਨ ਨੇ ਵੀ ਆਪਣੇ ਦੇਸ਼ ਅਤੇ ਕੌਮ ਲਈ ਸਰਵੰਸ ਵਾਰ ਦਿੱਤਾ ਸੀ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।
ਸ੍ਰੀ ਵਿਜੈ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲੋਕ ਸਭਾ ਵਿੱਚ ਇੱਕ ਵਿਸ਼ੇਸ਼ ਬਿੱਲ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਗਰੀਬ ਲੋਕਾਂ ਦਾ ਸਿਹਤ ਬੀਮਾ ਵੀ ਕਰਵਾ ਰਹੀ ਹੈ ਤਾਂ ਜੋ ਗਰੀਬ ਲੋਕ ਮਹਿੰਗੇ ਹਸਤਪਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਆਯੂਸ਼ਮਾਨ ਬੀਮਾ ਯੋਜਨਾ ਰਾਹੀਂ 10 ਕਰੋੜ ਪਰਿਵਾਰਾਂ ਦਾ 5-5 ਲੱਖ ਰੁਪਏ ਦਾ ਬੀਮਾ ਕੀਤਾ ਹੈ ਅਤੇ ਇਹ ਗਰੀਬ ਪਰਿਵਾਰ ਵੱਡੇ ਤੋਂ ਵੱਡੇ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਣਗੇ।
ਜਦੋਂ ਕੇਂਦਰੀ ਰਾਜ ਮੰਤਰੀ ਨੂੰ ਪੁੱਛਿਆ ਗਿਆ ਕਿ ਇਹ ਲੋਕ ਮਾਰੂ ਬਿੱਲ ਪਾਸ ਕਰਵਾ ਕੇ ਮੋਦੀ ਸਰਕਾਰ ਗਰੀਬਾਂ ਦਾ ਗਲਾ ਘੋਟ ਕੇ ਕਾਰਪੋਰੇਟ ਘਰਾਣਿਆਂ ਨੂੰ ਵਿੱਤੀ ਫਾਈਦਾ ਦੇਣ ਜਾ ਰਹੀ ਹੈ ਤਾਂ ਸ੍ਰੀ ਸਾਂਪਲਾ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਸਗੋਂ ਗਰੀਬਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਬਿੱਲ ਲਿਆਂਦਾ ਜਾ ਰਿਹਾ ਹੈ। ਜ਼ਿਰਕਯੋਗ ਹੈ ਕਿ ਇਸ ਬਿੱਲ ਦੇ ਰਾਹੀਂ ਇਹ ਨਿਯਮ ਬਣਾਇਆ ਜਾ ਰਿਹਾ ਹੈ ਕਿ ਜੇਕਰ ਕੋਈ ਡਾਕਟਰ ਮਰੀਜ਼ ਨੂੰ ਕਿਸੇ ਵੱਡੇ ਹਸਪਤਾਲ ਲਈ ਰੈਫਰ ਕਰੇਗਾ ਤਾਂ ਉਸ ਨੂੰ ਖ਼ੁਦ ਮਰੀਜ਼ ਦੇ ਨਾਲ ਜਾਣਾ ਪਵੇਗਾ। ਉਂਜ ਵੀ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ’ਤੇ ਇਹ ਬਿੱਲ ਕਾਫੀ ਭਾਰਾ ਪਵੇਗਾ ਕਿਉਂਕਿ ਹੁਣ ਕਿਸੇ ਵੀ ਡਾਕਟਰ ਨੂੰ ਪ੍ਰੈਕਟਿਸ ਕਰਨ ਲਈ ਆਪਣੇ ਘਰਾਂ ਵਿੱਚ ਹਸਪਤਾਲਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨੀਆਂ ਪੈਣਗਆਂ। ਡਾਕਟਰਾਂ ਨੂੰ ਆਪਣੀਆਂ ਕਲੀਨਿਕਾਂ ਵਿੱਚ ਸਾਰਾ ਸਾਜੋ ਸਾਮਾਨ ਅਤੇ ਸਹੂਲਤਾਂ ਦੀ ਵਿਵਸਥਾ ਕਰਨੀ ਪਵੇਗੀ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਯੁਵਾ ਕੌਂਸਲਰ ਸੈਹਬੀ ਅਨੰਦ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…