ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਸ਼ੋਸ਼ਲ ਮੀਡੀਆ ਪੋਸਟ ਕੋਰੀ ਅਫ਼ਵਾਹ:ਏਐਸ ਰਾਏ

ਏਡੀਜੀਪੀ ਏਐਸ ਰਾਏ ਵੱਲੋਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਜਨਵਰੀ:
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿੱਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲੋਕ ਸੰਪਰਕ ਅਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।
ਏਡੀਜੀਪੀ ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ, “ਸਾਈਬਰ ਕ੍ਰਾਈਮ ਸੈੱਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।’’

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…