nabaz-e-punjab.com

ਸਮਾਰਟ ਸਕੂਲ ਮੈਂਟਰਾਂ ਤੇ ਸਕੂਲ ਮੁਖੀਆਂ ਨੇ ਮੁੱਖ ਮਾਰਗਾਂ ਨੇੜਲੇ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਬੀੜਾ ਚੁੱਕਿਆ

ਸਮਾਰਟ ਦੇ ਪ੍ਰਿੰਸੀਪਲਾਂ ਦੀ ਉਸਾਰੂ ਸੋਚ ਤੇ ਅਧਿਆਪਕ ਨਵੀਆਂ ਤਕਨੀਕਾਂ ਨਾਲ ਪੜ੍ਹਾ ਕੇ ਬਣਨਗੇ ਸਮਾਰਟ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰਅਮ ਵਿੱਚ 261 ਸਮਾਰਟ ਸਕੂਲਾਂ ਦੇ ਨਾਲ-ਨਾਲ ਮੁੱਖ ਮਾਰਗਾਂ ਦੇ ਕਿਨਾਰੇ ਬਣੇ ਹੋਏ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਇੰਦਰਜੀਤ ਸਿੰਘ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਸਿੱਖਿਆ ਸਕੱਤਰ ਨੇ ਸਮਾਰਟ ਸਕੂਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਕੂਲਾਂ ਦੀ ਦਿੱਖ ਸਬੰਧੀ ਮਲਟੀਮੀਡੀਆ ਪੇਸ਼ਕਾਰੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਵਿੱਚ ਚਲ ਰਹੀ ਈਚ ਵਨ ਬਰਿੰਗ ਵਨ ਦਾਖ਼ਲਾ ਮੁਹਿੰਮ ਸਬੰਧੀ ਸਕੂਲ ਮੁਖੀਆਂ ਨੂੰ ਤਾਜ਼ਾ ਸਥਿਤੀ ਅਨੁਸਾਰ ਰਿਵਿਊ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਵੱਖ ਵੱਖ ਸ਼ਹਿਰ ਵਿੱਚ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਆਪੋ ਆਪਣੇ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖ਼ਲੇ ਵਧਾਉਣ ਲਈ ਪ੍ਰੇਰਿਤ ਕੀਤਾ। ਸਮਾਰਟ ਸਕੂਲਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਮਾਰਟ ਸਕੂਲਾਂ ਵਿੱਚ ਸਮਾਰਟ ਵਿਦਿਆਰਥੀ ਤਾਂ ਹੀ ਬਣਨਗੇ ਜੇਕਰ ਸਕੂਲ ਮੁਖੀਆਂ ਦੀ ਸੋਚ ਸਮਾਰਟ ਹੋਵੇਗੀ ਅਤੇ ਅਧਿਆਪਕ ਸਮਾਰਟ ਸਿੱਖਣ ਸਿਖਾਉਣ ਵਿਧੀਆਂ ਦਾ ਪ੍ਰਯੋਗ ਕਰਨਗੇ। ਉਨ੍ਹਾਂ ਬੱਚਿਆਂ ਦੇ ਵੱਖ-ਵੱਖ ਭਾਸ਼ਾਵਾਂ ਦੇ ਕੌਸ਼ਲਾਂ ਨੂੰ ਵਿਕਸ਼ਤ ਕਰਨ ਬਾਰੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮਾਰਗਾਂ ਕਿਨਾਰੇ ਬਣੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਜ਼ਿਲ੍ਹਾ ਸਮਾਰਟ ਸਕੂਲ ਮੈਂਟਰਾਂ, ਸਹਾਇਕ ਕੋਆਰਡੀਨੇਟਰਾਂ ਅਤੇ ਸਕੂਲਾਂ ਦੇ ਮੁਖੀਆਂ ਨੂੰ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 2524 ਸੈਲਫ ਸਮਾਰਟ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਲਗਨ ਤੇ ਮਿਨਹਤ ਸਦਕਾ ਸਮਾਰਟ ਸਕੂਲ ਪੰਜਾਬ ਦੀ ਵਧੀਆ ਦਿੱਖ ਪੇਸ਼ ਕਰ ਸਕਣਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…