ਜ਼ਿਲ੍ਹਾ ਮੁਹਾਲੀ ਵਿੱਚ ਹੁਣ ਤੱਕ 14 ਹਜ਼ਾਰ ਮਿੱਟੀ ਦੀ ਪਰਖ ਲਈ ਸੈਂਪਲ ਕੀਤੇ ਇਕੱਤਰ: ਡਾ. ਪਰਮਿੰਦਰ ਸਿੰਘ

ਮਿੱਟੀ ਪਰਖ ਰਾਹੀਂ ਖਾਦਾਂ ਦੀ ਕੀਤੀ ਜਾ ਸਕਦੀ ਹੈ ਸੁਚੱਜੀ ਵਰਤੋਂ

ਖਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਰਾਏਪੁਰ ਖੁਰਦ ਵਿੱਚ ਮਿੱਟੀ ਦੀ ਪਰਖ ਲਈ ਖੇਤਾਂ ’ਚੋਂ ਸੈਂਪਲ ਕੀਤੇ ਇਕੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਿਸਾਨਾਂ ਦੀ ਜ਼ਮੀਨ ਵਿਚੋਂ ਮਿੱਟੀ ਦੀ ਪਰਖ ਕਰਨ ਲਈ ਇਸ ਸਾਲ ਹੁਣ ਤੱਕ 14 ਹਜਾਰ ਦੇ ਕਰੀਬ ਮਿੱਟੀ ਦੇ ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਸਾਲ ਦੇ ਅੰਤ ਤੱਕ 16 ਹਜ਼ਾਰ 476 ਮਿੱਟੀ ਦੇ ਸੈਂਪਲ ਇਕੱਠੇ ਕਰਨ ਦਾ ਟੀਚਾ ਮਿੱਖਿਆ ਗਿਆ ਹੈ। ਜਿਸ ਨੂੰ ਕਿ 100 ਫੀਸਦੀ ਮੁਕੰਮਲ ਕਰ ਲਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਿੰਦਰ ਸਿੰਘ ਡਾਇਰੈਕਟਰ ਖੇਤੀਬਾੜ੍ਹੀ ਵਿਭਾਗ ਜਸਬੀਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਰਾਏਪੁਰ ਖੁਰਦ ਵਿਖੇ ਮਿੱਟੀ ਪਰਖ ਲਈ ਸੈਂਪਲ ਇਕੱਤਰ ਕੀਤੇ ਗਏ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਜਮੀਨ ਦੀ ਮਿੱਟੀ ਦੀ ਪਰਖ ਬਿਲਕੁਲ ਮੁਫਤ ਕੀਤੀ ਜਾਂਦੀ ਹੈ। ਜਿਸ ਲਈ ਡੇਰਾਬਸੀ ਵਿਖੇ ਭੌਂ ਪਰਖ ਲੈਬੋਰਾਟਰੀ ਬਣਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਮਿੱਟੀ ਪਰਖ ਕਰਨ ਦਾ ਮੁੱਖ ਮੰਤਵ ਕਿਸਾਨ ਦੇ ਖੇਤਾਂ ਦੀ ਜਮੀਨ ਦੀ ਸਿਹਤ ਦਾ ਪਤਾ ਕਰਨਾ ਹੈ ਤਾਂ ਜੋ ਜਰੂਰਤ ਅਨੁਸਾਰ ਖਾਦਾਂ ਦੀ ਵਰਤੋਂ ਕਰ ਕੇ ਫ਼ਸਲ ਦਾ ਵੱਧ ਝਾੜ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਮੀਨ ਦੀ ਮਿੱਟੀ ਦੀ ਪਰਖ ਅਤੇ ਪਾਣੀ ਦੀ ਪਰਖ ਜਰੂਰ ਕਰਾਉਣ। ਉਨ੍ਹਾਂ ਦੱਸਿਆ ਕਿ ਮਿੱਟੀ ਟੈਸਟ ਕਰਾਉਣ ਉਪਰੰਤ ਪਤਾ ਲੱਗਦਾ ਹੈ ਕਿ ਭੂਮੀ ਵਿਚ ਕਿਸ ਤੱਤ ਦੀ ਘਾਟ ਹੈ। ਉਸ ਅਨੁਸਾਰ ਹੀ ਰਸਾਇਣਕ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜਿਸ ਨਾਲ ਬੇਲੋੜੇ ਖਰਚੇ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੁਆਇਲ ਹੈਲਥ ਕਾਰਡ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਫ਼ਸਲਾਂ ਦੇ ਵਿਕਾਸ ਲਈ 17 ਤੱਤਾਂ ਦੀ ਲੋੜ ਹੁੰਦੀ ਹੈ ਜਿੰਨ੍ਹਾਂ ਵਿਚੋਂ ਕਾਰਬਨ, ਨਾਈਟਰੋਜ਼ਨ ਅਤੇ ਆਕਸੀਜਨ ਨੂੰ ਛੱਡ ਕੇ ਬਾਕੀ ਸਾਰੇ ਪੋਸ਼ਕ ਤੱਕ ਪੌਦੇ ਮਿੱਟੀ ਤੋਂ ਪ੍ਰਾਪਤ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਲਗਾਤਾਰ ਖੇਤੀ ਕਰਨ ਨਾਲ ਜ਼ਮੀਨ ਵਿੱਚ ਇੰਨਾਂ ਤੱਤਾਂ ਦੀ ਮਾਤਰਾ ਘੱਟ ਜਾਂਦੀ ਹੈ। ਜਮੀਨ ਵਿਚ ਇੰਨ੍ਹਾਂ ਤੱਤਾਂ ਦੀ ਸੰਤੁਲਿਤ ਮਾਤਰਾ ਰੱਖਣ ਲਈ ਮਿੱਟੀ ਦੀ ਪਰਖ ਕਰਾਉਣੀ ਜਰੂਰੀ ਹੈ। ਜਿਸ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਾਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਪਿੰਡ ਰਾਏਪੁਰ ਖੁਰਦ ਵਿਚ ਕਿਸਾਨਾਂ ਦੇ ਖੇਤਾਂ ਵਿਚੋਂ ਮਿੱਟੀ ਦੇ ਸੈਂਪਲ ਕਿਸਾਨਾਂ ਦੇ ਸਾਹਮਣੇ ਲਏ ਗਏ ਤਾਂ ਜੋ ਹੋਰਨਾਂ ਕਿਸਾਨਾਂ ਨੂੰ ਵੀ ਮਿੱਟੀ ਪਰਖ ਕਰਾਉਣ ਸਬੰਧੀ ਜਾਣਕਾਰੀ ਹਾਸਿਲ ਹੋ ਸਕੇ। ਇਸ ਮੌਕੇ ਪਿੰਡ ਦੇ ਕਿਸਾਨ ਸ੍ਰੀ ਮੋਹਨ ਸਿੰਘ ਅਵਤਾਰ ਸਿੰਘ, ਜਰਨੈਲ ਸਿੰਘ, ਸ਼ੇਰ ਸਿੰਘ ਅਤੇ ਮਨਦੀਪ ਸਿੰਘ, ਸ੍ਰੀ ਚਮਨ ਲਾਲ ਸਮੇਤ ਖੇਤੀਬਾੜ੍ਹੀ ਵਿਕਾਸ ਅਫਸਰ ਡਾ: ਸੰਦੀਪ ਬਹਿਲ, ਖੇਤੀਬਾੜ੍ਹੀ ਉਪ-ਨਿਰੀਖਕ ਸ੍ਰੀ ਅਜੈ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…