Share on Facebook Share on Twitter Share on Google+ Share on Pinterest Share on Linkedin ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਲੈਕ ਸਪਾਟਸ ’ਤੇ ‘ਸਮਾਰਟ ਕੈਟ ਆਈਜ਼’ ਲਾਈਆਂ ਜਾਣਗੀਆਂ: ਡੀਸੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਡੀਸੀ ਨੇ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਨਾਲ ਕੀਤੀ ਅਹਿਮ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਾਪਰਦੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਲੈਕ ਸਪਾਟਸ (ਜ਼ਿਆਦਾ ਹਾਦਸੇ ਵਾਪਰਨ ਵਾਲੀਆਂ ਥਾਂਵਾਂ) ਉਤੇ ਸਮਾਰਟ ਕੈਟ ਆਈ ਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਵੀ ਮੌਜੂਦ ਸਨ। ਡੀਸੀ ਨੇ ਜ਼ਿਲ੍ਹੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਿਵਲ, ਪੁਲੀਸ, ਨਗਰ ਨਿਗਮ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਤੋਂ ਏਅਰਪੋਰਟ ਰੋਡ ਅਤੇ 3-5 ਵਾਲੇ ਚੌਕ ਤੋਂ ਫੇਜ਼-11 ਵੱਲ ਜਾਂਦੀ ਸੜਕ, ਜਿਨ੍ਹਾਂ ਨੂੰ ਮਾਡਲ ਰੋਡ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਦੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਤੈਅ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਗਲੇ ਹਫ਼ਤੇ ਉਨ੍ਹਾਂ ਵੱਲੋਂ ਖ਼ੁਦ ਮੌਕੇ ਦਾ ਜਾਇਜ਼ਾ ਲਿਆ ਜਾਵੇਗਾ। ਡੀਸੀ ਨੇ ਐਸਡੀਐਮਜ਼ ਨੂੰ ਆਪਣੇ ਅਧੀਨ ਇਕ ਸਾਂਝੀ ਟੀਮ ਦਾ ਗਠਨ ਕਰਨ ਦੀ ਹਦਾਇਤ ਕੀਤੀ, ਜਿਸ ਵਿੱਚ ਉਨ੍ਹਾਂ ਪੁਲੀਸ, ਨੈਸ਼ਨਲ ਹਾਈਵੇਅ ਅਥਾਰਟੀ, ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਸ਼ਾਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਟੀਮ ਸਬੰਧਤ ਉਪ ਮੰਡਲ ਅਧੀਨ ਪੈਂਦੇ ਬਲੈਕ ਸਪਾਟਸ ਉਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਤੁਰੰਤ ਕੀਤੀ ਜਾ ਸਕਣ ਵਾਲੀ ਕਾਰਵਾਈ ਸਬੰਧੀ ਇਕ ਹਫਤੇ ਵਿੱਚ ਰਿਪਰੋਟ ਦੇਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਬਣਨ ਵਾਲੇ ਸਪੀਡ ਬਰੇਕਰ ਆਈਆਰਸੀ ਦੀਆਂ ਗਾਈਡਲਾਈਨਜ਼ ਮੁਤਾਬਕ ਹੀ ਬਣਾਏ ਜਾਣ ਅਤੇ ਪਹਿਲਾਂ ਬਣੇ ਸਪੀਡ ਬਰੇਕਰਾਂ ਦੀ ਮੁਰੰਮਤ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ) ਵਿਖੇ ਪ੍ਰੋਗਰੈਸਿਵ ਪੰਜਾਬ ਸੰਮੇਲਨ ਕਰਵਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਏਅਰ ਪੋਰਟ ਤੋਂ ਇੰਡੀਅਨ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਆਈਸਰ ਤੋਂ ਆਈਐਸਬੀ ਤੱਕ ਸੜਕਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਅਤੇ ਸੁੰਦਰੀਕਰਨ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਆਈਸਰ ਚੌਕ ਵਿੱਚ ਸਮਾਰਟ ਟਰੈਫਿਕ ਲਾਈਟਾਂ ਲਾਉਣ ਦੇ ਆਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਉਨ੍ਹਾਂ ਟੀਕਾਕਰਨ, ਜਨਨੀ ਸੁਰੱਖਿਆ ਯੋਜਨਾ ਸਮੇਤ ਸਰਕਾਰ ਦੀਆਂ ਵੱਖ ਵੱਖ ਸਿਹਤ ਸਕੀਮਾਂ, ਵਿਭਾਗ ਦੀਆਂ ਡਿਸਪੈਂਸਰੀਆਂ, ਪੀਐਚਸੀ ਅਤੇ ਹਸਪਤਾਲਾਂ ਆਦਿ ਵਿੱਚ ਕੀਤੇ ਜਾਣ ਵਾਲੇ ਕੰਮਾਂ ਅਤੇ ਪ੍ਰਾਪਤ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਸਹੂਲਤਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਮੀਟਿੰਗਾਂ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਐਸਡੀਐਮ ਖਰੜ ਹਿਮਾਂਸ਼ੂ ਜੈਨ, ਐਸਡੀਐਮ ਡੇਰਾਬੱਸੀ ਸ੍ਰੀਮਤੀ ਪੂਜਾ ਗਰੇਵਾਲ, ਸਕੱਤਰ ਆਰਟੀਏ ਸੁਖਵਿੰਦਰ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ