Share on Facebook Share on Twitter Share on Google+ Share on Pinterest Share on Linkedin ਸਮਾਜ ਸੇਵੀ ਆਗੂ ਜਸਰਾਜ ਸਿੰਘ ਸੋਨੂੰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ: ਸਮਾਜ ਸੇਵੀ ਆਗੂ ਜਸਰਾਜ ਸਿੰਘ ਸੋਨੂੰ (43) ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਐਤਵਾਰ ਨੂੰ ਫੇਜ਼ 11 ਦੇ ਮੰਦਰ ਵਿਖੇ ਲੱਗੇ ਟੀਕਾਕਰਨ ਕੈਂਪ ਵਿੱਚ ਸੇਵਾ ਨਿਭਾ ਰਹੇ ਸਨ ਕਿ ਉਨ੍ਹਾਂ ਨੂੰ ਅਚਾਨਕ ਛਾਤੀ ਵਿੱਚ ਦਰਦ ਅਤੇ ਉਲਟੀ ਦੀ ਸ਼ਿਕਾਇਤ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੈਕਟਰ-45 ਦੀ ਡਿਸਪੈਂਸਰੀ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਸੈਕਟਰ-16 ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰੰਤੂ ਇਸ ਦੌਰਾਨ ਉਨ੍ਹਾਂ ਪ੍ਰਾਣ ਤਿਆਗ ਦਿੱਤੇ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਅੱਜ ਇੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਜਿਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਧਾਰਮਿਕ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਸੁਇੰਦਰ ਸਿੰਘ ਬੱਬੀ ਬਾਦਲ, ਕੌਂਸਲਰ ਜਸਬੀਰ ਸਿੰਘ ਮਣਕੂ, ਗੁਰਮੀਤ ਸਿੰਘ ਵਾਲੀਆ, ਸਤਵੀਰ ਸਿੰਘ ਧਨੋਆ, ਸੁਖਮਿੰਦਰ ਸਿੰਘ ਬਰਨਾਲਾ, ਪਰਮਜੀਤ ਸਿੰਘ ਕਾਹਲੋਂ (ਸਾਰੇ ਸਾਬਕਾ ਕੌਂਸਲਰ) ਤਜਿੰਦਰ ਸਿੰਘ ਉਬਰਾਏ, ਨਰਿੰਦਰ ਸਿੰਘ ਲਾਂਬਾ, ਪਿੰਕੀ ਸੋਨੀ, ਬਾਲਾ ਠਾਕੁਰ, ਗੁਰਮੀਤ ਕੌਰ, ਰਾਜ ਕੁਮਾਰ ਸ਼ਰਮਾ, ਜਤਿੰਦਰਪਾਲ ਸਿੰਘ ਜੇਪੀ, ਹਰਜਿੰਦਰ ਸਿੰਘ ਨੰਨੂ, ਹਰਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ, ਪੱਤਰਕਾਰ, ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ