ਸਮਾਜ ਸੇਵੀ ਮੋਨਿਕਾ ਸ਼ਰਮਾ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ

ਭਾਜਪਾ ਦੀਆਂ ਨੀਤੀਆਂ ਨੂੰ ਪਿੰਡਾਂ ਤੇ ਸ਼ਹਿਰਾਂ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ: ਮੋਨਿਕਾ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਸਮਾਜ ਸੇਵੀ ਕਾਰਜਾਂ ਅਤੇ ਅੌਰਤਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਯਤਨਸ਼ੀਲ ਸ੍ਰੀਮਤੀ ਮੋਨਿਕਾ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰਵਾਦੀ ਸੋਚ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਨੈਸ਼ਨਲ ਕਮਿਸ਼ਨ ਫਾਰ ਮਿਨੋਰਟੀਜ਼ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਸੀਨੀਅਰ ਆਗੂ ਅਜੈਵੀਰ ਸਿੰਘ ਲਾਲਪੁਰਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ।
ਸ੍ਰੀਮਤੀ ਮੋਨਿਕਾ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤ ਲਈ ਪੂਰੀ ਲਗਨ, ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਘਰ-ਘਰ ਪਹੁੰਚਾਉਣ ਲਈ ਜਲਦੀ ਹੀ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀਆਂ ਵਧੀਕੀਆਂ ਦਾ ਟਾਕਰਾ ਕਰਨ ਲਈ ਬੂਥ ਪੱਧਰ ’ਤੇ ਅੌਰਤਾਂ ਦੀਆਂ ਸਬ ਕਮੇਟੀਆਂ ਬਣਾਉਣ ਲਈ ਹਾਈ ਕਮਾਂਡ ਨੂੰ ਸੂਗੜ ਤੇ ਸਿਆਣੀ ਅੌਰਤਾਂ ਦੀ ਸੂਚੀ ਭੇਜੀ ਜਾਵੇਗੀ।

ਉਨ੍ਹਾਂ ਨੇ ਕੇਂਦਰੀ ਜਲ ਸਪਲਾਈ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਉਸ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ 5 ਜਨਵਰੀ ਦੀ ਪੰਜਾਬ ਫੇਰੀ ਸੂਬੇ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਤਰੱਕੀ ਲਈ ਵੱਡੇ ਪੈਕੇਜ ਦਾ ਐਲਾਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …