nabaz-e-punjab.com

ਲਾਵਾਰਿਸ ਪਸ਼ੂਆਂ ਦੀ ਸਾਂਭ ਸੰਭਾਲ ਨਾ ਕਰਨ ਵਿਰੁੱਧ ਪਟਿਆਲਾ ਵਾਸੀਆਂ ਨੇ ਨਗਰ ਨਿਗਮ ਵਿਰੁੱਧ ਕੀਤੀ ਨਾਅਰੇਬਾਜ਼ੀ

ਪਟਿਆਲਾ ਨਗਰ ਨਿਗਮ ਪ੍ਰਸ਼ਾਸਨ ਨੂੰ ਸ਼ਹਿਰ ਵਾਸੀਆਂ ਦੀਆਂ ਜਾਨਾਂ ਦੀ ਕੋਈ ਪ੍ਰਵਾਹ ਨਹੀਂ: ਅਰਵਿੰਦਰ ਕਾਕਾ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 3 ਸਤੰਬਰ:
ਪਟਿਆਲਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀਆਂ ਟੋਲੀਆਂ ਅਤੇ ਪਸ਼ੂਆਂ ਦੀ ਦਹਿਸ਼ਤਗਰਦੀ ਹਰਦਿਨ ਵੱਧਦੀ ਜਾ ਰਹੀ ਹੈ। ਜਿਨ੍ਹਾਂ ਦੀ ਸਾਂਭ ਸੰਭਾਲ ਲਈ ਨਗਰ ਨਿਗਮ ਨੇ ਲਗਦਾ ਅੱਖਾਂ ਮੀਚ ਲਈਆਂ ਹਨ ਜਿਨ੍ਹਾਂ ਨੂੰ ਖੋਲਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਨਗਰ ਨਿਗਮ ਵਿਰੁੱਧ ਨਾਅਰੇਬਾਜੀ ਕਰ ਭਾਰੀ ਰੋਸ ਜਤਾਇਆ ਗਿਆ। ਇਸ ਮੌਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਦੱਸਿਆ ਕਿ ਲਾਵਾਰਸ ਸਾਂਢ ਅਤੇ ਕੁੱਤਿਆਂ ਸ਼ਹਿਰ ਵਾਸੀਆਂ ਲਈ ਪਿਛਲੇ ਲੰਮੇ ਸਮੇਂ ਤੋਂ ਇੱਕ ਵੱਡੀ ਸਮੱਸਿਆ ਬਣੇ ਹੋਏ ਹਨ। ਲੋਕਾਂ ਦੀ ਸੁਰੱਖਿਆ ਹਿੱਤ ਨਿਗਮ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਨਿਗਮ ਪ੍ਰਸ਼ਾਸ਼ਨ ਨੂੰ ਸ਼ਹਿਰ ਚੋਂ ਵਸਦੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦਾ ਕੋਈ ਇਲਾਕਾ ਅਜਿਹਾ ਨਹੀਂ ਜਿੱਥੇ ਅਵਾਰਾ ਲਾਵਾਰਸ ਸਾਂਢ ਆਵਾਜਾਈ ਵਿੱਚ ਵਿਘਨ ਨਾ ਪਾਉਂਦੇ ਹੋਣ। ਜਿਨ੍ਹਾਂ ਕਾਰਨ ਹਾਦਸੇ ਵਾਪਰ ਰਹੇ ਹਨ ਅਤੇ ਅਵਾਰਾ ਕੁੱਤੇ ਵੀ ਕਈ ਘਰਾਂ ਦੇ ਚਿਰਾਗਾਂ ਨੂੰ ਬੁਝਾ ਚੁੱਕੇ ਹਨ। ਕਈ ਵਾਰ ਤਾਂ ਇਨਸਾਨੀ ਸ਼ਰੀਰ ਨੂੰ ਕੁੱਤੇ ਇਸ ਹੱਦ ਤੱਕ ਜਖ਼ਮੀ ਕਰ ਦਿੰਦੇ ਹਨ ਕਿ ਜਖਮਾਂ ਦੀ ਤਾਬ ਨਾ ਝੱਲਦਿਆਂ ਪੀੜਤ ਦਮ ਤੋੜ ਜਾਂਦਾ ਹੈ। ਆਖਰ ਕਦੋਂ ਤੱਕ ਲੋਕ ਇਨ੍ਹਾਂ ਕੁੱਤਿਆਂ ਦੇ ਮੂੰਹਾਂ ਦੇ ਸ਼ਿਕਾਰ ਹੁੰਦੇ ਰਹਿਣਗੇ, ਲਾਵਾਰਸ ਪਸ਼ੂਆਂ ਦੀ ਦਹਿਸ਼ਤ ਤੋਂ ਲੋਕਾਂ ਨੂੰ ਮੁਕਤ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਬੀਤੇ ਲੰਮੇ ਸਮੇਂ ਤੋਂ ਇਨ੍ਹਾਂ ਪਸ਼ੂਆਂ ਨੂੰ ਸਾਂਭ ਸੰਭਾਲ ਸਬੰਧੀ ਆਵਾਜ ਚੁੱਕੀ ਜਾ ਰਹੀ ਹੈ। ਕੁੱਤਿਆਂ ਅਤੇ ਸਾਂਢਾਂ ਕਾਰਨ ਬਜੁਰਗ ਬੱਚਿਆਂ ਦੇ ਜਖਮੀ ਹੋਣ ਅਤੇ ਮੌਤਾਂ ਦੀਆਂ ਘਟਨਾਵਾਂ ਨਿਤ ਦਿਨ ਵਾਪਰ ਰਹੀਆਂ ਹਨ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਪਸ਼ੂਆਂ ਤੋਂ ਲੋਕਾਂ ਦੀ ਜਾਨ ਮਾਲ ਸੁਰੱਖਿਆ ਹਿੱਤ ਨਗਰ ਨਿਗਮ ਵਲੋਂ ਕੋਈ ਠੋਸ ਕਦਮ ਨਹੀਂ ਚੁੱਗੇ ਜਾਂਦੇ ਉਦੋਂ ਤੱਕ ਨਿਊ ਪਟਿਆਲਾ ਵੈਲਫੇਅਰ ਕਲੱਬ ਵਲੋਂ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹਿਮਾਂਸ਼ੂ ਵਡੇਰਾ, ਐਸ.ਕੇ. ਸ਼ਰਮਾ, ਮੋਹਿਤ ਕਾਂਸਲ, ਪਰਮਿੰਦਰ ਸਿੰਘ ਗੋਨਾ, ਗੁਰਦੀਪ ਸਿੰਘ, ਬਾਲੀ ਰਾਮ ਮਹਿਤਾ, ਬੀਬੀ ਅਵਿਨਾਸ਼ ਸ਼ਰਮਾ, ਮੇਘਰਾਜ ਸ਼ਰਮਾ, ਪੁਨੀਤ ਕੁਮਾਰ, ਹੁਕਮ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਸਨਦੀਪ ਸਿੰਘ, ਜੰਗ ਖਾਨ, ਆਨੰਦ ਕੁਮਾਰ, ਭੋਲਾ ਸਿੰਘ, ਰਿੰਕੂ, ਰਗਬੀਰ ਸਿੰਘ, ਸਵਰਨ ਸਿੰਘ, ਰਵੀ, ਬਾਵਾ ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…