Share on Facebook Share on Twitter Share on Google+ Share on Pinterest Share on Linkedin ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਚਿੱਠੀ ਜਾਰੀ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਕੀਤੀ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦਾ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਟਰ ਮੈਡਮ ਕਵਿਤਾ ਸਿੰਘ ਨੂੰ ਮਿਲਿਆ। ਉਹਨਾਂ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਨੇ ਰਾਜ ਦੇ ਸਮੂਹ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਚਿੱਠੀ ਨੰਬਰ ਐਸ-10 ਏ ਆਈ ਸੀ ਡੀ ਐਸ 2018 ਜਾਰੀ ਕੀਤੀ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ 3 ਤੋਂ 6 ਸਾਲ ਦੇ ਬੱਚਿਆਂ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਾਂਝੀਆ ਹਦਾਇਤਾ ਨੂੰ ਲਾਗੂ ਕਰਵਾਇਆ ਜਾਵੇ। ਚਿੱਠੀ ਅਨੁਸਾਰ ਜਿਹੜੇ ਆਂਗਨਵਾੜੀ ਸੈਂਟਰਾਂ ਸਕੂਲ ਵਿਚ ਸਿਫ਼ਟ ਹੋ ਗਏ ਹਨ ਤੇ ਜਿਹੜੇ ਸਕੂਲਾਂ ਵਿੱਚ ਸਿਫ਼ਟ ਨਹੀਂ ਹੋਏ, ਉਹਨਾਂ ਆਂਗਨਵਾੜੀ ਸੈਂਟਰਾਂ ਵਿਚ ਸਿੱਖਿਆ ਵਿਭਾਗ ਦੇ ਅਧਿਆਪਕਾ ਵੱਲੋਂ ਗਰਮੀਆਂ ਵਿਚ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਸਰਦੀਆਂ ਵਿਚ ਸਵੇਰੇ 10 ਵਜੇ ਤੋਂ 11 ਵਜੇ ਤੱਕ ਖੇਡ ਵਿਧੀ ਰਾਹੀ ਸਿੱਖਿਆ ਦਿੱਤੀ ਜਾਵੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਲਿਖਿਆ ਗਿਆ ਹੈ ਕਿ ਜਿਹੜੇ ਆਂਗਨਵਾੜੀ ਸੈਂਟਰ ਸਕੂਲਾਂ ਵਿਚ ਸਿਫ਼ਟ ਨਹੀਂ ਹੋਏ, ਉਹਨਾਂ ਬਾਰੇ ਦੱਸਿਆ ਜਾਵੇ ਕਿ ਉਥੇ ਸਿੱਖਿਆ ਵਿਭਾਗ ਦੇ ਅਧਿਆਪਕ ਸਾਂਝੀਆ ਹਦਾਇਤਾ ਅਨੁਸਾਰ ਪੜਾਉਣ ਆਉਦੇ ਹਨ। ਡਾਇਰੈਕਟਰ ਵੱਲੋਂ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ ਕੋਲੋਂ ਇਹ ਰਿਪੋਰਟ ਇਕ ਹਫ਼ਤੇ ਦੇ ਅੰਦਰ ਅੰਦਰ ਮੰਗੀ ਗਈ ਹੈ। ਵਫ਼ਦ ਵਿੱਚ ਰੀਮਾ ਰਾਣੀ ਰੋਪੜ ਅਤੇ ਬਲਜੀਤ ਕੌਰ ਕੁਰਾਲੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ