ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ 12 ਮਈ ਨੂੰ ਕੱਢਿਆ ਜਾਵੇਗਾ ਸਰਹਿੰਦ ਫਤਹਿ ਮਾਰਚ

ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਚੰਦੂਮਾਜਰਾ ਤੇ ਐਨਕੇ ਸ਼ਰਮਾ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਮਈ ਨੂੰ ਸਰਹਿੰਦ ਫਤਹਿ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਅਗਾਊ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨ.ਕੇ. ਸ਼ਰਮਾ ਨੇ ਵੀਰਵਾਰ ਨੂੰ ਇੱਥੋਂ ਦੇ ਇਤਿਹਾਸਕ ਨਗਰ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਅਕਾਲੀ ਆਗੂਆਂ, ਸਰਗਰਮ ਵਰਕਰਾਂ ਅਤੇ ਇਲਾਕੇ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਸਰਹਿੰਦ ਫਤਹਿ ਮਾਰਚ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਚੱਪੜਚਿੜੀ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ। ਇਸ ਦਿਨ ਨੂੰ ਸਰਹਿੰਦ ਫਤਹਿ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ 10 ਮਈ ਨੂੰ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 12 ਮਈ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਫਤਹਿ ਮਾਰਚ ਕੱਢਿਆ ਜਾਵੇਗਾ।
ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਲੇਬਰਫੈੱਡ ਪੰਜਾਬ ਦੇ ਐਮ.ਡੀ. ਪਰਵਿੰਦਰ ਸਿੰਘ ਬੈਦਵਾਨ, ਐਸਸੀ ਵਿੰਗ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਸ਼ਿਵਜੋਤ, ਬੀਸੀ ਵਿੰਗ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ, ਜਥੇਦਾਰ ਮਾਨ ਸਿੰਘ ਸੋਹਾਣਾ, ਜਥੇਦਾਰ ਸਾਧੂ ਸਿੰਘ ਖਲੋਰ, ਅਮਨਦੀਪ ਸਿੰਘ ਅਬਿਆਨਾ, ਬਿਕਰਮਜੀਤ ਸਿੰਘ ਗੀਗੇਮਾਜਰਾ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਸੰਤੋਖ ਸਿੰਘ, ਹਰਪਾਲ ਸਿੰਘ ਬਰਾੜ, ਅਵਤਾਰ ਸਿੰਘ ਦਾਊਂ, ਪ੍ਰਭਜੋਤ ਸਿੰਘ ਕਲੇਰ, ਮਨਜੀਤ ਸਿੰਘ ਮੁੰਧੋਸੰਗਤੀਆਂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…