nabaz-e-punjab.com

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ ਡੇਢ ਲੱਖ ਸ਼ਰਧਾਲੂ ਪੁੱਜੇ: ਮੈਨੇਜਰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਸਾਹਿਬ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ\ਰਿਸ਼ੀਕੇਸ਼, 25 ਜੂਨ:
ਤਪ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਤੋਂ ਸੰਗਤ ਲਗਾਤਾਰ ਰਵਾਨਾ ਹੋ ਰਹੀ ਹੈ ਅਤੇ ਹੁਣ ਤੱਕ ਕਰੀਬ 1.5 ਲੱਖ ਦੇ ਕਰੀਬ ਸੰਗਤ ਦਰਸ਼ਨਾਂ ਲਈ ਜਾ ਚੁੱਕੀ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸ੍ਰ ਦਰਸ਼ਨ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਨੇ ਯਾਤਰਾ ਤੇ ਗਏ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਸ਼ੋਸ਼ਲ ਮੀਡੀਆ ਰਾਹੀਂ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਰਸਤੇ ਬੰਦ ਹੋ ਗਏ ਹਨ ਅਤੇ ਹਜ਼ਾਰਾਂ ਸੰਗਤਾਂ ਉਥੇ ਫਸੀਆਂ ਹੋਈਆਂ ਹਨ । ਉਹਨਾਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਵੀ ਜਾਣਕਾਰੀ ਲਈ ਉਹ ਸਿੱਧਾ ਮੇਰੇ ਨਾਲ ਵੀ ਮੋਬਾਇਲ ਨੰਬਰ 7500241970 ਤੇ ਸੰਪਰਕ ਕਰ ਸਕਦੇ ਹਨ । ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮੈਨਜਮੈਂਟ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਹੁਣ ਗੁ ਗੋਬਿੰਦ ਘਾਟ ਤੋਂ ਪੈਦਲ ਯਾਤਰਾ ਦੌਰਾਨ ਰਸਤੇ ਵਿਚ ਸੰਗਤ ਲਈ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਗੋਬਿੰਦ ਘਾਟ ਤੋਂ ਹੁਣ 4 ਕਿਲੋਮੀਟਰ ਦੀ ਯਾਤਰਾ ਪ੍ਰਾਈਵੇਟ ਟੈਕਸੀ ਰਾਹੀ ਵੀ ਕੀਤੀ ਜਾ ਸਕਦੀ ਹੈ । ਇਸ ਮੌਕੇ ਗੁਰਦੁਆਰਾ ਰਿਸ਼ੀਕੇਸ਼ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਯਾਤਰਾ ਤੇ ਜਾਣ ਲਈ ਪਹੁੰਚਿਆ ਹੋਇਆ ਸੀ

Load More Related Articles
Load More By Nabaz-e-Punjab
Load More In Cultural

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…