ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਨੇ 100 ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਸਾਬਕਾ ਚੇਅਰਪਰਸਨ ਅਤੇ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਦੀ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਖ ਵੱਖ ਥਾਵਾਂ ’ਤੇ 100 ਪੌਦੇ ਲਗਾਏ ਗਏ। ਉਨ੍ਹਾਂ ਨੌਜਵਾਨ ਪੀੜ੍ਹੀ ਖਾਸ ਕਰਕੇ ਸਕੂਲ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਲਈ ਪ੍ਰੇਰਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਘੱਟੋ ਘੱਟ ਦੋ ਪੌਦੇ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਸ ਤਰੀਕੇ ਨਾਲ ਰੁੱਖਾਂ ’ਤੇ ਕੁਹਾੜਾ ਚਲਾਇਆ ਜਾ ਰਿਹਾ ਹੈ। ਉਸ ਨੂੰ ਦੇਖ ਕੇ ਇੰਝ ਮਹਿਸੂਸ ਹੁੰਦਾ ਹੈ ਕਿ ਜਿਵੇਂ ਆਉਣ ਵਾਲੇ ਸਮੇਂ ਵਿੱਚ ਪੰਜਾਬ ’ਤੇ ਬਹੁਤ ਵੱਡਾ ਸੰਕਟ ਆਉਣ ਵਾਲਾ ਹੋਵੇ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸੜਕਾਂ ਦੀ ਮਜ਼ਬੂਤੀ ਅਤੇ ਚੌੜਾ ਕਰਕੇ ਬਣਾਉਣ ਲਈ ਇਹ ਕਹਿ ਕੇ ਰੁੱਖ ਕੱਟੇ ਜਾਂਦੇ ਹਨ ਕਿ ਇਨ੍ਹਾਂ ਦੀ ਥਾਂ ਦੱੁਗਣੇ ਪੌਣੇ ਲਗਾਏ ਜਾਣਗੇ ਪ੍ਰੰਤੂ ਬਾਅਦ ਵਿੱਚ ਸਰਕਾਰਾਂ ਅਤੇ ਅਧਿਕਾਰੀ ਆਪਣੀ ਕਹੀ ਹੋਈ ਗੱਲ ਨੂੰ ਭੁਲਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਬਲੌਂਗੀ ਤੋਂ ਖਾਨਪੁਰ ਚੌਕ ਤੱਕ ਫਲਾਈਓਵਰ ਅਤੇ ਐਲੀਵੇਟਿਡ ਸੜਕ ਬਣਾਉਣ ਲਈ ਲਗਭਗ 950 ਹਰੇ ਭਰੇ ਰੁੱਖਾਂ ਨੂੰ ਕੱਟਿਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੈਲਪਿੰਗ ਹੈਪਲੈਸ ਸੰਸਥਾ ਵੱਲੋਂ ਭਰੂਣ ਹੱਤਿਆ ਦੇ ਖ਼ਿਲਾਫ਼ ਅੌਰਤਾਂ ਨੂੰ ਲਾਮਬੰਦ ਕਰਨ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਤੇ ਕੁੱਖ ਦੀ ਰੱਖਿਆ ਦਾ ਹੋਕਾ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਮੌਕੇ ਉੱਘੇ ਸਮਾਜ ਸੇਵਕ ਅਰਵਿੰਦਰ ਸਿੰਘ ਭੁੱਲਰ, ਸੰਸਥਾ ਦੇ ਸਕੱਤਰ ਕੁਲਦੀਪ ਸਿੰਘ ਬੈਂਰੋਪੁਰ, ਸਲਾਹਕਾਰ ਸ਼ਿਵ ਕੁਮਾਰ ਤੇ ਤਨਵੀਰ ਸਿੰਘ ਅਤੇ ਇਸ਼ਪ੍ਰੀਤ ਸਿੰਘ ਵਿੱਕੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…