Share on Facebook Share on Twitter Share on Google+ Share on Pinterest Share on Linkedin ਸਮਾਜਿਕ ਸੁਰੱਖਿਆ ਵਿਭਾਗ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲਾਭ ਲਈ ਚਿੱਠੀਆਂ ਜਾਰੀ ਕੀਤੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੁਣ ਨੇੜੇ ਦੇ ਟਰੇਨਿੰਗ ਸੈਂਟਰਾਂ ਵਿੱਚ ਹੀ ਦਿੱਤੀ ਜਾਵੇਗੀ ਸਿਖਲਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਈਸੀਡੀਐਸ ਸਕੀਮ ਅਧੀਨ ਆਗਣਵਾੜੀ ਸੈਂਟਰਾਂ ਵਿਚ ਕੰਮ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਿਭਾਗੀ ਟਰੇਨਿੰਗ ਪਹਿਲਾਂ ਦੂਰ ਦੁਰਾਡੇ ਦੇ ਸ਼ਹਿਰਾਂ ਵਿਚ ਦਿੱਤੀ ਜਾਂਦੀ ਸੀ ਤੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਦੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਜਲੰਧਰ ਸਥਿਤ ਟਰੇਨਿੰਗ ਸੈਂਟਰ ਵਿਚ ਜਾਂ ਕਿਧਰੇ ਹੋਰ ਦੂਰ ਟਰੇਨਿੰਗ ਸੈਂਟਰਾਂ ਵਿਚ ਭੇਜ ਦਿੱਤਾ ਜਾਂਦਾ ਸੀ। ਜਿਸ ਕਰਕੇ ਵਰਕਰਾਂ ਅਤੇ ਹੈਲਪਰਾਂ ਦੀ ਭਾਰੀ ਖੱਜਲ ਖੁਆਰੀ ਇਸ ਟਰੇਨਿੰਗ ਦੌਰਾਨ ਹੁੰਦੀ ਸੀ ਤੇ ਕਈ ਕਈ ਦਿਨ ਘਰਾਂ ਤੋਂ ਬਾਹਰ ਰਹਿਣਾ ਪੈਂਦਾ ਸੀ। ਪਰ ਪਿਛਲੇ ਦਿਨੀਂ ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦਾ ਇਕ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮਿਲਿਆ ਸੀ ਤੇ ਉਹਨਾਂ ਨੂੰ ਇਕ ਮੰਗ ਪੱਤਰ ਦਿੱਤਾ ਸੀ। ਜਿਸ ਤੇ ਕਾਰਵਾਈ ਕਰਦਿਆਂ ਡਾਇਰੈਕਟੋਰੇਟ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ ਤੇ ਇਸ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦੂਰ ਦੁਰਾਡੇ ਦੇ ਸ਼ਹਿਰਾਂ ਵਿਚ ਚੱਲ ਰਹੇ ਟਰੇਨਿੰਗ ਸੈਂਟਰਾਂ ਵਿਚ ਨਹੀਂ ਜਾਣਾ ਪਵੇਗਾ ਤੇ ਉਹਨਾਂ ਨੂੰ ਨੇੜੇ ਦੇ ਟਰੇਨਿੰਗ ਸੈਂਟਰਾਂ ਵਿਚ ਭੇਜਿਆ ਜਾਇਆ ਕਰੇਗਾ। ਉਪਰੋਕਤ ਜਾਣਕਾਰੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੂਹ ਜਿਲਾ ਪ੍ਰੋਗਰਾਮ ਅਫਸਰਾਂ ਨੂੰ ਇਕ ਚਿੱਠੀ ਕੱਢੀ ਗਈ ਹੈ ਕਿ ਆਂਗਣਵਾੜੀ ਸੈਟਰਾਂ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਫੋਟੋਆਂ ਨੂੰ ਭੇਜਣ ਲਈ ਸੀਡੀਪੀਓ ਅਤੇ ਸਰਕਲ ਸੁਪਰਵਾਈਜਰਾਂ ਦੀ ਡਿਊਟੀ ਲਗਾਏ ਜਾਵੇ। ਜ਼ਿਕਰਯੋਗ ਹੈ ਕਿ ਪਹਿਲਾਂ ਸੀ.ਡੀ.ਪੀ.ਓ. ਤੇ ਸੁਪਰਵਾਈਜ਼ਰਾਂ ਆਂਗਣਵਾੜੀ ਵਰਕਰਾਂ ਨੂੰ ਹੀ ਹਦਾਇਤਾਂ ਕਰ ਦਿੰਦੇ ਸਨ ਕਿ ਤੁਸੀ ਫੋਟੋਆਂ ਖਿੱਚ ਕੇ ਮੇਲ ਕਰੋ। ਵਿਭਾਗ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀਆਂ ਜ਼ਾਰੀ ਕੀਤੀਆਂ ਗਈਆਂ ਹਨ ਕਿ ਜਿਹੜੀਆਂ ਆਂਗਣਵਾੜੀ ਵਰਕਰਾਂ ਨੇ ਲੋਕ ਸਭਾ ਦੀਆਂ ਚੋਣਾਂ ਦੌਰਾਨ 19 ਮਈ ਨੂੰ ਚੋਣ ਡਿਊਟੀਆਂ ਦਿੱਤੀਆਂ ਹਨ, ਉਹਨਾਂ ਨੂੰ ਬਣਦਾ ਮਾਣਭੱਤਾ ਤੇ ਮਾਨ ਸਨਮਾਨ ਦਿੱਤਾ ਜਾਵੇ। ਵਿਭਾਗ ਦੀ ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ ਨੇ ਇਹ ਵੀ ਚਿੱਠੀ ਜ਼ਾਰੀ ਕੀਤੀ ਹੈ ਕਿ 101 ਸੁਪਰਵਾਈਜ਼ਰਾਂ ਦੀ ਭਰਤੀ ਜਲਦੀ ਮੁਕੰਮਲ ਕੀਤੀ ਜਾ ਰਹੀ ਹੈ ਤੇ ਭਰਤੀ ਸ਼ਾਖਾ ਨੂੰ ਸਾਰੀ ਪ੍ਰਕਿਰਿਆ ਪੂਰੀ ਕਰਕੇ ਡਾਇਰੈਕਟਰ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ