ਹਵਾਈ ਫਾਇਰਿੰਗ: ਵਕੀਲਾਂ ਨਾਲ ਥਾਣੇ ’ਚ ਪੁੱਜੇ ਗਾਇਕ ਮਨਪ੍ਰੀਤ ਸਿੰਗਾ, ਜਾਂਚ ’ਚ ਸ਼ਾਮਲ

ਜ਼ਿਲ੍ਹਾ ਅਦਾਲਤ ਨੇ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਸਮੇਂ ਜਾਂਚ ਵਿੱਚ ਸ਼ਾਮਲ ਹੋਣ ਦੇ ਦਿੱਤੇ ਸੀ ਆਦੇਸ਼

‘ਪੁਲੀਸ ਕੇਸ ਦਰਜ ਹੋਣ ਨਾਲ ਮੇਰੀ ਸ਼ਾਖ਼ ਖ਼ਰਾਬ ਹੋਈ’: ਗਾਇਕ ਮਨਪ੍ਰੀਤ ਸਿੰਗਾ

ਡੀਸੀ ਗਿਰੀਸ਼ ਦਿਆਲਨ ਨੇ ਵੀ ਦਿੱਤੇ ਸੀ ਮਾਮਲੇ ਦੀ ਨਿਆਇਕ ਜਾਂਚ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਮੁਹਾਲੀ ਪੁਲੀਸ ਵੱਲੋਂ ਹਵਾਈ ਫਾਇਰਿੰਗ ਦੇ ਮਾਮਲੇ ਵਿੱਚ ਨਾਮਜ਼ਦ ਮਸ਼ਹੂਰ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਅਮਰਗੜ੍ਹ (ਸੰਗਰੂਰ) ਨੇ ਅੱਜ ਬਾਅਦ ਦੁਪਹਿਰ ਆਪਣੇ ਵਕੀਲਾਂ ਜੀਐਸ ਘੁੰਮਣ ਅਤੇ ਜੀਪੀਐਸ ਘੁੰਮਣ ਨਾਲ ਸੋਹਾਣਾ ਥਾਣੇ ਵਿੱਚ ਪਹੁੰਚ ਕੇ ਮਾਮਲੇ ਦੀ ਤਫ਼ਤੀਸ਼ ਵਿੱਚ ਸ਼ਾਮਲ ਹੋਏ। ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਆਧਾਰ ਬਣਾ ਕੇ ਗਾਇਕ ਮਨਪ੍ਰੀਤ ਸਿੰਗਾ ਅਤੇ ਉਸ ਦੇ ਦੋਸਤ ਜਗਪ੍ਰੀਤ ਸਿੰਘ ਉਰਫ਼ ਜੱਗੀ ਵਾਸੀ ਮਾਹਲਪੁਰ (ਹੁਸ਼ਿਆਰਪੁਰ) ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ।
ਸੋਹਾਣਾ ਥਾਣੇ ਦੇ ਬਾਹਰ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਚਾਅ ਪੱਖ ਦੇ ਵਕੀਲਾਂ ਜੀਐਸ ਘੁੰਮਣ ਅਤੇ ਜੀਪੀਐਸ ਘੁੰਮਣ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਗਾਇਕ ਮਨਪ੍ਰੀਤ ਸਿੰਗਾ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ 25 ਅਗਸਤ ਤੱਕ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਉਨ੍ਹਾਂ ਆਪਣੀ ਦਲੀਲ ਵਿੱਚ ਕਿਹਾ ਕਿ ਜਿਹੜੀ ਵੀਡੀਓ ਨੂੰ ਆਧਾਰ ਬਣਾ ਕੇ ਐਫ਼ਆਈਆਰ ਦਰਜ ਕੀਤੀ ਗਈ ਹੈ, ਇਹ ਕਾਫ਼ੀ ਪੁਰਾਣੀ ਵੀਡੀਓ ਹੈ। ਪਹਿਲਾਂ ਵੀ ਇਹ ਮੁੱਦਾ ਉੱਠਿਆ ਸੀ, ਉਦੋਂ 18 ਮਈ 2020 ਨੂੰ ਡੀਸੀਪੀ ਜਲੰਧਰ ਨੇ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਜਾਣਬੁੱਝ ਕੇ ਝੂਠੀਆਂ ਸ਼ਿਕਾਇਤਾਂ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿਹੜੀ ਪਿਸਤੌਲ ਨਾਲ ਹਵਾਈ ਫਾਇਰਿੰਗ ਕਰਨ ਦੀ ਗੱਲ ਕਹੀ ਜਾ ਰਹੀ ਹੈ, ਦਰਅਸਲ ਉਹ ਡੰਮ੍ਹੀ ਹਥਿਆਰ ਹੈ। ਸ਼ੂਟਿੰਗ ਦੌਰਾਨ ਉਸ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਰਾਣੀ ਵੀਡੀਓ ਨੂੰ ਕੋਈ ਵੀ ਵਿਅਕਤੀ ਕਿਸੇ ਸ਼ਹਿਰ ਜਾਂ ਸੂਬੇ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਸਕਦਾ ਹੈ, ਕੀ ਇਸ ਤਰ੍ਹਾਂ ਉਸ ਦੇ ਖ਼ਿਲਾਫ਼ ਥਾਂ-ਥਾਂ ਪਰਚੇ ਦਰਜ ਕੀਤੇ ਜਾਣ? ਵਕੀਲਾਂ ਨੇ ਕਿਹਾ ਕਿ ਗਾਇਕ ਖ਼ਿਲਾਫ਼ ਦਰਜ ਐਫ਼ਆਈਆਰ ਕੈਂਸਲ ਕਰਵਾਉਣ ਲਈ ਕਾਨੂੰਨੀ ਪੈਰਵੀ ਕੀਤੀ ਜਾਵੇਗੀ।

ਗਾਇਕ ਮਨਪ੍ਰੀਤ ਸਿੰਗਾ ਨੇ ਕਿਹਾ ਕਿ ਪੁਲੀਸ ਕੇਸ ਦਰਜ ਹੋਣ ਨਾਲ ਲੋਕਾਂ ਵਿੱਚ ਉਸ ਦੀ ਸ਼ਾਖ਼ ਬਹੁਤ ਜ਼ਿਆਦਾ ਖ਼ਰਾਬ ਹੋਈ ਹੈ ਅਤੇ ਉਸ ਦੇ ਪ੍ਰਸੰਸਕਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਪ੍ਰਚਾਰੀ ਜਾਣ ਵਾਲੀ ਚੀਜ਼ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ, ਉਸ ਤੋਂ ਬਾਅਦ ਹੀ ਕਿਸੇ ਵਿਰੁੱਧ ਕੋਈ ਐਕਸ਼ਨ ਲਿਆ ਜਾਣਾ ਚਾਹੀਦਾ ਹੈ। ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਹੋਏ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…