Nabaz-e-punjab.com

ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਕ ਕਰੋੜ ਦੀ ਲਾਗਤ ਨਾਲ ਬਦਲੀ ਸੋਹਾਣਾ ਸਕੂਲ ਦੀ ਨੁਹਾਰ

15 ਪਿੰਡਾਂ ਦੀਆਂ 1 ਹਜ਼ਾਰ ਤੋਂ ਵੱਧ ਲੜਕੀਆਂ ਪੜ੍ਹਦੀਆਂ ਹਨ ਸੋਹਾਣਾ ਕੰਨਿਆਂ ਸਕੂਲ ਵਿੱਚ: ਬੈਦਵਾਨ

ਸਕੂਲ ਵਿੱਚ ਸਥਾਪਿਤ ਮਾਤਾ ਗੁਜਰੀ ਹਾਊਸ ਇਲਾਕੇ ਦੀਆਂ ਲੜਕੀਆਂ ਲਈ ਬਣਿਆ ਪ੍ਰੇਰਣਾ ਦਾ ਸਰੋਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਇੱਥੋਂ ਦੇ ਇਤਿਹਾਸਕ ਨਗਰ ਪਿੰਡ ਸੋਹਾਣਾ ਸਥਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਇਲਾਕੇ ਦੀਆਂ ਲੜਕੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਤੇ ਸੋਹਾਣਾ ਤੋਂ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰੀਬ ਇਕ ਕਰੋੜ ਰੁਪਏ ਦ ਲਾਗਤ ਨਾਲ ਸਰਕਾਰੀ ਕੰਨਿਆਂ ਸਕੂਲ ਦੀ ਨੁਹਾਰ ਬਦਲੀ ਗਈ ਹੈ। ਇੱਥੇ ਨੇੜਲੇ 15 ਦਿਨਾਂ ਦੀਆਂ ਇਕ ਹਜ਼ਾਰ ਤੋਂ ਵੱਧ ਲੜਕੀਆਂ ਮਿਆਰੀ ਸਿੱਖਿਆ ਹਾਸਲ ਕਰ ਰਹੀਆਂ ਹਨ। ਬਾਰ੍ਹਵੀਂ ਤੱਕ ਇਸ ਸਕੂਲ ਵਿੱਚ ਤਜਰਬੇਕਾਰ ਸਟਾਫ਼ ਵੱਲੋਂ ਵਿਦਿਆਰਥਣਾਂ ਨੂੰ ਸਾਇੰਸ, ਮੈਡੀਕਲ, ਆਰਟਸ ਅਤੇ ਕਾਮਰਸ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ। ਸਕੂਲ ਦੇ ਵਿਹੜੇ ਵਿੱਚ ਸਥਾਪਿਤ ਮਾਤਾ ਗੁਜਰੀ ਹਾਊਸ ਲੜਕੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੋਇਆ ਹੈ। ਸਕੂਲ ਵਿੱਚ ਲੜਕੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਸਮਾਜਿਕ ਕਦਰਾਂ ਕੀਮਤਾਂ ਅਤੇ ਸਿੱਖ ਧਰਮ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਸਮੇਂ ਸਮੇਂ ਸਿਰ ਜਾਣਕਾਰੀ ਦਿੱਤੀ ਜਾਂਦੀ ਹੈ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਸਕੂਲ ਦੀ ਮਿਹਨਤੀ ਪ੍ਰਿੰਸੀਪਲ ਅਤੇ ਕੁਸ਼ਲ ਸਟਾਫ਼ ਦੀ ਬਦੌਲਤ ਸਕੂਲ ਦੀਆਂ ਵਿੱਦਿਅਕ, ਖੇਡਾਂ ਅਤੇ ਹੋਰ ਸਹਿਯੋਗੀ ਗਤੀਵਿਧੀਆਂ ਵਿੱਚ ਬੇਮਿਸਾਲ ਪ੍ਰਾਪਤੀਆਂ ਹਨ। ਅਕਾਲੀ ਸਰਕਾਰ ਸਮੇਂ ਸਕੂਲ ਨੂੰ 30 ਲੱਖ ਰੁਪਏ ਦੀ ਗਰਾਂਟ ਨਵੇਂ ਕਮਰਿਆਂ ਦੀ ਉਸਾਰੀ ਅਤੇ ਲੈਬਾਰਟਰੀਆਂ ਲਈ ਮੁਹੱਈਆ ਕਰਵਾਈ ਗਈ ਸੀ, ਪ੍ਰੰਤੂ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸਕੂਲ ਦੇ ਵਿਕਾਸ ਲਈ ਕੋਈ ਗਰਾਂਟ ਨਹੀਂ ਦਿੱਤੀ ਗਈ ਹੈ ਲੇਕਿਨ ਉਨ੍ਹਾਂ ਨੇ ਪਹਿਲਕਦਮੀ ਕਰਦਿਆਂ ਪ੍ਰਿੰਸੀਪਲ ਅਤੇ ਬਾਕੀ ਅਧਿਆਪਕਾਂ ਦੇ ਸਹਿਯੋਗ ਨਾਲ ਇਲਾਕੇ ਦੇ ਸਮਾਜ ਸੇਵੀ ਆਗੂਆਂ ਅਤੇ ਦਾਨੀ ਸੱਜਣਾਂ ਦੀ ਮਦਦ ਨਾਲ ਸਕੂਲ ਦੀ ਨੁਹਾਰ ਬਦਲੀ ਗਈ ਹੈ ਅਤੇ ਵਿਦਿਆਰਥਣਾਂ ਦੀ ਸੁਵਿਧਾ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕੀਤੀਆਂ ਗਈਆਂ ਹਨ। ਸ੍ਰੀ ਬੈਦਵਾਨ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਪੈਰਾਂ ’ਤੇ ਖੜਾ ਹੋਣ ਦੇ ਕਾਬਲ ਬਣਾਉਣ ਲਈ ਸੋਹਾਣਾ ਸਕੂਲ ਵਿੱਚ ਦਾਖ਼ਲ ਕਰਵਾਉਣ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…