Nabaz-e-punjab.com

ਤਰਕਸ਼ੀਲ ਸੁਸਾਇਟੀ ਵੱਲੋਂ ਡਾ. ਮੁਲਤਾਨੀ ਦੀ ਸੈਂਕੜੇ ਕਿੱਲੋਮੀਟਰ ਦੂਰ ਕੀਤੀ ਬਦਲੀ ਤੁਰੰਤ ਰੱਦ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਨੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਡਾ. ਦਲੇਰ ਸਿੰਘ ਮੁਲਤਾਨੀ ਦੀ ਸਿਹਤ ਵਿਭਾਗ ਵੱਲੋਂ ਸੈਂਕੜੇ ਕਿੱਲੋਮੀਟਰ ਦੂਰ ਰਾਜਸਥਾਨ ਦੇ ਬਾਰਡਰ ਨੇੜੇ ਬਦਲੀ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸੁਸਾਇਟੀ ਦੇ ਸੀਨੀਅਰ ਆਗੂ ਜਰਨੈਲ ਕ੍ਰਾਂਤੀ ਨੇ ਕਿਹਾ ਕਿ ਇਮਾਨਦਾਰ ਅਫ਼ਸਰ ਦੀ ਰਾਜਸਥਾਨ ਦੇ ਬਾਰਡਰ ਨੇੜੇ ਫਾਜ਼ਿਲਕਾ ਹਸਪਤਾਲ ਵਿੱਚ ਕੀਤੀ ਗਈ ਬਦਲੀ ਸੌੜੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਜਾਪਦੀ ਹੈ।
ਉਨ੍ਹਾਂ ਕਿਹਾ ਕਿ ਡਾ. ਮੁਲਤਾਨੀ ਇੱਕ ਇਮਾਨਦਾਰ ਡਾਕਟਰ ਹਨ ਅਤੇ ਉਹ ਲੋਕਾਂ ਦੀ ਸੇਵਾ ਦੇ ਨਾਲ-ਨਾਲ ਵਿਭਾਗ ਦੇ ਗਲਤ ਫੈਸਲਿਆਂ ਨੂੰ ਵੀ ਉਜਾਗਰ ਕਰਕੇ ਆਲੋਚਨਾ ਕਰਦੇ ਰਹਿੰਦੇ ਹਨ ਅਤੇ ਅਜਿਹਾ ਲਗਦਾ ਹੈ ਕਿ ਡਾ. ਮੁਲਤਾਨੀ ਨੂੰ ਉਨ੍ਹਾਂ ਦੇ ਉਕਤ ਕਾਰਜਾਂ ਦੀ ਸਜ਼ਾ ਸੂਬੇ ਦੇ ਇੱਕ ਪਾਸੇ ਤੋਂ ਬਿਲਕੁਲ ਦੂਜੇ ਪਾਸੇ ਬਦਲੀ ਕਰਕੇ ਦਿੱਤੀ ਜਾ ਰਹੀ ਹੈ।
ਤਰਕਸ਼ੀਲ ਆਗੂ ਨੇ ਕਿਹਾ ਕਿ ਰੂਟੀਨ ਦੀ ਬਦਲੀ ਲਗਭਗ 300 ਕਿੱਲੋਮੀਟਰ ਦੂਰ ਕਿਸੇ ਪਾਸਿਓਂ ਵੀ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਡਾ. ਮੁਲਤਾਨੀ ਦੀ ਸੇਵਾਮੁਕਤ ਦੇ ਸਿਰਫ਼ 5 ਮਹੀਨੇ ਬਾਕੀ ਹਨ ਅਤੇ ਨਿਯਮਾਂ ਮੁਤਾਬਕ ਇਸ ਸਟੇਜ ’ਤੇ ਕਿਸੇ ਅਧਿਕਾਰੀ ਦੀ ਦੂਰ ਦੁਰਾਡੇ ਬਦਲੀ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਭਾਵਨਾ ਨੂੰ ਦੇਖਦੇ ਹੋਏ ਡਾ. ਦਲੇਰ ਸਿੰਘ ਮੁਲਤਾਨੀ ਦੀ ਬਦਲੀ ਦੇ ਹੁਕਮ ਤੁਰੰਤ ਰੱਦ ਕੀਤੇ ਜਾਣ ਅਤੇ ਸਰਕਾਰੀ ਸੇਵਾ ਵਿੱਚ ਇਮਾਨਦਾਰੀ ਨਾਲ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਅਜ਼ਾਦਾਨਾ ਢੰਗ ਨਾਲ ਕੰਮ ਕਰਨ ਦੀ ਖੁੱਲ੍ਹ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…