Share on Facebook Share on Twitter Share on Google+ Share on Pinterest Share on Linkedin ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪਾਤਸ਼ਾਹ ਗੁਰੂ ਤੇਗ ਬਹਾਦਰ ਜੀ’ ਰਿਲੀਜ਼ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਕੀਤੀ ਗਈ ਹੈ ਗੀਤ ਦੀ ਸ਼ੂਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ: ਇੱਥੋਂ ਦੇ ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪਾਤਸ਼ਾਹ ਗੁਰੂ ਤੇਗ ਬਹਾਦਰ ਜੀ’ ਰਿਲੀਜ਼ ਕੀਤਾ ਗਿਆ। ਇਸ ਗੀਤ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਕੀਤੇ ਪਰਉਪਕਾਰ ਅਤੇ ਉਨ੍ਹਾਂ ਵੱਲੋਂ ਦੀਨ ਅਤੇ ਧਰਮ ਬਚਾਉਣ ਖਾਤਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਦਰਸਾਇਆ ਗਿਆ ਹੈ। ਇਹ ਗੀਤ ਯੂ-ਟਿਊਬ ਲਿੰਕ ਅਸੀਸ ਕੌਰ ਐਨ ਜੈਡ ’ਤੇ ਦੇਖਿਆ ਜਾ ਸਕਦਾ ਹੈ। ਇਸ ਧਾਰਮਿਕ ਗੀਤ ਦੀ ਧੁੰਨ, ਲੇਖਣ ਅਤੇ ਗਾਇਨ ਅਸੀਸ ਕੌਰ ਵੱਲੋਂ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸ਼ਟਰ ਡੋਪਸ ਨੇ ਦਿੱਤਾ ਹੈ ਅਤੇ ਇਸ ਗੀਤ ਦਾ ਵੀਡੀਓ ਸਾਹਿਲ ਫਿਲਮ ਨੇ ਤਿਆਰ ਕੀਤੀ ਹੈ। ਏਬੀਸੀਡੀ ਵਰਲਡ ਵੱਲੋਂ ਰਿਲੀਜ਼ ਇਸ ਗੀਤ ਦੀ ਸ਼ੂਟਿੰਗ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਹੋਈ ਹੈ। ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਉੱਘੇ ਸਮਾਜ ਸੇਵੀ ਸਰਵਜੀਤ ਸਿੰਘ ਹਨ। ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਨੇ ਕੀਤੇ ਹਨ। ਇਸ ਤੋਂ ਪਹਿਲਾਂ ਅਸੀਸ ਕੌਰ ਦੇ ਧਾਰਮਿਕ ਗੀਤ ‘ਤਰਸ ਨੀ ਆਇਆ’, ‘ਸਿੰਘ ਸ਼ਹੀਦਾਂ ਦਾ ਡੇਰਾ’, ‘ਥੋਡਾ ਸੋਹਣਾ ਹੈ ਦਰਬਾਰ ਬਾਬਾ ਹਨੂੰਮਾਨ ਸਿੰਘ ਜੀ ਜੱਥੇਦਾਰ’, ‘ਤੱਤੀ ਤਵੀ’ ‘ਪਿਆਰ ਬੇਸ਼ੁਮਾਰ’ ਅਤੇ ‘ਗਾਵਹੁ ਸਚੀ ਬਾਣੀ’ ਰਿਲੀਜ ਹੋ ਚੁੱਕੇ ਹਨ ਜਿਹਨਾਂ ਨੂੰ ਸਰੋਤਿਆਂ ਨੇ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਹੈ। ਇਸ ਮੌਕੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਆਪਣੇ ਧਾਰਮਿਕ ਗੀਤਾਂ ਰਾਹੀਂ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਾਂਤੀ, ਅਮਨ ਅਤੇ ਰੱਬੀ ਪਿਆਰ ਦਾ ਸੰਦੇਸ਼ ਦਿੰਦੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ