nabaz-e-punjab.com

ਸਿਮਰਨਜੀਤ ਸਿੰਘ ਭੰਗੂ ਦਾ ਮੁਹਾਲੀ ਵਿੱਚ ਅੰਤਿਮ ਸਸਕਾਰ, ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮਸ਼ਾਨਘਾਟ ਪੁੱਜੇ ਲੋਕ

26 ਜੁਲਾਈ ਨੂੰ ਅਮਰੀਕਾ ਵਿੱਚ ਸਿਰ ਫਿਰੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਰ ਦਿੱਤੀ ਸੀ ਬੇਰਹਿਮ ਹੱਤਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਬੀਤੇ 26 ਜੁਲਾਈ ਨੂੰ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਮਾਰੇ ਗਏ ਮੁਹਾਲੀ ਦੇ ਸਿਮਰਨਜੀਤ ਸਿੰਘ ਭੰਗੂ ਦੇ ਸੰਸਕਾਰ ਸਮੇੱ ਮੁਹਾਲੀ ਦੇ ਵਸਨੀਕਾਂ, ਰਿਸ਼ਤੇਦਾਰਾਂ ਅਤੇ ਪਰਵਾਰਿਕ ਦੋਸਤਾਂ-ਮਿੱਤਰਾਂ, ਧਾਰਮਿਕ ਅਤੇ ਸਿਆਸੀ ਆਗੂਆਂ ਦਾ ਜਨ-ਸਲਾਬ ਉਮੜ ਪਿਆ। ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਲੋਕਾਂ ਨੇ ਭਾਰੀ ਮੀਂਹ ਦੀ ਪ੍ਰਵਾਹ ਕੀਤਿਆਂ ਬਿਨਾਂ ਸ਼ਮਸ਼ਾਨ ਘਾਟ ਆ ਕੇ ਪਰਿਵਾਰ ਦੇ ਦੁੱਖ ਵਿੱਚ ਸ਼ਮੂਲੀਅਤ ਕੀਤੀ। ਇਸ ਸਮੇਂ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਸੁਖਦੇਵ ਸਿੰਘ, ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕੁਲਜੀਤ ਸਿੰਘ ਬੇਦੀ, ਸਾਬਕਾ ਕੌਂਸਲਰ ਮੋਹਨਬੀਰ ਸਿੰਘ ਸ਼ੇਰਗਿੱਲ ਆਮ ਆਦਮੀ ਪਾਰਟੀ ਮਿਉਂਸਪਲ ਕਾਰਪੋਰੇਸ਼ਨ ਜ਼ੋਨ ਦੇ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਮੇਹਰ ਸਿੰਘ ਮੱਲੀ, ਸਤਬੀਰ ਸਿੰਘ ਧਨੋਆ, ਗੁਰਮੁਖ ਸਿੰਘ ਸੋਹਲ, ਸਰਬਜੀਤ ਸਿੰਘ ਪਾਰਸ, ਸੈਕਟਰ-70 ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਭਿੰਡਰ ਸਸਕਾਰ ਸਮੇਂ ਹਾਜਰ ਸਨ।
ਸਿਰਮਨਜੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਭੰਗੂ ਦੇ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ, ਸੀਨੀਅਰ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ, ਗੁਰਮੇਲ ਸਿੰਘ ਗਰਚਾ, ਰਜਿੰਦਰ ਸਿੰਘ ਡਿੰਪੀ, ਨਿਰਦੋਸ਼ ਸ਼ਰਮਾ, ਰਿਟਾਇਰ ਅਧਿਕਾਰੀ ਪ੍ਰੋ. ਹਰਲਾਲ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਨਾਰੰਗ, ਕੰਵਰ ਸਿੰਘ ਗਿੱਲ, ਓ ਪੀ ਬੰਸਲ, ਕੇ ਕੇ ਹਾਂਡਾ, ਰਾਮਦੂਰ ਸਿੰਘ, ਦਰਸ਼ਨ ਸਿੱਧੂ, ਪਵਿੱਤਰ ਸਿੰਘ, ਜੋਗਿੰਦਰ ਸੰਧੂ, ਸੁਖਪਾਲ ਸਿੰਘ ਛੀਨਾ, ਬਿਕਰਮਜੀਤ ਸਿੰਘ ਸੋਢੀ, ਨਰਿੰਦਰ ਬਾਠ, ਲਖਬੀਰ ਸਿੰਘ ਕੰਬੋਜ, ਚਰਨ ਸਿੰਘ, ਸ਼ਿਵ ਕੁਮਾਰ ਜੋਸ਼ੀ, ਬੋਰਡ ਯੂਨੀਅਨਾਂ ਦੇ ਸਾਬਕਾ ਅਹੁਦੇਦਾਰ ਹਰਬੰਸ ਸਿੰਘ ਬਾਗੜੀ, ਕਰਨੈਲ ਸਿੰਘ ਕਲੇਰ, ਗੁਰਦੀਪ ਸਿੰਘ ਢਿੱਲੋੱ, ਅਮਰ ਸਿੰਘ ਧਲੀਵਾਲ, ਜਰਨੈਲ ਸਿੰਘ ਬਰਾੜ, ਜਸਵੰਤ ਸਿੰਘ ਬਰਾੜ, ਸਕੱਤਰੇਤ ਦੇ ਮੁਲਾਜਮ ਆਗੂ ਭੁਪਿੰਦਰ ਸਿੰਘ ਝੱਜ, ਗੁਰਨਾਮ ਸਿੰਘ ਲੌਂਗੀਆ, ਗੁਰਜੀਤ ਸਿੰਘ ਬਿੱਲਾ, ਭੁਪਿੰਦਰ ਸਿੰਘ ਹੀਰਾ ਹਾਜਿਰ ਸਨ।
ਮ੍ਰਿਤਕ ਸਿਮਰਨਜੀਤ ਸਿੰਘ ਦੀ ਚਿਤਾ ਨੂੰ ਉਸ ਦੇ ਜੀਜਾ ਹਰਤੇਜਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਗੁਰਤੇਜਪ੍ਰੀਤ ਸਿੰਘ ਨੇ ਅਗਨੀ ਦਿਖਾਈ। ਇਸ ਸਮੇਂ ਸ੍ਰੀ ਭੰਗੂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਆਂਡੀ-ਗੁਆਂਢੀ ਵੀ ਭਾਰੀ ਗਿਣਤੀ ਵਿੱਚ ਆਏ ਹੋਏ ਸਨ। ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਰਣਬੀਰ ਢਿੱਲੋਂ ਨੇ ਦੱਸਿਆ ਕਿ ਕਾਕਾ ਸਿਮਰਨਜੀਤ ਸਿੰਘ ਨਮਿਤ ਅੰਤਿਮ ਅਰਦਾਸ 11 ਅਗਸਤ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਸੈਕਟਰ-70 ਵਿਖੇ ਦੁਪਿਹਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਸ੍ਰੀ ਭੰਗੂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…