nabaz-e-punjab.com

ਬੱਚਿਆਂ ਦੇ ਬੌਧਿਕ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਮਾਜਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਾਉਣਾ ਜਰੂਰੀ: ਸ੍ਰੀਮਤੀ ਅਲਕਾ ਬਦਨੌਰ

ਸਮਰ ਕੈਂਪ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਬੇਹੱਦ ਸਹਾਈ ਹੋਵੇਗਾ:

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਬੱਚਿਆਂ ਦੇ ਬੌਧਿਕ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਮਾਜਿਕ ਕਦਰਾਂ ਕੀਮਤਾਂ ਤੋ ਜਾਣੂ ਕਰਾਊਣਾ ਜਰੂਰੀ ਹੈ ਤਾਂ ਜੋ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਲ ਭਵਨ ਮੁਹਾਲੀ ਵਿਖੇ ਚਾਇਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਆਯੋਜਿਤ 15 ਰੋਜਾ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਰਾਜਪਾਲ ਪੰਜਾਬ ਦੀ ਸੁਪਤਨੀ ਅਤੇ ਉਪ ਪ੍ਰਧਾਨ ਚਾਇਲਡ ਵੈਲਫੇਅਰ ਕੌਂਸਲ ਸ੍ਰੀਮਤੀ ਅਲਕਾ ਬਦਨੌਰ ਨੇ ਆਪਣੇ ਸੰਬੋਧਨ ਵਿੱਚ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਸਮਰ ਕੈਂਪ ਦੌਰਾਨ ਬੱਚਿਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਨੁਮਾਇੰਸ ਦਾ ਉਦਘਾਟਨ ਕੀਤਾ ਅਤੇ ਨੁਮਾਇੰਸ ਦੇ ਨਿਰੀਖਣ ਮੌਕੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਭਰਪੂਰ ਸਲਾਘਾ ਕੀਤੀ।
ਸ੍ਰੀਮਤੀ ਅਲਕਾ ਬਦਨੌਰ ਵੱਲੋਂ ਚਾਈਲਡ ਵੈਲਫੇਅਰ ਕੌਂਸਲ ਵੱਲੋਂ ਬੱਚਿਆਂ ਲਈ ਲਗਾਏ ਗਏ ਸਮਰ ਕੈਂਪ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਸਮਰ ਕੈਂਪ ਬੱਚਿਆਂ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਵਿੱਚ ਬੇਹੱਦ ਸਹਾਈ ਹੁੰਦੇ ਹਨ ਅਤੇ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾਂ ਵੀ ਪੈਦਾ ਹੁੰਦੀ ਹੈ। ਸ੍ਰੀਮਤੀ ਅਲਕਾ ਬਦਨੌਰ ਨੇ ਇਸ ਮੌਕੇ ਸਮਰ ਕੈਂਪ ’ਚ ਸ਼ਾਮਿਲ ਬੱਚਿਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬੱਚੇ ਹੋਰਨਾਂ ਬੱਚਿਆਂ ਲਈ ਵੀ ਚਾਨਣ ਮੁਨਾਰਾ ਸਾਬਿਤ ਹੋਣਗੇ। ਉਨ੍ਹਾਂ ਇਸ ਮੌਕੇ ਸਮਰ ਕੈਂਪ ਦੌਰਾਨ ਕਰਵਾਏ ਗਏ ਵੱਖ ਵੱਖ ਮੁਕਾਬਲਿਆਂ ਵਿੱਚ ਜੈਤੂ ਰਹੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਵੀ ਵੰਡੀਆਂ।
ਸ੍ਰੀਮਤੀ ਬਦਨੌਰ ਨੂੰ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਪੁੱਜਣ ਤੇ ਫੁਲਕਾਰੀ ਅਤੇ ਪੱਖੀ ਦੇ ਕੇ ਸਨਮਾਨਿਤ ਵੀ ਕੀਤਾ। ਚਾਈਲਡ ਵੈਲਫੇਅਰ ਕੌਂਸਲ ਪੰਜਾਬ ਦੇ ਚੇਅਰਮੈਨ ਡਾ: ਬੀ.ਐਨ.ਐਸ.ਵਾਲੀਆ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁਹਾਲੀ ਸਥਿਤ ਬਾਲ ਭਵਨ ਵਿਖੇ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿੱਚ ਹਰੇਕ ਜ਼ਿਲ੍ਹੇ ਵਿੱਚ ਬਾਲ ਭਵਨ ਹੋਣੇ ਚਾਹੀਦੇ ਹਨ, ਜਿੱਥੇ ਕਿ ਬੱਚਿਆਂ ਦਾ ਬੌਧਿਕ ਅਤੇ ਮਾਨਸਿਕ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆ ਕਿ ਮੁਹਾਲੀ ਸਥਿਤ ਬਾਲ ਭਵਨ ਬੱਚਿਆਂ ਦੇ ਬੌਧਿਕ ਵਿਕਾਸ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਚਾਇਲਡ ਵੈਲਫੇਅਰ ਕੌਂਸਲ ਪੰਜਾਬ ਦੀ ਸਕੱਤਰ ਡਾ. ਪ੍ਰੀਤਮ ਸੰਧੂ ਨੇ ਦੱਸਿਆ ਕਿ ਬਾਲ ਭਲਾਈ ਕੌਂਸਲ ਵੱਲੋਂ ਲਗਾਏ ਗਏ 15 ਰੋਜਾ ਸਮਰ ਕੈਂਪ ਵਿੱਚ ਮੁਹਾਲੀ ਦੇ ਕਰੀਬ 5 ਤੋਂ 16 ਸਾਲ ਦੀ ਉਮਰ 23 ਬੱਚਿਆਂ ਨੇ ਹਿੱਸਾ ਲਿਆ। ਅਤੇ ਕੌਂਸਲ ਵੱਲੋਂ ਹਰ ਸਾਲ ਬਾਲ ਭਵਨ ਵਿਖੇ ਬੱਚਿਆਂ ਲਈ ਸਮਰ ਕੈਂਪ ਆਯੋਜਿਤ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਬਾਲ ਭਵਨ ਵਿਖੇ ਕੌਂਸਲ ਵੱਲੋਂ ਜਿੱਥੇ ਛੋਟੇ ਬੱਚਿਆਂ ਲਈ ਕਰੈਚ ਦੀ ਸਹੂਲਤ ਦਿੱਤੀ ਜਾਂਦੀ ਹੈ ਉੱਥੇ ਨੌਜਵਾਨਾਂ ਨੂੰ ਕੰਪਿਊਟਰ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਬੱਚਿਆਂ ਨੂੰ ਜੂਡੋ ਕਰਾਟੇ ਸਿਖਾਉਣ ਤੋਂ ਇਲਾਵਾ ਹੋਰ ਗਤੀਵਿਧੀਆਂ ਵੀ ਚਲਾਈਆਂ ਜਾਂਦੀਆਂ ਹਨ। ਇਸ ਮੌਕੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਵਿੱਚ ਚਾਈਲਡ ਵੈਲਫੇਅਰ ਕੌਂਸਲ ਦੀ ਲਾਈਫ ਮੈਂਬਰ ਸ੍ਰੀਮਤੀ ਰਣਬੀਰ ਰਾਏ, ਕਾਰਜਕਾਰੀ ਮੈਂਬਰ ਐਸ.ਐਮ.ਜਿੰਦਲ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ)ਪਾਲਿਕਾ ਅਰੋੜਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਖਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ…