nabaz-e-punjab.com

ਸੋਹਾਣਾ ਪੁਲੀਸ ਵੱਲੋਂ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਸੋਹਾਣਾ ਪੁਲੀਸ ਨੇ ਚੋਰੀ ਦੇ ਮਾਮਲੇ ਵਿੱਚ ਇਕ ਵਿਅਕਤੀ ਮੁਕੇਸ਼ ਕੁਮਾਰ ਉਰਫ਼ ਜੋਨੀ ਵਾਸੀ ਪਿੰਡ ਸੋਹਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਚੋਰੀ ਦਾ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਆਪਣੇ ਅਧਿਕਾਰ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਚੋਰੀ ਦਾ ਮੋਬਾਈਲ ਫੋਨ ਵੇਚਣ ਲਈ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਮੁਲਜ਼ਮ ਕੋਲੋਂ ਚੋਰੀ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਜਾਣਕਾਰੀ ਮਿਲੀ ਹੈ ਕਿ ਉਸ ਨੇ ਇਹ ਮੋਬਾਈਲ ਇਕ ਪਾਰਕ ’ਚੋਂ ਚੋਰੀ ਕੀਤਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਕੇਸ਼ ਕੁਮਾਰ ਜੋਨੀ ਖ਼ਿਲਾਫ਼ ਪਹਿਲਾਂ ਸੋਹਾਣਾ ਥਾਣੇ ਵਿੱਚ ਚੋਰੀ ਕਰਨ ਦਾ ਇਕ ਵੱਖਰਾ ਕੇਸ ਦਰਜ ਹੈ। ਹੁਣ ਉਸ ਦੇ ਖ਼ਿਲਾਫ਼ ਧਾਰਾ-457, 380, 411 ਦੇ ਤਹਿਤ ਨਵਾਂ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…