ਸੋਹਾਣਾ ਪੁਲੀਸ ਵੱਲੋਂ ਦੋ ਨਸ਼ਾ ਤਸਕਰ ਅਸਲੇ ਸਣੇ ਕਾਬੂ, ਮੁਲਜ਼ਮਾਂ ਦੀ ਇਨੋਵਾ ਗੱਡੀ ਵੀ ਕੀਤੀ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਮੁਹਾਲੀ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਗੁਰਜੰਟ ਸਿੰਘ ਵਾਸੀ ਪਿੰਡ ਕਮਾਲਾ ਬੋਦਲਾ (ਫਿਰੋਜ਼ਪੁਰ) ਅਤੇ ਅਰੁਨਪਾਲ ਸਿੰਘ ਵਾਸੀ ਪਿੰਡ ਬਲਾਚੋਰ (ਨਵਾਂ ਸ਼ਹਿਰ) ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਸ਼ਾਮ ਨੂੰ ਮੁਹਾਲੀ ਦੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਹਰਜਿੰਦਰ ਸਿੰਘ ਤੇ ਹੋਰ ਪੁਲੀਸ ਕਰਮਚਾਰੀਆਂ ਵੱਲੋਂ ਹਾਊਸਫੈੱਡ ਸੁਸਾਇਟੀ ਨੇੜੇ ਸੈਕਟਰ-79 ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਅਤੇ ਅਰੁਨਪਾਲ ਸਿੰਘ ਜੋ ਕਿ ਮੌਜੂਦਾ ਸਮੇਂ ਵਿੱਚ ਗਮਾਡਾ ਦੇ ਪੂਰਵ ਅਪਾਰਟਮੈਂਟ ਸੈਕਟਰ-88 ਵਿੱਚ ਕਿਰਾਏ ’ਤੇ ਰਹਿੰਦੇ ਹਨ। ਉਨ੍ਹਾਂ ਕੋਲ ਨਾਜਾਇਜ਼ ਅਸਲਾ ਹੈ ਅਤੇ ਇਹ ਦੋਵੇਂ ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਦੀ ਆਦਤ ਲਗਾ ਕੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਵਸੂਲਦੇ ਹਨ ਅਤੇ ਮੁਹਾਲੀ ਇਲਾਕੇ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ। ਐਸਪੀ ਵਿਰਕ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਲੈ ਕੇ ਆ ਰਹੇ ਹਨ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਜੰਟ ਸਿੰਘ ਅਤੇ ਅਰੁਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ।
ਐਸਪੀ ਨੇ ਦੱਸਿਆ ਕਿ ਗੁਰਜੰਟ ਐਮਏ ਪਾਸ ਹੈ। ਉਸ ਕੋਲੋਂ 300 ਗਰਾਮ ਨਸ਼ੀਲਾ ਪਾਊਡਰ, .32 ਬੋਰ ਦੀ ਇੱਕ ਪਿਸਤੌਲ, 13 ਜ਼ਿੰਦਾ ਕਾਰਤੂਸ, 50 ਹਜ਼ਾਰ ਰੁਪਏ ਡਰੱਗ ਮਨੀ ਅਤੇ ਅਰੁਨਪਾਲ ਸਿੰਘ ਵੀ ਬੀਏ ਪਾਸ ਹੈ, ਪੁਲੀਸ ਨੇ ਉਸ ਕੋਲੋਂ 55 ਗਰਾਮ ਨਸ਼ੀਲਾ ਪਾਊਡਰ, 20 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲੀਸ ਅਨੁਸਾਰ ਗੁਰਜੰਟ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਚਾਰ ਅਪਰਾਧਿਕ ਕੇਸ ਦਰਜ ਹਨ। ਸਾਲ ਪਹਿਲਾਂ ਉਸ ਦੇ ਪਿਤਾ ਦਾ ਕਤਲ ਹੋ ਗਿਆ ਸੀ। ਅਰੁਨਪਾਲ ਸਿੰਘ ਪੂਰਵ ਅਪਾਰਟਮੈਂਟ ਵਿੱਚ 2 ਸਾਲ ਤੋਂ ਰਹਿ ਰਿਹਾ ਸੀ ਅਤੇ ਇਸੇ ਮਕਾਨ ਵਿੱਚ ਮਿਊਜ਼ਿਕ ਤਿਆਰ ਕਰਨ ਦਾ ਕੰਮ ਕਰਦਾ ਹੈ। ਜਦੋਂਕਿ ਗੁਰਜੰਟ ਬਿਲਕੁਲ ਵਿਹਲੜ ਹੈ। ਪੁਲੀਸ ਨੇ ਮੁਲਜ਼ਮ ਦੀ ਇਨੋਵਾ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…