Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਸੋਹਾਣਾ ਹਸਪਤਾਲ ਦੀ ਨਰਸ ਦੀ ਮੌਤ ਹਫ਼ਤਾ ਕੁ ਪਹਿਲਾਂ ਹੋਈ ਸੀ ਨਰਸ ਦੀ ਮੰਗਣੀ, ਹਸਪਤਾਲ ਤੇ ਦੋਵੇਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ: ਮੁਹਾਲੀ ਏਅਰਪੋਰਟ ਸੜਕ ਖੂਨ ਮਾਰਗ ਵਜੋਂ ਜਾਣਿਆਂ ਜਾਣ ਲੱਗਾ ਹੈ। ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਹੋਮਲੈਂਡ ਸੁਸਾਇਟੀ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਨਰਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਦਿੱਤੀ ਸੂਦ (28) ਵਾਸੀ ਕਾਂਗੜਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਉਹ ਇੱਥੋਂ ਦੇ ਸੁਪਰ ਸਪੈਸ਼ਲਿਟੀ ਹਸਪਤਾਲ ਸੋਹਾਣਾ ਵਿੱਚ ਤਾਇਨਾਤ ਸੀ। ਮੌਜੂਦਾ ਸਮੇਂ ਵਿੱਚ ਉਹ ਮੁਹਾਲੀ ਵਿੱਚ ਹੀ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਸਬੰਧੀ ਸੋਹਾਣਾ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 279, 304ਏ ਅਤੇ 427 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਦੀ ਪੈੜ ਨੱਪਣ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ। ਸੋਹਾਣਾ ਹਸਪਤਾਲ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਆਦਿੱਤੀ ਸੂਦ ਬਹੁਤ ਹੀ ਸਿਆਣੀ ਅਤੇ ਤਜਰਬੇਕਾਰ ਨਰਸ ਸੀ। ਉਸ ਨੇ 5-6 ਮਹੀਨੇ ਕੁ ਪਹਿਲਾਂ ਹੀ ਸੋਹਾਣਾ ਹਸਪਤਾਲ ਵਿੱਚ ਡਿਊਟੀ ਜੁਆਇਨ ਕੀਤੀ ਸੀ। ਉਨ੍ਹਾਂ ਦੱਸਿਆ ਕਿ ਆਦਿੱਤੀ ਦੇਰ ਸ਼ਾਮ ਹਸਪਤਾਲ ’ਚੋਂ ਆਪਣੀ ਡਿਊਟੀ ਖ਼ਤਮ ਕਰਕੇ ਉਹ ਐਕਟਿਵਾ ’ਤੇ ਸਵਾਰ ਹੋ ਕੇ ਵਾਪਸ ਆਪਣੇ ਕਮਰੇ ਵਿੱਚ ਜਾ ਰਹੀ ਸੀ ਕਿ ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਸੋਹਾਣਾ ਦੇ ਸਾਹਮਣੇ ਹੋਮਲੈਂਡ ਸੁਸਾਇਟੀ ਕੋਲ ਪਹੁੰਚੀ ਤਾਂ ਇਸ ਦੌਰਾਨ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਰਾਤ ਦੇ ਹਨੇਰੇ ਅਤੇ ਕਰਫਿਊ ਕਾਰਨ ਸੁੰਨੀ ਸੜਕ ਹੋਣ ਦਾ ਫਾਈਦਾ ਚੁੱਕ ਕੇ ਹਾਦਸਾ ਗ੍ਰਸਤ ਵਾਹਨ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸੇ ਦੌਰਾਨ ਸੜਕ ਤੋਂ ਲੰਘ ਰਹੇ ਇਕ ਰਾਹਗੀਰ ਸੁਖਵਿੰਦਰ ਸਿੰਘ ਨੇ ਸੜਕ ’ਤੇ ਡਿੱਗੀ ਹੋਈ ਨਰਸ ਨੂੰ ਚੁੱਕਿਆ ਅਤੇ ਉਸ ਦੇ ਗਲੇ ਵਿੱਚ ਲਮਕ ਰਹੇ ਹਸਪਤਾਲ ਦੇ ਸ਼ਨਾਖ਼ਤੀ ਕਾਰਨ ਤੋਂ ਸੋਹਾਣਾ ਹਸਪਤਾਲ ਅਤੇ ਪੁਲੀਸ ਨੂੰ ਇਤਲਾਹ ਦਿੱਤੀ। ਸੁਖਵਿੰਦਰ ਕਿਸੇ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਉਹ ਵੀ ਡਿਊਟੀ ਖ਼ਤਮ ਕਰਕੇ ਦੇਰ ਸ਼ਾਮ ਆਪਣੇ ਘਰ ਜਾ ਰਿਹਾ ਸੀ। ਆਦਿੱਤੀ ਨੂੰ ਤੁਰੰਤ ਸੋਹਾਣਾ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਮੁੱਢਲੀ ਜਾਂਚ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਸੂਰੀ ਨੇ ਦੱਸਿਆ ਕਿ ਆਦਿੱਤੀ ਸੂਦ ਦੀ ਹਫ਼ਤਾ ਕੁ ਪਹਿਲਾਂ ਹੀ ਮੰਗਣੀ ਹੋਈ ਸੀ ਅਤੇ ਦੋਵੇਂ ਪਰਿਵਾਰ ਮੰਗਣੀ ਨੂੰ ਲੈ ਕੇ ਕਾਫੀ ਖੁਸ਼ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਪਰਿਵਾਰਾਂ ਦੇ ਰਿਸ਼ਤੇਦਾਰਾਂ ਵੱਲੋਂ ਹਾਲੇ ਤੱਕ ਇਕ ਦੂਜੇ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਚਲ ਰਿਹਾ ਸੀ ਕਿ ਇਹ ਭਾਣਾ ਵਰਤ ਗਿਆ। ਜਿਸ ਕਾਰਨ ਦੋਵੇਂ ਪਰਿਵਾਰਾਂ ਦੀਆਂ ਖ਼ੁਸ਼ੀਆਂ ਦੇ ਰੰਗ ਵਿੱਚ ਅਚਾਨਕ ਭੰਗ ਪੈ ਗਿਆ। ਉਨ੍ਹਾਂ ਦੱਸਿਆ ਕਿ ਨਰਸ ਅਦਿੱਤੀ ਸੂਦ ਦੀ ਮੌਤ ਕਾਰਨ ਹਸਪਤਾਲ ਦੇ ਸਟਾਫ਼ ਵਿੱਚ ਵੀ ਸੋਗ ਦੀ ਲਹਿਰ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ