Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਪੀੜਤ ਮਰੀਜ਼ ਬਾਰੇ ਕੀਤੀ ਸਥਿਤੀ ਸਪੱਸ਼ਟ ਫੇਜ਼-10 ਵਾਲੇ ਮਰੀਜ਼ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਖਾਤੇ ਵਿੱਚ ਪਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ: ਮੁਹਾਲੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਸਵੇਰੇ ਇੱਥੋਂ ਦੇ ਫੇਜ਼-10 ਵਿੱਚ ਰਹਿੰਦੇ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਮਾਮਲੇ ਵਿੱਚ ਨਵੀਂ ਜਾਣਕਾਰੀ ਸਾਂਝੀ ਕਰਦਿਆਂ ਸਥਿਤੀ ਸਪੱਸ਼ਟ ਕੀਤੀ ਗਈ ਹੈ। ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵ ਸਰਜਨ ਡਾ. ਮਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਅੱਜ ਸਵੇਰੇ ਪਹਿਲਾਂ ਦੋ ਪਾਜ਼ੇਟਿਵ ਕੇਸਾਂ ਬਾਰੇ ਰਿਪੋਰਟਾਂ ਆਈਆਂ ਸਨ। ਪਰ ਮਾਮਲੇ ਦੀ ਮੁੱਢਲੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਫੇਜ਼-10 ਵਿੱਚ ਰਹਿਣ ਵਾਲਾ 67 ਸਾਲਾ ਵਿਅਕਤੀ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਉਹ ਬੀਤੀ 24 ਅਪਰੈਲ ਨੂੰ ਗੁਰਦਾਸਪੁਰ ਤੋਂ ਸਿੱਧੇ ਪੀਜੀਆਈ ਹਸਪਤਾਲ ਵਿੱਚ ਆਇਆ ਸੀ। ਹਾਲਾਂਕਿ ਸਿਹਤ ਵਿਭਾਗ ਮੁਹਾਲੀ ਨੇ ਸੰਪਰਕ ਟਰੇਸਿੰਗ, ਸੈਂਪਲਿੰਗ ਕੀਤੀ ਗਈ ਹੈ ਅਤੇ ਪੁਲੀਸ ਨੇ ਇਸ ਖੇਤਰ ਵਿੱਚ ਨਾਕਾਬੰਦੀ ਕਰ ਲਈ ਹੈ। ਹੁਣ ਇਹ ਮਰੀਜ਼ ਆਈਵੀ ਹਸਪਤਾਲ ਸੈਕਟਰ-71 ਮੁਹਾਲੀ ਵਿੱਚ ਦਾਖ਼ਲ ਹੈ। ਮਰੀਜ਼ ਦਾ ਪੁੱਤਰ ਜੋ ਹਸਪਤਾਲ ਵਿੱਚ ਉਸਦੀ ਦੇਖਭਾਲ ਕਰ ਰਿਹਾ ਹੈ। ਉਹ ਐਸਬੀਆਈ ਅਫ਼ਸਰ ਕਲੋਨੀ ਫੇਜ਼-10 ਮੁਹਾਲੀ ਵਿੱਚ ਰਹਿ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਨੂੰ ਸੂਚਿਤ ਕੀਤਾ ਗਿਆ ਹੈ। ਡੀਸੀ ਨੇ ਦੱਸਿਆ ਕਿ ਇਸ ਵੇਲੇ ਕੁੱਲ 766 ਵਿਅਕਤੀ ਕੁਆਰੰਟੀਨ ਅਧੀਨ ਹਨ ਜਦਕਿ 2488 ਵਿਅਕਤੀ ਸਫਲਤਾਪੂਰਨ ਕੁਆਰੰਟੀਨ ਦੀ ਮਿਆਦ ਪੂਰੀ ਕਰ ਲਈ ਹੈ। ਇਸ ਤਰ੍ਹਾਂ ਹੁਣ ਫੇਜ਼-10 ਵਾਲੇ ਮਰੀਜ਼ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਖਾਤੇ ਵਿੱਚ ਪਾਉਂਦੇ ਹੋਏ ਪ੍ਰਸ਼ਾਸਨ ਨੇ ਇਹ ਦਾਅਵਾ ਕੀਤਾ ਹੈ ਕਿ ਇਸ ਸਮੇਂ ਮੁਹਾਲੀ ਪਾਜ਼ੇਟਿਵ ਕੇਸਾਂ ਦੀ ਗਿਣਤੀ 93 ਹੈ। ਜਿਨ੍ਹਾਂ ’ਚੋਂ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਜਦੋਂਕਿ 33 ਮਰੀਜ਼ ਠੀਕ ਹੋ ਚੁੱਕੇ ਹਨ। ਇਨ੍ਹਾਂ ’ਚੋਂ ਕਾਫੀ ਮਰੀਜ਼ ਆਪਣੇ ਘਰ ਚਲੇ ਗਏ ਹਨ ਅਤੇ ਕਈ ਮਰੀਜ਼ਾਂ ਨੂੰ ਹਾਲੇ ਵੀ ਸਾਵਧਾਨੀ ਵਜੋਂ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਹੋਇਆ ਹੈ। ਇਸ ਸਮੇਂ ਸਮੁੱਚੇ ਜ਼ਿਲ੍ਹੇ ਅੰਦਰ 58 ਐਕਟਿਵ ਕੇਸ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ