nabaz-e-punjab.com

ਡੇਰਾ ਸਿਰਸਾ ਮੁਖੀ ਦੇ ਮਾਮਲੇ ਵਿੱਚ ਸਿੱਖਾਂ ਨੂੰ ਗਲਤ ਅਨਸਰਾਂ ਨੂੰ ਸੁਚੇਤ ਰਹਿਣ ਦੀ ਲੋੜ: ਡਾਇਰੈਕਟਰ ਝਿੰਗੜਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਅਗਸਤ:
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਅਦਾਲਤੀ ਕੇਸ ਦਾ ਸਿੱਖਾਂ ਨਾਲ ਕੋਈ ਵਾਹ ਵਾਸਤਾ ਨਹੀਂ ਹੈ, ਇਸ ਮਾਮਲੇ ਵਿਚ ਡਾਲਟੀ ਫੈਸਲੇ ਦੌਰਾਨ ਸਿੱਖ ਭਾਈਚਾਰੇ ਨੂੰ ਗਲਤ ਅਨਸਰਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੋਆਰਪੋਰੇਟਿਵ ਬੈਂਕ ਪੰਜਾਬ ਦੇ ਡਾਇਰੈਕਟਰ ਬਲਵਿੰਦਰ ਸਿੰਘ ਕਾਕਾ ਝਿੰਗੜਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਮਾਜ ਵਿਰੋਧੀ ਅਨਸਰ ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਕੋਸਿਸ਼ਾਂ ਕਰ ਰਹੇ ਹਨ। ਜਿਨ੍ਹਾਂ ਨੂੰ ਨਾਕਾਮ ਕਰਨ ਲਈ ਕੌਮ ਨੂੰ ਇੱਕਜੁਟ ਹੋ ਕੇ ਰਹਿਣ ਦੀ ਲੋੜ ਹੈ।
ਇਸ ਮੌਕੇ ਬਲਵਿੰਦਰ ਸਿੰਘ ਰਕੌਲੀ, ਜਰਨੈਲ ਸਿੰਘ ਰਕੌਲੀ ਏਵਨ ਪ੍ਰਾਪਰਟੀ ਅਤੇ ਸਰਬਜੀਤ ਸਿੰਘ ਚੈੜੀਆਂ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਕੇਸ ਵਿੱਚ 25 ਅਗਸਤ ਨੂੰ ਫੈਸਲਾ ਸੁਣਾਉਣਾ ਹੈ ਜਿਸਦਾ ਸਿੱਖ ਕੌਮ ਨਾਲ ਕੋਈ ਸਾਰੋਕਾਰ ਨਹੀਂ ਨਾ ਹੀ ਡੇਰੇ ਦੇ ਕਿਸੇ ਵੀ ਵਾਇਕਤੀ ਖਿਲਾਫ ਕੋਈ ਮਾਮਲਾ ਹੈ ਇਸ ਲਈ ਸਿੱਖ ਕੌਮ ਸ਼ਾਂਤੀ ਕਾਇਮ ਰੱਖਣ ਲਈ ਇੱਕਜੁਟ ਹੋਵੇ ਤਾਂ ਜੋ ਗਲਤ ਅਨਸਰਾਂ ਵੱਲੋਂ ਪੰਜਾਬ ਦੇ ਮਹੌਲ ਨੂੰ ਖਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਸਿੱਖ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦਾ ਮਹੌਲ ਸ਼ਾਂਤ ਰੱਖਣ ਲਈ ਆਪਸੀ ਸਾਂਝੀਵਾਲਤਾ ਦਾ ਸਬੂਤ ਦਿੱਤਾ ਜਾਵੇ ਤਾਂ ਜੋ ਸੂਬੇ ਦਾ ਮਹੌਲ ਸ਼ਾਂਤਮਈ ਬਣਿਆ ਰਹੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …