Nabaz-e-punjab.com

ਪਸ਼ੂਆਂ ਦੀ ਮੌਤ: ਸੋਹਾਣਾ ਪੁਲੀਸ ਵੱਲੋਂ ਡੇਅਰੀ ਫਾਰਮਰਾਂ ਨੂੰ ਫੀਡ ਤੇ ਚਾਰਾ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ

ਪਸ਼ੂਆਂ ਦੀ ਮੌਤ ਤੋਂ ਬਾਅਦ ਯੂਪੀ ਦੌੜ ਗਿਆ ਸੀ ਮੁਲਜ਼ਮ, ਯੂਪੀ ਤੋਂ ਰਾਹਦਾਰੀ ਵਾਰੰਟ ’ਤੇ ਮੁਹਾਲੀ ਲਿਆਂਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਇੱਥੋਂ ਦੇ ਨਜ਼ਦੀਕੀ ਪਿੰਡ ਕੰਡਾਲਾ ਸਥਿਤ ਦੋ ਡੇਅਰੀ ਫਾਰਮਾਂ ਅਤੇ ਪਿੰਡ ਸਫ਼ੀਪੁਰ ਵਿੱਚ ਦੂਸ਼ਿਤ ਚਾਰਾ (ਜ਼ਹਿਰੀਲੀ ਫੀਡ) ਖਾਣ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਮਲੇ ਵਿੱਚ ਸੋਹਾਣਾ ਪੁਲੀਸ ਨੇ ਡੇਅਰੀ ਫਾਰਮਰਾਂ ਨੂੰ ਫੀਡ ਅਤੇ ਦੂਸ਼ਿਤ ਚਾਰਾ ਸਪਲਾਈ ਕਰਨ ਵਾਲਾ ਮੀਆਂ ਨਾਂਅ ਦਾ ਵਿਅਕਤੀ ਗ੍ਰਿਫ਼ਤਾਰ ਕਰ ਲਿਆ ਹੈ। ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਉਕਤ ਡੇਅਰੀ ਫਾਰਮਰਾਂ ਵਿੱਚ ਇਕ ਤੋਂ ਬਾਅਦ ਇਕ ਪਸ਼ੂਆਂ ਦੀ ਮੌਤ ਦੀ ਖ਼ਬਰ ਸੁਣ ਕੇ ਮੁਲਜ਼ਮ ਫਰਾਰ ਹੋ ਗਿਆ ਸੀ ਅਤੇ ਯੂਪੀ ਵਿੱਚ ਜਾ ਕੇ ਛੁਪ ਗਿਆ ਸੀ। ਉਨ੍ਹਾਂ ਦੱਸਿਆ ਕਿ ਥਾਣਾ ਸੋਹਾਣਾ ਦੇ ਐਸਐਚਓ ਰਾਜੇਸ਼ ਹਸਤੀਰ ਦੀ ਨਿਗਰਾਨੀ ਹੇਠ ਅਦਾਲਤ ਤੋਂ ਰਾਹਦਾਰੀ ਵਾਰੰਟ ਲੈ ਕੇ ਯੂਪੀ ’ਚੋਂ ਗ੍ਰਿਫ਼ਤਾਰ ਕਰਕੇ ਮੁਹਾਲੀ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਥਾਣਾ ਮੁਖੀ ਰਾਜੇਸ਼ ਹਸਤੀਰ ਵੱਲੋਂ ਵੱਖ ਵੱਖ ਪਹਿਲੂਆਂ ’ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਕਈ ਦਿਨਾਂ ਪਹਿਲਾਂ ਜ਼ਹਿਰੀਲਾ ਚਾਰਾ ਖਾਣ ਨਾਲ ਬਿਮਾਰ ਹੋ ਗਏ ਪਸ਼ੂਆਂ ਦੀ ਮੌਤ ਦਾ ਸਿਲਸਿਲਾ ਜਾਰੀ ਰਿਹਾ। ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਪੀੜਤ ਡੇਅਰੀ ਫਾਰਮਰ ਜਰਨੈਲ ਸਿੰਘ ਰਾਜੂ ਅਤੇ ਤਰਸੇਮ ਲਾਲ ਅਤੇ ਪਿੰਡ ਸਫੀਪਰ ਦੇ ਸਰਪੰਚ ਰਮਨਦੀਪ ਸਿੰਘ ਅਤੇ ਪਸ਼ੂ ਪਾਲਕ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਡੇਅਰੀ ਫਾਰਮ ਪਸ਼ੂਆਂ ਦੀ ਮੌਤ ਹੋ ਜਾਣ ਨਾਲ ਲਗਭਗ ਸੁੰਨੇ ਹੋਏ ਹਨ। ਹੁਣ ਤੱਕ ਤਿੰਨੇ ਡੇਅਰੀ ਫਾਰਮਾਂ ਵਿੱਚ ਕਰੀਬ 117 ਪਸ਼ੂਆਂ ਦੀ ਹੋ ਚੁੱਕੀ ਹੈ। ਪ੍ਰੰਤੂ ਪਸ਼ੂ ਪਾਲਣ ਵਿਭਾਗ ਦੇ ਅੰਕੜੇ ਕੁਝ ਹੋਰ ਹੀ ਬਿਆਨ ਦਰ ਰਹੇ ਹਨ। ਜਿਸ ਕਾਰਨ ਪਸ਼ੂ ਪਾਲਕਾਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਾਬਕਾ ਸਰਪੰਚ ਸੁਰਿੰਦਰ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਮ੍ਰਿਤਕ ਪਸ਼ੂਆਂ ਦੀ ਗਿਣਤੀ ਘਟਾ ਕੇ ਪੀੜਤਾਂ ਨੂੰ ਮੁਆਵਜ਼ਾ ਦੇਣ ਤੋਂ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਪਹਿਲੇ ਪੜਾਅ ਵਿੱਚ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਫਿਰ ਵੀ ਇਨਸਾਫ਼ ਨਹੀਂ ਮਿਲਿਆ ਤਾਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …