ਸੋਹਾਣਾ ਸਮਾਗਮ: ਮੈਗਾ ਖੂਨਦਾਨ ਕੈਂਪ ਵਿੱਚ 1678 ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਖੂਨਦਾਨੀਆਂ ਨੂੰ ਦੇਸੀ ਘਿਓ ਦੀ ਪੰਜੀਰੀ, ਯਾਦਗਾਰੀ-ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ, ਮੁਹਾਲੀ, 3 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਨੂੰ ਸਮਰਪਿਤ ਮੈਗਾ ਖੂਨਦਾਨ ਕੈਂਪ ਲਾਇਆ ਗਿਆ। ਸਵੇਰੇ 8 ਵਜੇ ਸ਼ੁਰੂ ਹੋਇਆ ਖੂਨਦਾਨ ਕੈਂਪ ਦੇਰ ਸ਼ਾਮ ਤੱਕ ਜਾਰੀ ਰਿਹਾ। ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ, ਜਗਮੋਹਨ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸੰਗਤ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਮਾਨਵਤਾ ਦੀ ਸੇਵਾ ਲਈ ਪ੍ਰੇਰਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੀ ਯਾਦ ਵਿੱਚ ਮਾਨਵਤਾ ਦੇ ਭਲੇ ਲਈ ਲਗਾਏ ਗਏ ਖੂਨਦਾਨ ਕੈਂਪ ਵਿੱਚ ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰੋਟਰੀ ਬਲੱਡ ਬੈਂਕ ਸੈਕਟਰ-37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਰਕਾਰੀ ਹਸਪਤਾਲ ਮੁਹਾਲੀ, ਸਰਕਾਰੀ ਹਸਪਤਾਲ ਖਰੜ, ਮੈਕਸ ਹਸਪਤਾਲ ਅਤੇ ਆਈਵੀਵਾਈ ਹਸਪਤਾਲ ਦੀਆਂ ਟੀਮਾਂ ਨੇ ਲੋੜਵੰਦਾਂ ਲਈ ਖੂਨ ਇਕੱਤਰ ਕੀਤਾ। ਸ਼ਰਧਾਲੂਆਂ ਵਿੱਚ ਖੂਨਦਾਨ ਲਈ ਕਾਫ਼ੀ ਉਤਸ਼ਾਹ ਸੀ। ਕੈਂਪ ਵਿੱਚ 1678 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਖੂਨਦਾਨੀਆਂ ਨੂੰ ਦੇਸੀ ਘਿਓ ਦੀ ਪੰਜੀਰੀ, ਯਾਦਗਾਰੀ-ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਵੱਖ-ਵੱਖ ਬੀਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਵੀ ਲਾਇਆ ਗਿਆ। ਜਿਸ ਵਿੱਚ ਮਾਹਰ ਡਾਕਟਰਾਂ ਦੀ ਟੀਮ ਨੇ ਵੱਡੀ ਗਿਣਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾਏ ਜਾਣਗੇ। ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਲੋੜ ਪੈਣ ’ਤੇ ਖੂਨ ਦੇ ਕੇ ਲੋੜਵੰਦਾਂ ਦੀ ਜਾਨ ਬਚਾਈ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਉਹ ਪਿੰਡ ਪੱਧਰ ’ਤੇ ਖੂਨਦਾਨ ਲਈ ਲੋਕ ਲਹਿਰ ਖੜੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …