Share on Facebook Share on Twitter Share on Google+ Share on Pinterest Share on Linkedin ਸਰਹਿੰਦ ਫਤਿਹ ਦਿਵਸ: ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਯੋਗ ਅਗਵਾਈ ਦੀ ਸਖ਼ਤ ਲੋੜ: ਪ੍ਰੋ. ਬਡੂੰਗਰ ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ 12 ਮਈ ਨੂੰ ਚੱਪੜਚਿੜੀ ਜੰਗੀ ਯਾਦਗਾਰ ਤੋਂ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਸਰਹੰਦ ਫਤਿਹ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਅੱਜ ਸਵੇਰੇ 9 ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਤੇ ਉੱਘੇ ਸਿੱਖ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਨਿਰਮੈਲ ਸਿੰਘ ਜੌਲਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ, ਮੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਹ ਜਾਣਕਾਰੀ ਦਿੰਦਿਆਂ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਭਲਕੇ 11 ਮਈ ਸ਼ਾਮ ਨੂੰ 6 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ 12 ਮਈ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ ਅਤੇ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ, ਕਥਾ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪੰਥਕ ਆਗੂਆਂ ਆਪਣੇ ਵਿਚਾਰ ਸਾਂਝੇ ਕਰਨਗੇ ਉਪਰੰਤ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਅਸਲ ਵਿੱਚ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਸੈਂਕੜੇ ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ, ਪ੍ਰੰਤੂ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਸਿੱਖ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਉਨ੍ਹਾਂ ਨੂੰ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਪ੍ਰਧਾਨ ਸਨ ਤਾਂ ਉਦੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਨੇਕਾਂ ਪ੍ਰੋਗਰਾਮ ਉਲੀਕੇ ਗਏ ਸਨ ਅਤੇ ਇਕ ਸਾਲ ਦੇ ਕਾਰਜਕਾਲ ਦੌਰਾਨ 147 ਪ੍ਰੋਗਰਾਮ ਕਰਵਾ ਕੇ ਸਿੱਖੀ ਦਾ ਪ੍ਰਚਾਰ ਕੀਤਾ ਗਿਆ ਸੀ। ਮੌਜੂਦਾ ਸਮੇਂ ਵਿੱਚ ਇਹ ਲੜੀ ਨਿਰੰਤਰ ਜਾਰੀ ਰਹਿਣੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ