Share on Facebook Share on Twitter Share on Google+ Share on Pinterest Share on Linkedin ਸੋਹਾਣਾ ਦੀ ਟੀਮ ਨੇ ਗੁਡਾਣਾ ਨੂੰ ਹਰਾ ਕੇ ਜਿੱਤਿਆ ਗੋਬਿੰਦਗੜ੍ਹ ਦਾ ਕ੍ਰਿਕਟ ਟੂਰਨਾਮੈਂਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ ਇੱਥੋਂ ਦੇ ਨੇੜਲੇ ਪਿੰਡ ਗੋਬਿੰਦਗੜ੍ਹ ਵਿਖੇ ਯੂਥ ਸਪੋਰਟਸ ਕਲੱਬ ਵੱਲੋਂ ਪਹਿਲਾ ਨਾਇਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਅੱਜ ਇਸ ਟੂਰਨਾਮੈਂਟ ਦੇ ਆਖਰੀ ਦਿਨ ਫਾਇਨਲ ਦੇ ਮੁਕਾਬਲੇ ਕਰਵਾਏ ਗਏ। ਇਸ ਟੂਰਨਾਮੈਂਟ ਵਿੱਚ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੀ ਤਕਸੀਮ ਕੀਤੇ। ਐਡਵੋਕੇਟ ਕੰਵਰਬੀਰ ਸਿੰੰਘ ਸਿੱਧੂ ਵੱਲੋਂ ਯੂਥ ਸਪੋਰਟਸ ਕਲੱਬ ਦੇ ਪ੍ਰਬੰਧਕਾਂ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਚੰਗੇ ਕੰਮਾ ਵੱਲ ਪ੍ਰੇਰਿਤ ਕਰਦੀਆਂ ਹਨ ਤੇ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸੇ ਜਾਣ ਤੋਂ ਰੋਕਦੀਆਂ ਹਨ। ਇਸ ਟੂਰਨਾਮੈਂਟ ਵਿੱਚ 58 ਟੀਮਾਂ ਵੱਲੋਂ ਭਾਗ ਲਿਆ ਗਿਆ ਅਤੇ ਫਾਇਨਲ ਮੁਕਾਬਲੇ ਵਿੱਚ ਪਿੰਡ ਸੋਹਾਣਾਂ ਦੀ ਟੀਮ ਵੱਲੋਂ ਪਿੰਡ ਗੁਡਾਣਾਂ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਪਿੰਡ ਗੁਡਾਣਾਂ ਦੀ ਟੀਮ ਵੱਲੋਂ ਦੂਜਾ ਅਤੇ ਪਿੰਡ ਕੈਲੋਂ ਦੀ ਟੀਮ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਵੱਲੋਂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦਾ ਵਿਸੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਬਿਕਰਮਜੀਤ ਸਿੰਘ, ਅਵਤਾਰ ਸਿੰਘ, ਚੌਧਰੀ ਦੀਪ ਚੰਦ ਸਾਬਕਾ ਸਰਪੰਚ, ਚੌਧਰੀ ਰਿਸ਼ੀਪਾਲ ਸਨੇਟਾ, ਜਗੀਰ ਸਿੰਘ ਪੰਚ, ਬਲਬੀਰ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਗੋਗੀ, ਹਰਜੀਤ ਸਿੰਘ ਵਿਰਕ, ਜਤਿੰਦਰ ਸਿੰਘ, ਗਗਨ, ਕਾਲਾ ਚੌਧਰੀ, ਰਵੀ, ਤੇਜਪਾਲ, ਵਿਨੋਦ, ਗੁਰਪ੍ਰੀਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਅਤੇ ਦਰਸ਼ਕ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ