Nabaz-e-punjab.com

ਪੈਰਾਗਾਨ ਸਕੂਲ ਸੈਕਟਰ-71 ਦੇ ਸਿਮਰਨ ਸਿੰਘ ਜੱਸੋਵਾਲ ਦਾ ‘ਸਟੂਡੈਂਟਸ ਆਫ਼ ਦਿ ਈਅਰ ਖ਼ਿਤਾਬ’ ਨਾਲ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੇ ਹੋਣਹਾਰ ਵਿਦਿਆਰਥੀ ਸਿਮਰਨ ਸਿੰਘ ਜੱਸੋਵਾਲ ਨੂੰ ‘ਸਟੂਡੈਂਟਸ ਆਫ਼ ਦਿ ਈਅਰ’ ਦਾ ਖ਼ਿਤਾਬ ਦਿੱਤਾ ਗਿਆ ਹੈ। ਇੱਕੋ ਸਮੇਂ ਦੋ ਕਲਾਸਾਂ ਪਾਸ ਕਰਨ ਵਾਲੇ ਸਿਮਰਨ ਜੱਸੋਵਾਲ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਸਿਮਰਨ ਜੱਸੋਵਾਲ ਦੀ ਛੋਟੀ ਭੈਣ ਮਨਵੀਰ ਕੌਰ ਜੱਸੋਵਾਲ ਨੇ ਵੀ ਆਪਣੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ। ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਹ ਦੋਵੇਂ ਭੈਣ ਭਰਾ ਦੂਜੇ ਬੱਚਿਆਂ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਦਿਆਂ ਕਿਹਾ ਕਿ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਹੀ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਬਣਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਜਦੋਂ ਇਹ ਦੋਵੇਂ ਭੈਣ ਭਰਾ ਆਸਟ੍ਰੇਲੀਆ ਤੋਂ ਪੰਜਾਬ ਆਏ ਸਨ ਤਾਂ ਦੋਵਾਂ ਨੂੰ ਪੰਜਾਬੀ ਵੀ ਚੰਗੀ ਤਰ੍ਹਾਂ ਲਿਖਣੀ ਨਹੀਂ ਆਉਂਦੀ ਸੀ। ਹੁਣ ਇਹ ਦੋਵੇਂ ਹਰ ਪਾਸੇ ਇਨਾਮ ਜਿੱਤ ਰਹੇ ਹਨ। ਇਨ੍ਹਾਂ ਦੇ ਦੋਵੇਂ ਬੱਚਿਆਂ ਦੇ ਪਿਤਾ ਸ੍ਰ. ਹਰਪ੍ਰੀਤ ਸਿੰਘ ਜੱਸੋਵਾਲ ਮੁਹਾਲੀ ਵਿੱਚ ਪੱਤਰਕਾਰਤਾ ਕਰਦੇ ਹਨ ਅਤੇ ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੀ ਗਵਰਨਿੰਗ ਬਾਡੀ ਦੇ ਮੈਂਬਰ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…