ਸਮਾਜ ਸੇਵੀ ਬਲਜੀਤ ਕੌਰ ਦੀ ਅਗਵਾਈ ਵਿੱਚ ‘ਸੋਲ ਡਾਂਸ ਮੁਕਾਬਲਾ ਯਾਦਗਾਰੀ ਹੋ ਨਿਬੜਿਆ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਇੱਥੋਂ ਦੇ ਫੇਜ਼-5 ਦੀ ਵਸਨੀਕ ਅਤੇ ਸਮਾਜ ਸੇਵਕਾ ਬਲਜੀਤ ਕੌਰ ਵੱਲੋਂ ਬੱਚਿਆਂ ਦੇ ਡਾਂਸ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 75 ਤੋਂ ਵੱਧ ਬੱਚਿਆਂ ਨੇ ਭਾਗ ਲਿਆ ਅਤੇ ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਕੋਵਿਡ-19 ਦੇ ਮੱਦੇਨਜ਼ਰ ਬੰਦ ਪਏ ਸਕੂਲਾਂ ਕਾਰਨ ਬੱਚਿਆਂ ਵਿੱਚ ਬਹੁਤ ਉਤਸ਼ਾਹ ਸੀ ਅਤੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਬਾਖੂਬੀ ਨਾਲ ਪੇਸ਼ ਕੀਤਾ। ਡਾਂਸ ਮੁਕਾਬਲਿਆਂ ਲਈ ਪੰਜਾਬੀ ਗਾਇਕ ਗੁਰਕ੍ਰਿਪਾਲ ਸਿੰਘ ਸੂਰਾਪੁਰੀ, ਪੰਜਾਬੀ ਗਾਇਕਾ ਜੰਨਤ ਕੌਰ ਅਤੇ ਉੱਘੇ ਭੰਗੜਾ ਕੋਚ ਡਾ. ਨਰਿੰਦਰ ਨਿੰਦੀ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਸੰਗੀਤਕਾਰ ਸਚਿਨ ਆਹੂਜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਸਨ।
ਇਸ ਮੌਕੇ ਬੋਲਦਿਆਂ ਸ੍ਰੀ ਬਲਬੀਰ ਸਿੱਧੂ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦੀ ਇੱਕਜੁੱਟਤਾ ਅਤੇ ਦ੍ਰਿੜ ਇਰਾਦੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਨਿੱਜੀ ਲੜਾਈ ਨਹੀਂ ਹੈ, ਬਲਕਿ ਹਰ ਨਾਗਰਿਕ ਨੂੰ ਕਿਸਾਨੀ ਸੰਘਰਸ਼ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਨਾ ਕੇਵਲ ਕਿਸਾਨੀ ਨੂੰ ਬਰਬਾਦ ਕਰ ਦੇਣਗੇ ਬਲਕਿ ਸੂਬਿਆਂ ਦੀ ਤਰੱਕੀ ਵਿੱਚ ਵੀ ਰੋੜਾ ਬਣਨਗੇ। ਕਿਉਂਕਿ ਮੰਡੀਆਂ ਖ਼ਤਮ ਹੋਣ ਨਾਲ ਸੂਬਿਆਂ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਮੰਡੀ ਬੋਰਡ ਦੀ ਹੋਂਦ ਵੀ ਖਤਮ ਹੋ ਜਾਵੇਗਾ। ਉਨ੍ਹਾਂ ਵਾਰਡ ਨੰਬਰ-7 ਤੋਂ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ਬਲਜੀਤ ਕੌਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਕੰਮਾਂ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਰੋਧੀਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦਵਾਰਾਂ ਨਹੀਂ ਮਿਲ ਰਹੇ ਹਨ।
ਡਾਂਸ ਮੁਕਾਬਲਿਆਂ ਦੇ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਡਾ. ਨਰਿੰਦਰ ਨਿੰਦੀ ਨੇ ਬਲਜੀਤ ਕੌਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਈ ਬੱਚਿਆਂ ਵਿੱਚ ਉਚ ਕੋਟੀ ਦੀ ਪ੍ਰਤਿਭਾ ਛੁਪੀ ਹੋਈ ਹੈ। ਜਿਸ ਨੂੰ ਹੋਰ ਨਿਖਾਰਨ ਦੀ ਲੋੜ ਹੈ। ਉਨ੍ਹਾਂ ਬਲਜੀਤ ਕੌਰ ਨੂੰ ਬੱਚਿਆਂ ਦੀ ਵਰਕਸ਼ਾਪ ਆਯੋਜਨ ਕਰਨ ’ਤੇ ਸੇਵਾਵਾਂ ਦੇਣ ਦਾ ਭਰੋਸਾ ਦਿੱਤਾ। ਉਤਸੁਕਤਾ ਭਰੇ ਮਾਹੌਲ ਵਿੱਚ ਮੁਕਬਾਲਿਆਂ ਦੇ ਨਤੀਜੇ ਘੋਸ਼ਿਤ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਬੱਚਿਆਂ ਦੇ ਤਿੰਨ ਗਰੁੱਪਾਂ 6 ਸਾਲ ਤੋਂ 9 ਸਾਲ ਦੀ ਉਮਰ ਵਰਗ ਵਿੱਚ ਪਹਿਲਾ ਸਥਾਨ ਫਤਿਹਬੀਰ ਸਿੰਘ, ਦੂਜਾ ਸਥਾਨ ਹਰਨੂਰ ਅਤੇ ਤੀਜਾ ਸਥਾਨ ਨਿਰਲੇਪ ਕੌਰ ਨੇ ਪ੍ਰਾਪਤ ਕੀਤਾ। 10 ਤੋਂ 16 ਸਾਲ ਦੀ ਉਮਰ ਵਰਗ ਵਿੱਚ ਪਹਿਲਾ ਸਥਾਨ ਮੰਨਤ ਅਤੇ ਦੂਜਾ ਸਥਾਨ ਸਥਾਨ ਸਾਂਝੇ ਤੌਰ ’ਤੇ ਸੁਖਮਨ ਅਤੇ ਸੰਜਨਾਂ ਨੇ ਪ੍ਰਾਪਤ ਕੀਤਾ, ਤੀਜਾ ਸਥਾਨ ਵੀ ਸਾਂਝੇ ਤੌਰ ’ਤੇ ਨੰਦਨੀ ਅਤੇ ਸਪਨਾ ਦੇ ਹਿੱਸੇ ਆਇਆ। ਗਰੁੱਪ ਡਾਂਸ ਮੁਕਾਬਲੇ ਵਿੱਚ ਰਾਈਜ਼ਿੰਗ ਸਟਾਰ ਗਰੁੱਪ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਮੌਕੇ ਜੱਜ ਦੀ ਭੂਮਿਕਾ ਵਿੱਚ ਭਾਗ ਲੈ ਰਹੀ ਪੰਜਾਬੀ ਗਾਇਕਾ ਜੰਨਤ ਕੌਰ ਨੇ ਆਪਣਾ ਹਿੱਟ ਗੀਤ ‘ਕੈਂਠੇ ਵਾਲਾ ਪੁੱਛੇ ਤੇਰਾ ਨਾਂ’ ਅਤੇ ਉੱਚ ਕੋਟੀ ਦਾ ਡਾਂਸ ਪੇਸ਼ ਕਰਕੇ ਸਰੋਤਿਆਂ ਨੂੰ ਝੂਮਣ ਲਾ ਦਿੱਤਾ।
ਇਸ ਮੌਕੇ ਪ੍ਰਗਰਾਮ ਦੀ ਸੰਚਾਲਕ ਸ੍ਰੀਮਤੀ ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਰਡ ਦੇ ਵਿਕਾਸ ਲਈ ਨਗਰ ਨਿਗਮ ਦੀਆਂ ਚੋਣਾਂ ਵਿੱਚ ਬਲਬੀਰ ਸਿੰਘ ਸਿੱਧੂ ਦੇ ਹੱਥ ਮਜ਼ਬੂਤ ਕਰਨ। ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਇਕਬਾਲ ਸਿੰਘ ਗੁੰਨੋਮਾਜਰਾ ਨੇ ਬਾਖੂਬੀ ਨਿਭਾਈ ਅਤੇ ਆਪਣੇ ਟੋਟਕਿਆਂ ਰਾਹੀਂ ਸਰੋਤਿਆਂ ਦੇ ਮਨਾਂ ਵਿੱਚ ਵਿਸ਼ੇਸ਼ ਯਾਦ ਛੱਡੀ। ਅੰਤ ਵਿੱਚ ਮਨਫੂਲ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਮਹਿਮਾਨਾਂ, ਜੱਜ ਸਹਿਬਾਨ, ਮੀਡੀਆ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…