Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਸੁਖਪ੍ਰੀਤ ਬੁੱਢਾ ਗ੍ਰਿਫ਼ਤਾਰੀ ਤੋਂ ਬਾਅਦ ਗਾਇਕਾਂ ਤੇ ਕਾਰੋਬਾਰੀਆਂ ਨੂੰ ਸੁਖ ਦਾ ਸਾਹ ਆਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ: ਮੁਹਾਲੀ ਪੁਲੀਸ ਵੱਲੋਂ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ’ਤੇ ਪਿਛਲੇ ਸਾਲ ਵਿਸਾਖੀ ਵਾਲੀ ਰਾਤ ਨੂੰ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਇੰਟਰਪੋਲ ਦੀ ਮਦਦ ਨਾਲ ਅਰਮੀਨੀਆ ਤੋਂ ਕਾਬੂ ਕੀਤੇ ਖੂੰਖਾਰ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਨੇ ਮੁੱਢਲੀ ਪੁੱਛਗਿੱਛ ਦੌਰਾਨ ਪ੍ਰਮੁੱਖ ਗਾਇਕਾਂ ਅਤੇ ਉੱਘੇ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਅਤੇ ਲੱਖਾਂ ਰੁਪਏ ਦੀ ਵਸੂਲਣ ਦੀ ਗੱਲ ਕਬੂਲ ਕੀਤੀ ਗਈ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇਕ ਉੱਚ ਪੁਲੀਸ ਅਧਿਕਾਰੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਣ ਬਾਰੇ ਕਈ ਅਹਿਮ ਖੁਲਾਸੇ ਹੋਏ ਹਨ। ਮੋਗਾ ਦੇ ਕਾਰੋਬਾਰੀਆਂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਹੈ। ਸ਼ੈਲਰ ਮਾਲਕ ਵੀ ਉਸ ਦੀ ਰਾਡਾਰ ’ਤੇ ਸਨ। ਲੇਕਿਨ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣ ਤੋਂ ਬਾਅਦ ਇਨ੍ਹਾਂ ਕਾਰੋਬਾਰੀਆਂ ਨੇ ਸੁਖ ਦਾ ਸਾਹ ਲਿਆ ਹੈ। ਗੈਂਗਸਟਰ ਬੁੱਢਾ ਨੇ ਪੁਲੀਸ ਨੇ ਉਸ ਦੇ ਵਿਦੇਸ਼ੀ ਮੁਲਕਾਂ ਵਿੱਚ ਖਾਲਿਸਤਾਨੀਆਂ ਨਾਲ ਵੀ ਗੂੜੇ ਸਬੰਧ ਹੋਣ ਦੀ ਗੱਲ ਮੰਨੀ ਹੈ। ਜਿਨ੍ਹਾਂ ਦੀ ਖਾੜਕੂਵਾਦ ਤੋਂ ਬਾਅਦ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਯੋਜਨਾ ਸੀ ਅਤੇ ਇਸ ਕੰਮ ਦੀ ਸਾਰੀ ਜ਼ਿੰਮੇਵਾਰੀ ਬੁੱਢਾ ਦੇ ਮੋਢਿਆਂ ’ਤੇ ਸੁੱਟੀ ਜਾ ਰਹੀ ਸੀ। ਪੁਲੀਸ ਹੁਣ ਇਹ ਵੀ ਪਤਾ ਲਗਾਉਣ ਵਿੱਚ ਜੁੱਟ ਗਈ ਹੈ ਕਿ ਜਿਨ੍ਹਾਂ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਮੰਗਦੇ ਹਨ। ਉਨ੍ਹਾਂ ਤੋਂ ਫਿਰੌਤੀ ਦੀ ਰਾਸ਼ੀ ਵਸੂਲਣ ਲਈ ਕੌਣ ਕੌਣ ਲੋਕ ਉਸ ਲਈ ਕੰਮ ਕਰਦੇ ਹਨ। ਸੂਤਰ ਦੱਸਦੇ ਹਨ ਕਿ ਪੁਲੀਸ ਨੇ ਕਤਲ, ਇਰਾਦਾ-ਏ-ਕਤਲ ਅਤੇ ਫਿਰੌਤੀ ਮਾਮਲਿਆਂ ਵਿੱਚ ਪੁਲੀਸ ਨੂੰ ਕਾਫੀ ਜਾਣਕਾਰੀ ਮਿਲੀ ਹੈ ਪ੍ਰੰਤੂ ਜਾਂਚ ਪ੍ਰਭਾਵਿਤ ਹੋਣ ਦੀ ਦੁਹਾਈ ਦੇ ਕੇ ਕੋਈ ਵੀ ਉੱਚ ਅਧਿਕਾਰੀ ਜਾਂ ਸਥਾਨਕ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ। ਬੁੱਢਾ ਸੱਤ ਦੇ ਪੁਲੀਸ ਰਿਮਾਂਡ ’ਤੇ ਹੈ। ਉਸ ਕੋਲੋਂ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਵਿੱਚ ਉੱਚ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਨੇ ਇਹ ਵੀ ਪਤਾ ਕਰ ਲਿਆ ਹੈ ਕਿ ਗੈਂਗਸਟਰ ਬੁੱਢਾ ਨੇ ਹੁਣ ਤੱਕ ਕਿੰਨੇ ਗਾਇਕਾਂ ਅਤੇ ਕਾਰੋਬਾਰੀਆਂ ਤੋਂ ਫਿਰੌਤੀਆਂ ਲਈਆਂ ਹਨ। ਉਸ ਦੇ ਅਪਰਾਧੀ ਕਿਸਮ ਦੇ ਕਿਹੜੇ ਕਿਹੜੇ ਮੁਲਜ਼ਮਾਂ ਨਾਲ ਸਬੰਧ ਹਨ। ਉਨ੍ਹਾਂ ’ਚੋਂ ਕਿੰਨੇ ਭਾਰਤ ਵਿੱਚ ਕਿੰਨੇ ਵਿਦੇਸ਼ੀ ਮੁਲਕਾਂ ਵਿੱਚ ਰਹਿੰਦੇ ਹਨ। ਵੱਖ ਵੱਖ ਅਪਰਾਧਿਕ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਬੰਦ ਕਿਹੜੇ ਮੁਲਜ਼ਮ ਉਸ ਦੇ ਸੰਪਰਕ ਵਿੱਚ ਹਨ। ਪੰਜਾਬ ਵਿੱਚ ਖਾਲਿਸਤਾਨ ਲਈ ਬੁੱਢਾ ਨੂੰ ਇਕ ਮਜ਼ਬੂਤ ਆਵਾਜ਼ ਕਿਹਾ ਜਾ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ